Journalism Of Hope
BREAKING NEWS
ਮੇਲਾ ਰੱਖੜ ਪੁੰਨਿਆ ’ਤੇ ਪਹਿਲੀ ਵਾਰ ਸਿਆਸੀ ਸਟੇਜ ਲਗਾਏਗੀ ਭਾਜਪਾ.....ਏਅਰਪੋਰਟ ’ਤੇ ਬੋਰਡਿੰਗ ਪਾਸ ’ਤੇ ਇਮੀਗ੍ਰੇਸ਼ਨ ਮੋਹਰ ਲਾਉਣ ਦੀ ਪ੍ਰਥਾ ਹੋਵੇਗੀ ਖਤਮ.....ਇਟਲੀ ’ਚ ਪੰਜਾਬੀ ਨੌਜਵਾਨ ਦੀ ਪਰਿਵਾਰ ਦੇ ਸਾਹਮਣੇ ਹੀ ਸੜਕ ਹਾਦਸੇ ‘ਚ ਦਰਦਨਾਕ ਮੌਤ....ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ....ਫਰਜ਼ੀ PhD ਡਿਗਰੀ ਮਾਮਲੇ ’ਚ ਲੇਡੀ ਪ੍ਰਿੰਸੀਪਲ ਗ੍ਰਿਫ਼ਤਾਰ.....ਕਪੂਰਥਲਾ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਝੜਪ, ਚਾਰ ਜ਼ਖ਼ਮੀ.....42 ਸਾਲ ਬਾਅਦ ਫੜਿਆ ਗਿਆ ਕਤਲ ਦਾ ਮੁਲਜ਼ਮ, 23 ਸਾਲ ਦੀ ਉਮਰ ਵਿੱਚ ਹੱਤਿਆ ਕਰਨ ਤੋਂ ਬਾਅਦ ਹੋ ਗਿਆ ਸੀ ਫਰਾਰ.....ਕੈਨੇਡਾ ਦੇ ਟੋਰਾਂਟੋ ਏਅਰਪੋਰਟ ’ਤੇ ਭਾਰਤੀ ਨੌਜਵਾਨ ਗ੍ਰਿਫ਼ਤਾਰ

ਦਿੱਲੀ-ਕਟੜਾ ਐਕਸਪ੍ਰੈਸਵੇ ‘ਤੇ ਭਿਆਨਕ ਹਾਦਸਾ, ਪਿਕਅੱਪ ਚਾਲਕ ਦੀ ਮੌਤ

ਕਟੜਾ ਐਕਸਪ੍ਰੈਸ ਹਾਈਵੇ ‘ਤੇ ਠਰੂਆ ਪਿੰਡ ਨੇੜੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਪਿਕਅੱਪ ਜੀਪ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਅਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਦੇ ਬਿਆਨਾਂ ਦੇ ਆਧਾਰ ‘ਤੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ […]
Jaspreet Singh
By : Updated On: 03 Aug 2026 17:44:PM
ਦਿੱਲੀ-ਕਟੜਾ ਐਕਸਪ੍ਰੈਸਵੇ ‘ਤੇ ਭਿਆਨਕ ਹਾਦਸਾ, ਪਿਕਅੱਪ ਚਾਲਕ ਦੀ ਮੌਤ

ਕਟੜਾ ਐਕਸਪ੍ਰੈਸ ਹਾਈਵੇ ‘ਤੇ ਠਰੂਆ ਪਿੰਡ ਨੇੜੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਪਿਕਅੱਪ ਜੀਪ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਅਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਦੇ ਬਿਆਨਾਂ ਦੇ ਆਧਾਰ ‘ਤੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ਼ਤਿਹਾਰ

ਵੀਓ:ਜਾਣਕਾਰੀ ਅਨੁਸਾਰ ਦੇਰ ਰਾਤ ਕਰੀਬ 1 ਵਜੇ ਪਾਤੜਾ ਪੁਲਿਸ ਨੂੰ ਠਰੂਆ ਪਿੰਡ ਨੇੜੇ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇ ‘ਤੇ ਪਿਕਅੱਪ ਜੀਪ ਅਤੇ ਕੈਂਟਰ ਦੀ ਟੱਕਰ ਦੀ ਸੂਚਨਾ ਮਿਲੀ। ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਪਤਾ ਲੱਗਾ ਕਿ ਪਿਕਅੱਪ ਜੀਪ ਚਾਲਕ ਅਮਨਦੀਪ ਸਿੰਘ, ਜੋ ਮੋਗਾ ਜ਼ਿਲ੍ਹੇ ਤੋਂ ਮਾਲ ਲੈ ਕੇ ਦਿੱਲੀ ਵੱਲ ਜਾ ਰਿਹਾ ਸੀ, ਟੋਲ ਪਲਾਜ਼ਾ ਨੇੜੇ ਸੜਕ ‘ਤੇ ਖੜ੍ਹੇ ਕੈਂਟਰ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਨੇ ਮ੍ਰਿਤਕ ਦੇ ਮਾਸੜ ਦੇ ਬਿਆਨਾਂ ਦੇ ਆਧਾਰ ‘ਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਸਮਾਣਾ ਦੇ ਸਰਕਾਰੀ ਹਸਪਤਾਲ ਵਿੱਚ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤਾ ਗਿਆ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਜਾਰੀ ਹੈ, ਜਦਕਿ ਕੈਂਟਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News