Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪੰਜਾਬ ਦੇ ਤਾਪਮਾਨ ‘ਚ ਵਾਧਾ, ਪ੍ਰਦੂਸ਼ਣ ਦੀ ਸਥਿਤੀ ਵੀ ਖ਼ਰਾਬ; ਮੌਸਮ ਰਹੇਗਾ ਖੁਸ਼ਕ

Punjab Weather: ਪੰਜਾਬ ਦੇ ਤਾਪਮਾਨ ‘ਚ ਬੀਤੇ ਦਿਨ 1.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ 33.2 ਡਿਗਰੀ ਫਰੀਦਕੋਟ ‘ਚ ਦਰਜ ਕੀਤਾ ਗਿਆ। ਚੱਕਰਵਾਤੀ ਤੂਫ਼ਾਨ ਮੋਂਥਾ ਕਮਜ਼ੋਰ ਪੈਣ ਦੇ ਨਾਲ ਪੰਜਾਬ ‘ਚ ਹਵਾਵਾਂ ਦੀ ਰਫਤਾਰ ਹਲਕੀ ਹੋ ਗਈ ਹੈ […]
ਲੇਖਕ : ਪ੍ਰਕਾਸ਼ਿਤ: 
ਪੰਜਾਬ ਦੇ ਤਾਪਮਾਨ ‘ਚ ਵਾਧਾ, ਪ੍ਰਦੂਸ਼ਣ ਦੀ ਸਥਿਤੀ ਵੀ ਖ਼ਰਾਬ; ਮੌਸਮ ਰਹੇਗਾ ਖੁਸ਼ਕ

Punjab Weather: ਪੰਜਾਬ ਦੇ ਤਾਪਮਾਨ ‘ਚ ਬੀਤੇ ਦਿਨ 1.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ 33.2 ਡਿਗਰੀ ਫਰੀਦਕੋਟ ‘ਚ ਦਰਜ ਕੀਤਾ ਗਿਆ। ਚੱਕਰਵਾਤੀ ਤੂਫ਼ਾਨ ਮੋਂਥਾ ਕਮਜ਼ੋਰ ਪੈਣ ਦੇ ਨਾਲ ਪੰਜਾਬ ‘ਚ ਹਵਾਵਾਂ ਦੀ ਰਫਤਾਰ ਹਲਕੀ ਹੋ ਗਈ ਹੈ ਤੇ ਹਵਾਵਾਂ ਨੇ ਆਪਣੇ ਦਿਸ਼ਾ ਬਦਲ ਲਈ ਹੈ। ਇਸ ਦੇ ਚੱਲਦੇ ਸਮੋਗ ਦੀ ਸਥਿਤੀ ਬਣ ਹੋਈ ਹੈ।

ਅੰਮ੍ਰਿਤਸਰ ਨੂੰ ਛੱਡ ਸਾਰੇ ਹੀ ਇਲਾਕਿਆਂ ‘ਚ ਪ੍ਰਦੂਸ਼ਣ ਦਾ ਪੱਧਰ ਵਧਿਆ ਹੋਇਆ ਹੈ। ਜਲੰਧਰ, ਬਠਿੰਡਾ ਤੇ ਲੁਧਿਆਣਾ ਵਰਗੇ ਸ਼ਹਿਰਾਂ ਦੀ ਸਥਿਤੀ ਖ਼ਰਾਬ ਬਣੀ ਹੋਈ ਹੈ। ਬੀਤੇ ਦਿਨ ਅੰਮ੍ਰਿਤਸਰ ਦਾ ਔਸਤ AQI 80, ਬਠਿੰਡਾ ਦਾ 233, ਜਲੰਧਰ ਦਾ 188, ਖੰਨਾ ਦਾ 186, ਲੁਧਿਆਣਾ ਦਾ 163, ਮੰਡੀ ਗੋਬਿੰਡਗੜ੍ਹ ਦਾ 144, ਪਟਿਆਲਾ ਦਾ 156 ਤੇ ਰੂਪਨਗਰ ਦਾ 165 ਦਰਜ ਕੀਤਾ ਗਿਆ।

ਬਾਰਿਸ਼ ਦੀ ਸੰਭਾਵਨਾ ਨਹੀਂ
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਅਪਡੇਟ ਅਨੁਸਾਰ ਪੰਜਾਬ ‘ਚ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। 3 ਨਵੰਬਰ ਤੱਕ ਦੇ ਜਾਰੀ ਕੀਤੇ ਗਏ ਅਪਡੇਟ ਅਨੁਸਾਰ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ। ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ ਬੁੱਧਵਾਰ ਨੂੰ 1200 ਨੂੰ ਪਾਰ ਕਰ ਗਏ ਸਨ, ਮਾਹਿਰਾਂ ਦਾ ਮੰਨਣਾ ਹੈ ਕਿ ਪਰਾਲੀ ਸਾੜਨ ਧੂੰਏ ਦਾ ਵੀ ਵਾਤਵਰਣ ‘ਤੇ ਅਸਰ ਪੈਂਦਾ ਹੈ। ਪ੍ਰਦੂਸ਼ਣ ਦੀ ਸਥਿਤੀ ‘ਚ ਬਾਰਿਸ਼ ਪੈਣ ਨਾਲ ਮੌਸਮ ਸਾਫ਼ ਹੋ ਸਕਦਾ ਹੈ। ਹਾਲਾਂਕਿ, ਆਉਣ ਵਾਲੇ ਦਿਨਾਂ ‘ਚ ਬਾਰਿਸ਼ ਦਾ ਕੋਈ ਅਲਰਟ ਨਹੀਂ ਹੈ।

ਤਾਪਮਾਨ ਦੀ ਸਥਿਤੀ
ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ 33.2 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ, ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 29.7 ਡਿਗਰੀ, ਲੁਧਿਆਣਾ ਦਾ 32.2 ਡਿਗਰੀ, ਪਟਿਆਲਾ ਦਾ 31.6 ਡਿਗਰੀ, ਬਠਿੰਡਾ ਦਾ 31.5 ਡਿਗਰੀ, ਗੁਰਦਾਸਪੁਰ ਦਾ 29.5 ਡਿਗਰੀ , ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 31.2 ਡਿਗਰੀ ਤੇ ਫਾਜ਼ਿਲਕਾ (ਅਬਹੋਰ) ਦਾ 29 ਡਿਗਰੀ ਦਰਜ ਕੀਤਾ ਗਿਆ।
ਫਿਰੋਜ਼ਪੁਰ ਦਾ ਵੱਧ ਤੋਂ ਵੱਧ ਤਾਪਮਾਨ 29.9 ਡਿਗਰੀ, ਹੁਸ਼ਿਆਰਪੁਰ ਦਾ 30.3 ਡਿਗਰੀ, ਮੁਹਾਲੀ ਦਾ 32.5 ਡਿਗਰੀ, ਪਠਾਨਕੋਟ ਦਾ 31 ਡਗਰੀ, ਰੋਪੜ ਦਾ 32.8 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 30.3 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 31.3 ਡਿਗਰੀ ਦਰਜ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News