Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਪੰਜਾਬ ’ਚ ਮੌਸਮ ਨੇ ਤੋੜੇ ਰਿਕਾਰਡ, ਤਾਪਮਾਨ ’ਚ ਵਾਧਾ ਜਾਰੀ

Temperatures continue to rise in Punjab: ਲੁਧਿਆਣਾ: ਪੰਜਾਬ ਵਿੱਚ ਮੌਨਸੂਨ ਦੀ ਰਫ਼ਤਾਰ ਕਮਜ਼ੋਰ ਪੈਣ ਕਾਰਨ ਮੌਸਮ ਇੱਕ ਵਾਰ ਫਿਰ ਗਰਮ ਹੋਣ ਲੱਗਾ ਹੈ। ਆਉਂਦੇ ਦਿਨਾਂ ਵਿੱਚ ਸੂਬੇ ਦੇ ਕੁਝ ਚੋਣਵੇਂ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ […]
Ranjit Singh
By : Updated On: 01 Sep 2026 14:44:PM
ਪੰਜਾਬ ’ਚ ਮੌਸਮ ਨੇ ਤੋੜੇ ਰਿਕਾਰਡ, ਤਾਪਮਾਨ ’ਚ ਵਾਧਾ ਜਾਰੀ

Temperatures continue to rise in Punjab: ਲੁਧਿਆਣਾ: ਪੰਜਾਬ ਵਿੱਚ ਮੌਨਸੂਨ ਦੀ ਰਫ਼ਤਾਰ ਕਮਜ਼ੋਰ ਪੈਣ ਕਾਰਨ ਮੌਸਮ ਇੱਕ ਵਾਰ ਫਿਰ ਗਰਮ ਹੋਣ ਲੱਗਾ ਹੈ। ਆਉਂਦੇ ਦਿਨਾਂ ਵਿੱਚ ਸੂਬੇ ਦੇ ਕੁਝ ਚੋਣਵੇਂ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਸਮੇਤ ਕੁਝ ਇਲਾਕਿਆਂ ਲਈ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਮੌਨਸੂਨ ਦੀ ਸਰਗਰਮੀ ਘੱਟ ਰਹੇਗੀ।

ਇਸ਼ਤਿਹਾਰ

ਲੁਧਿਆਣਾ ’ਚ ਤਾਪਮਾਨ ਨੇ ਬਣਾਇਆ ਨਵਾਂ ਰਿਕਾਰਡ
ਲੁਧਿਆਣਾ ਵਿੱਚ ਗਰਮੀ ਦਾ ਅਸਰ ਲਗਾਤਾਰ ਵਧ ਰਿਹਾ ਹੈ। ਇੱਥੇ ਦਿਨ ਦਾ ਤਾਪਮਾਨ ਕਰੀਬ 35 ਡਿਗਰੀ ਸੈਲਸੀਅਸ, ਜਦਕਿ ਰਾਤ ਦਾ ਘੱਟੋ-ਘੱਟ ਤਾਪਮਾਨ 28.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪਲਬਧ ਮੌਸਮੀ ਅੰਕੜਿਆਂ ਮੁਤਾਬਕ, 30 ਅਗਸਤ ਨੂੰ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 29 ਡਿਗਰੀ ਤੋਂ ਉੱਪਰ ਰਿਹਾ। ਦੱਸਿਆ ਜਾ ਰਿਹਾ ਹੈ ਕਿ 1970 ਤੋਂ ਹੁਣ ਤੱਕ 30 ਅਗਸਤ ਦੀ ਤਾਰੀਖ ਲਈ ਇਹ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ ਹੈ।

ਅਗਲੇ ਦੋ ਦਿਨ ਕਿਤੇ-ਕਿਤੇ ਮੀਂਹ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੌਸਮ ਵਿਭਾਗ ਮੁਖੀ ਡਾ. ਪਵਨੀਤ ਕੌਰ ਕਿੰਗਰਾ ਮੁਤਾਬਕ, ਅਗਲੇ ਦੋ ਦਿਨਾਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਬਾਵਜੂਦ ਸੂਬੇ ਦੇ ਵੱਡੇ ਹਿੱਸੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਪੰਜਾਬ ਵਿੱਚ ਮੀਂਹ ਆਮ ਨਾਲੋਂ ਘੱਟ ਰਿਹਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਇਸ ਪਿੱਛੇ ਐਲ ਨੀਨੋ ਦੇ ਪ੍ਰਭਾਵ ਨੂੰ ਵੀ ਇੱਕ ਕਾਰਨ ਮੰਨਿਆ ਜਾ ਰਿਹਾ ਹੈ। ਫਿਲਹਾਲ ਵਧਦੇ ਤਾਪਮਾਨ ਅਤੇ ਕਮਜ਼ੋਰ ਮੌਨਸੂਨ ਕਾਰਨ ਪੰਜਾਬ ਵਾਸੀਆਂ ਨੂੰ ਮੁੜ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News