ਬਰਨਾਲਾ ਦੇ ਪਿੰਡ ਦੁਲਮਸਰ ਵਿੱਚ ਤਣਾਅਪੂਰਨ ਮਾਹੌਲ, ਕਿਸਾਨ ਸਪਰੇਅ, ਪੈਟਰੋਲ ਲੈ ਕੇ ਕੋਠੀ ‘ਤੇ ਚੜ੍ਹਿਆ

Barnala Dulamsar village protest; ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਦੁਲਮਸਰ ਵਿੱਚ ਉਸ ਵੇਲੇ ਮਾਹੌਲ ਗਰਮਾ ਗਿਆ, ਜਦੋਂ ਪਿੰਡ ਦਾ ਇੱਕ 70 ਸਾਲਾ ਬਜ਼ੁਰਗ ਕਿਸਾਨ ਪੈਟਰੋਲ ਅਤੇ ਸਪਰੇਅ ਦੀ ਬੋਤਲ ਲੈ ਕੇ ਪਿੰਡ ਦੀ ਕੋਠੀ ਉੱਪਰ ਚੜ੍ਹ ਗਿਆ। ਉਸ ਵੱਲੋਂ ਆਪਣੇ ਆਪ ਨੂੰ ਅੱਗ ਲਗਾ ਕੇ ਜਾਂ ਸਪਰੇਅ ਪੀ ਕੇ ਖੁਦਕੁਸ਼ੀ ਕਰਨ […]
Jaspreet Singh
By : Updated On: 11 Mar 2026 12:22:PM
ਬਰਨਾਲਾ ਦੇ ਪਿੰਡ ਦੁਲਮਸਰ ਵਿੱਚ ਤਣਾਅਪੂਰਨ ਮਾਹੌਲ, ਕਿਸਾਨ ਸਪਰੇਅ, ਪੈਟਰੋਲ ਲੈ ਕੇ ਕੋਠੀ ‘ਤੇ ਚੜ੍ਹਿਆ

Barnala Dulamsar village protest; ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਦੁਲਮਸਰ ਵਿੱਚ ਉਸ ਵੇਲੇ ਮਾਹੌਲ ਗਰਮਾ ਗਿਆ, ਜਦੋਂ ਪਿੰਡ ਦਾ ਇੱਕ 70 ਸਾਲਾ ਬਜ਼ੁਰਗ ਕਿਸਾਨ ਪੈਟਰੋਲ ਅਤੇ ਸਪਰੇਅ ਦੀ ਬੋਤਲ ਲੈ ਕੇ ਪਿੰਡ ਦੀ ਕੋਠੀ ਉੱਪਰ ਚੜ੍ਹ ਗਿਆ। ਉਸ ਵੱਲੋਂ ਆਪਣੇ ਆਪ ਨੂੰ ਅੱਗ ਲਗਾ ਕੇ ਜਾਂ ਸਪਰੇਅ ਪੀ ਕੇ ਖੁਦਕੁਸ਼ੀ ਕਰਨ ਦੀ ਚੇਤਾਵਨੀ ਦਿੱਤੀ ਗਈ। ਜਾਣਕਾਰੀ ਮੁਤਾਬਕ ਬਜ਼ੁਰਗ ਕਿਸਾਨ ਨੇ ਆਪਣੀ ਜੇਬ ਵਿੱਚ ਇੱਕ ਖੁਦਕੁਸ਼ੀ ਨੋਟ ਵੀ ਰੱਖਿਆ ਹੋਇਆ ਹੈ।

ਇਸ ਮਾਮਲੇ ਸਬੰਧੀ ਕੋਠੀ ‘ਤੇ ਚੜ੍ਹੇ ਬਜ਼ੁਰਗ ਕਿਸਾਨ ਜੋਗਿੰਦਰ ਸਿੰਘ ਨੇ ਦੁਖੀ ਮਨ ਨਾਲ ਦੱਸਿਆ ਕਿ ਪਿਛਲੀਆਂ ਸਰਪੰਚੀ ਚੋਣਾਂ ਤੋਂ ਬਾਅਦ ਪਿੰਡ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਰੰਜਿਸ਼ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਇੱਕ ਵਿਅਕਤੀ ਵੱਲੋਂ ਘਰਾਂ ਦੇ ਵਿਚਕਾਰ ਗਲੀ ਬਣਾਉਣ ਦੇ ਮਾਮਲੇ ਵਿੱਚ ਪ੍ਰਸ਼ਾਸਨ ਤੋਂ ਕਾਰਵਾਈ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜੋਗਿੰਦਰ ਸਿੰਘ ਨੇ ਦੱਸਿਆ ਕਿ 1966 ਤੋਂ ਲਗਭਗ ਸੱਤ ਘਰ ਆਪਣੇ ਪਰਿਵਾਰਾਂ ਸਮੇਤ ਇੱਥੇ ਰਹਿ ਰਹੇ ਹਨ ਅਤੇ ਇਸ ਦੌਰਾਨ ਕਦੇ ਵੀ ਇਸ ਗਲੀ ਬਾਰੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦਾ ਦੋਸ਼ ਹੈ ਕਿ ਹੁਣ ਸਰਪੰਚੀ ਚੋਣਾਂ ਦੀ ਰੰਜਿਸ਼ ਕਰਕੇ ਜਾਨਬੂਝ ਕੇ ਪ੍ਰਸ਼ਾਸਨ ਰਾਹੀਂ ਕਾਰਵਾਈ ਕਰਵਾਈ ਜਾ ਰਹੀ ਹੈ।

ਬਜ਼ੁਰਗ ਕਿਸਾਨ ਜੋਗਿੰਦਰ ਸਿੰਘ ਪਿਛਲੀ ਰਾਤ ਤੋਂ ਹੀ ਪਿੰਡ ਦੀ ਕੋਠੀ ਉੱਪਰ ਪੈਟਰੋਲ ਅਤੇ ਸਪਰੇਅ ਦੀ ਬੋਤਲ ਲੈ ਕੇ ਬੈਠੇ ਹੋਏ ਹਨ। ਇਸ ਦੌਰਾਨ ਪ੍ਰਸ਼ਾਸਨ ਦੀ ਟੀਮ ਵੀ ਅੱਜ ਪਿੰਡ ਵਿੱਚ ਮਿਣਤੀ ਕਰਨ ਲਈ ਪਹੁੰਚੀ ਹੋਈ ਹੈ।

ਦੂਜੇ ਪਾਸੇ, ਜੋਗਿੰਦਰ ਸਿੰਘ ਦੇ ਹੱਕ ਵਿੱਚ ਪਿੰਡ ਦੇ ਲੋਕ, ਔਰਤਾਂ, ਬਜ਼ੁਰਗ, ਨੌਜਵਾਨ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਖੜ੍ਹੇ ਨਜ਼ਰ ਆਏ। ਪਿੰਡ ਦੀਆਂ ਕਈ ਔਰਤਾਂ ਵੀ ਸਪਰੇਅ ਦੀਆਂ ਬੋਤਲਾਂ ਲੈ ਕੇ ਕੋਠਿਆਂ ਉੱਪਰ ਚੜ੍ਹ ਗਈਆਂ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਜੋਗਿੰਦਰ ਸਿੰਘ ਨਾਲ ਕੋਈ ਅਣਹੋਣੀ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਪਿੰਡ ਦੀ ਦੂਜੀ ਧਿਰ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਹੋਵੇਗੀ।

ਇਸ ਮੌਕੇ ਪਿੰਡ ਦੇ ਸਰਪੰਚ, ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਪਿੰਡ ਵਾਸੀਆਂ ਨੇ ਵੀ ਜੋਗਿੰਦਰ ਸਿੰਘ ਦੇ ਹੱਕ ਵਿੱਚ ਬੋਲਦੇ ਕਿਹਾ ਕਿ ਜੇਕਰ ਪਿੰਡ ਵਿੱਚ ਕੋਈ ਵੀ ਅਜਿਹੀ ਘਟਨਾ ਵਾਪਰਦੀ ਹੈ ਤਾਂ ਉਹ ਜੋਗਿੰਦਰ ਸਿੰਘ ਦੇ ਨਾਲ ਚਟਾਨ ਵਾਂਗ ਖੜ੍ਹੇ ਰਹਿਣਗੇ ਅਤੇ ਇਨਸਾਫ਼ ਲੈ ਕੇ ਰਹਿਣਗੇ।

ਉੱਥੇ ਹੀ ਦੂਜੇ ਪਾਸੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵੀ ਮੌਕੇ ‘ਤੇ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਹਨ।

ਇਸ ਮਾਮਲੇ ਬਾਰੇ ਸਬ-ਡਿਵੀਜ਼ਨ ਤਪਾ ਮੰਡੀ ਦੇ ਤਹਿਸੀਲਦਾਰ ਓੰਕਾਰ ਸਿੰਘ ਨੇ ਦੱਸਿਆ ਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ, ਜਿਸ ਦਾ ਪਿੰਡ ਵਾਸੀ ਅਤੇ ਕਿਸਾਨ ਜਥੇਬੰਦੀਆਂ ਵਿਰੋਧ ਕਰ ਰਹੀਆਂ ਹਨ। ਇਸ ਕਾਰਨ ਪੁਲਿਸ ਪ੍ਰੋਟੈਕਸ਼ਨ ਲਈ ਗਈ ਹੈ।

ਉੱਧਰ ਡੀਐਸਪੀ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਪ੍ਰਸ਼ਾਸਨ ਵੱਲੋਂ ਪੁਲਿਸ ਪ੍ਰੋਟੈਕਸ਼ਨ ਦੀ ਮੰਗ ਕੀਤੀ ਗਈ ਸੀ। ਇਸ ਲਈ ਮੌਕੇ ‘ਤੇ ਵਾਟਰ ਕੈਨਨ, ਫਾਇਰ ਬ੍ਰਿਗੇਡ, ਐਂਬੂਲੈਂਸ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਸੁਲਝਾਉਣ ਲਈ ਮੀਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੱਡਾ ਵਿਵਾਦ ਪੈਦਾ ਨਾ ਹੋਵੇ।

Read Latest News and Breaking News at Daily Post TV, Browse for more News

Ad
Ad