Banner
Banner

ਛੇਹਰਟਾ ਚੌਂਕ ‘ਚ ਭਿਆਨਕ ਵਾਪਰਿਆ ਹਾਦਸਾ, ਨੌਜਵਾਨ ਲੜਕੀ ਦੀ ਮੌਕੇ ‘ਤੇ ਮੌਤ

Amritsar road accident; ਅੰਮ੍ਰਿਤਸਰ ਦੇ ਛੇਹਰਟਾ ਚੌਂਕ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਨੌਜਵਾਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਲੋਨੀ ਵਜੋਂ ਹੋਈ ਹੈ, ਜੋ ਕਰੀਬ 23 ਸਾਲ ਦੀ ਸੀ ਅਤੇ ਹੁਸ਼ਿਆਰਪੁਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਲੋਨੀ ਅੰਮ੍ਰਿਤਸਰ ਦੇ ਪੋਲਿਟੈਕਨਿਕ ਕਾਲਜ […]
Jaspreet Singh
By : Published: 28 Apr 2026 19:41:PM
ਛੇਹਰਟਾ ਚੌਂਕ ‘ਚ ਭਿਆਨਕ ਵਾਪਰਿਆ ਹਾਦਸਾ, ਨੌਜਵਾਨ ਲੜਕੀ ਦੀ ਮੌਕੇ ‘ਤੇ ਮੌਤ

Amritsar road accident; ਅੰਮ੍ਰਿਤਸਰ ਦੇ ਛੇਹਰਟਾ ਚੌਂਕ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਨੌਜਵਾਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਲੋਨੀ ਵਜੋਂ ਹੋਈ ਹੈ, ਜੋ ਕਰੀਬ 23 ਸਾਲ ਦੀ ਸੀ ਅਤੇ ਹੁਸ਼ਿਆਰਪੁਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਲੋਨੀ ਅੰਮ੍ਰਿਤਸਰ ਦੇ ਪੋਲਿਟੈਕਨਿਕ ਕਾਲਜ ਵਿੱਚ ਪੜ੍ਹਾਈ ਕਰ ਰਹੀ ਸੀ ਅਤੇ ਆਪਣੀ ਮਾਸੀ ਕੋਲ ਰਹਿੰਦੀ ਸੀ।

ਦੱਸਿਆ ਜਾ ਰਿਹਾ ਹੈ ਕਿ ਸਲੋਨੀ ਆਪਣੇ ਭਰਾ ਨਾਲ ਐਕਟੀਵਾ ‘ਤੇ ਕਿਤੇ ਜਾ ਰਹੀ ਸੀ, ਜਦੋਂ ਅਚਾਨਕ ਰੋਂਗ ਸਾਈਡ ਤੋਂ ਆ ਰਹੀ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇਨੀ ਭਿਆਨਕ ਸੀ ਕਿ ਲੜਕੀ ਟਰਾਲੀ ਹੇਠਾਂ ਆ ਗਈ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ, ਜਦਕਿ ਉਸਦਾ ਭਰਾ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਮੌਕੇ ‘ਤੇ ਮੌਜੂਦ ਚਸ਼ਮਦੀਦ ਗਵਾਹ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਟਰਾਲੀ ਰੋਂਗ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਅਤੇ ਮਿੱਟੀ ਨਾਲ ਓਵਰਲੋਡ ਹੋਣ ਕਰਕੇ ਉਸਦੇ ਬ੍ਰੇਕ ਵੀ ਢੰਗ ਨਾਲ ਨਹੀਂ ਲੱਗੇ। ਉਸਨੇ ਦੋਸ਼ ਲਗਾਇਆ ਕਿ ਟਰਾਲੀ ‘ਤੇ ਕੋਈ ਨੰਬਰ ਪਲੇਟ ਵੀ ਨਹੀਂ ਸੀ ਅਤੇ ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਲੋਕਾਂ ਨੇ ਇਹ ਵੀ ਕਿਹਾ ਕਿ ਹਾਦਸੇ ਤੋਂ ਬਾਅਦ ਦੋਸ਼ੀ ਨੂੰ ਕਾਬੂ ਕਰਨ ਵਿੱਚ ਲਾਪਰਵਾਹੀ ਵਰਤੀ ਗਈ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਗੁੱਸੇ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਇੱਥੇ ਅਕਸਰ ਰੋਂਗ ਸਾਈਡ ਵਾਹਨ ਚਲਦੇ ਹਨ, ਪਰ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਡਰਾਈਵਰ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਉੱਧਰ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਡਰਾਈਵਰ ਦੀ ਤਲਾਸ਼ ਜਾਰੀ ਹੈ। ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਪੂਰੀ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਸ ਦਰਦਨਾਕ ਹਾਦਸੇ ਨੇ ਇੱਕ ਵਾਰ ਫਿਰ ਸੜਕ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਲੋਕ ਪ੍ਰਸ਼ਾਸਨ ਤੋਂ ਸਖ਼ਤ ਕਦਮ ਚੁੱਕਣ ਦੀ ਮੰਗ ਕਰ ਰਹੇ ਹਨ।

Read Latest News and Breaking News at Daily Post TV, Browse for more News

Ad
Ad