Mohali Accident: ਮੁਹਾਲੀ ’ਚ ਬੀਤੀ ਰਾਤ ਭਿਆਨਕ ਹਾਦਸਾ ਵਾਪਰਿਆ। ਹਾਦਸਾ ਇੰਨ੍ਹਾ ਜਿਆਦਾ ਭਿਆਨਕ ਸੀ ਕਿ ਇਸ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਬੀਤੀ ਰਾਤ ਸਿਸਵਾਂ ਰੋਡ ’ਤੇ ਵਾਪਰਿਆ ਸੀ। ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਹਾਦਸੇ ’ਚ ਮ੍ਰਿਤਕਾਂ ਦੀ ਪਛਾਣ ਸ਼ੁਭਮ, ਰੁਬੀਨਾ, ਸੌਰਭ ਪਾਂਡੇ ਵਜੋਂ ਹੋਈ ਹੈ। ਜਦਕਿ ਮਾਨਵੇਂਦਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।