Air India Flight Crash: ਏਅਰ ਇੰਡੀਆ ਦਾ ਲੰਡਨ ਜਾਣ ਵਾਲਾ ਜਹਾਜ਼ ਵੀਰਵਾਰ (12 ਜੂਨ) ਦੁਪਹਿਰ ਨੂੰ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਮੇਘਨਾਨੀ ਨਗਰ ਇਲਾਕੇ ਵਿੱਚ ਟੇਕਆਫ ਤੋਂ ਕੁਝ ਪਲ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ ਕੁੱਲ 242 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 12 ਚਾਲਕ ਦਲ ਦੇ ਮੈਂਬਰ (ਦੋ ਪਾਇਲਟਾਂ ਸਮੇਤ) ਸ਼ਾਮਲ ਸਨ। ਇਸ ਹਾਦਸੇ ਵਿੱਚ 241 ਲੋਕਾਂ ਦੀ ਮੌਤ ਹੋ ਗਈ ਹੈ। ਟਾਟਾ ਗਰੁੱਪ ਨੇ ਐਲਾਨ ਕੀਤਾ ਹੈ ਕਿ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਏਅਰ ਇੰਡੀਆ ਟਾਟਾ ਗਰੁੱਪ ਦੀ ਮਲਕੀਅਤ ਹੈ।
ਟਾਟਾ ਸੰਨਜ਼ ਦੇ ਚੇਅਰਮੈਨ ਐਨ. ਚੰਦਰਸ਼ੇਖਰਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, “ਅਸੀਂ ਏਅਰ ਇੰਡੀਆ ਫਲਾਈਟ 171 ਨਾਲ ਸਬੰਧਤ ਦੁਖਦਾਈ ਘਟਨਾ ਤੋਂ ਬਹੁਤ ਦੁਖੀ ਹਾਂ। ਇਸ ਸਮੇਂ ਅਸੀਂ ਜੋ ਦੁੱਖ ਮਹਿਸੂਸ ਕਰ ਰਹੇ ਹਾਂ ਉਸਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਸਾਡੀਆਂ ਸੰਵੇਦਨਾ ਅਤੇ ਪ੍ਰਾਰਥਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਅਤੇ ਜੋ ਜ਼ਖਮੀ ਹੋਏ ਹਨ।”
ਟਾਟਾ ਗਰੁੱਪ ਨੇ ਐਲਾਨ ਕੀਤਾ ਹੈ ਕਿ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਟਾਟਾ ਗਰੁੱਪ ਜ਼ਖਮੀ ਯਾਤਰੀਆਂ ਦੇ ਇਲਾਜ ਦਾ ਸਾਰਾ ਖਰਚਾ ਚੁੱਕੇਗਾ ਅਤੇ ਉਨ੍ਹਾਂ ਨੂੰ ਹਰ ਜ਼ਰੂਰੀ ਡਾਕਟਰੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਟਾਟਾ ਗਰੁੱਪ ਅਹਿਮਦਾਬਾਦ ਵਿੱਚ ਬੀਜੇ ਮੈਡੀਕਲ ਕਾਲਜ ਦੇ ਹੋਸਟਲ ਦੇ ਮੁੜ ਨਿਰਮਾਣ ਵਿੱਚ ਵੀ ਮਦਦ ਕਰੇਗਾ। ਕੰਪਨੀ ਨੇ ਇਹ ਵੀ ਕਿਹਾ ਹੈ ਕਿ ਉਹ ਇਸ ਮੁਸ਼ਕਲ ਸਮੇਂ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।