Journalism Of Hope
BREAKING NEWS
MP ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਮਾਮਲੇ ’ਚ ਅੱਜ ਅਦਾਲਤ ’ਚ ਦਾਇਰ ਕੀਤੀ ਜਾਵੇਗੀ ਅਰਜ਼ੀ......ਦਿਲਜੀਤ ਦੋਸਾਂਝ ਨੇ ਧਮਕੀਆਂ ਦੇ ਬਾਵਜੂਦ ਇੰਦੌਰ ਕੰਸਰਟ ਕੀਤਾ ਪੂਰਾ, ਗੀਤਾਂ ’ਤੇ ਝੂਮੇ ਪ੍ਰਸ਼ੰਸਕ.....ਕ੍ਰਿਕਟਰ ਹਰਮਨਪ੍ਰੀਤ ਕੌਰ ਦੇ ਨਾਂ ਇੱਕ ਹੋਰ ਇਤਿਹਾਸਕ ਪ੍ਰਾਪਤੀ, ਮੋਮ ਦੇ ਬੁੱਤ ਦਾ ਖੁਦ ਕੀਤਾ ਉਦਘਾਟਨ.......ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, ਹੁਣ ਤੱਕ 5,835 ਘਟਨਾਵਾਂ ਦਰਜ.....ਪੰਜਾਬ ਵਿੱਚ ਸਾਈਬਰ ਠੱਗੀਆਂ ਦੇ ਮਾਮਲਿਆਂ ’ਚ 74 ਫੀਸਦੀ ਵਾਧਾ, ਰੋਜ਼ਾਨਾ ਮਿਲ ਰਹੀਆਂ 2 ਤੋਂ 3 ਨਵੀਆਂ ਸ਼ਿਕਾਇਤਾਂ......ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ਜਨਗਣਨਾ: 15 ਦਿਨਾਂ ਤੱਕ ਘਰ ਬੈਠੇ ਆਨਲਾਈਨ ਭਰੀ ਜਾ ਸਕੇਗੀ ਜਾਣਕਾਰੀ.......ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਦੀ NIA ਜਾਂਚ ਦੀ ਮੰਗ......ਪੰਜਾਬ ਚੋਣਾਂ 2027: ਭਾਜਪਾ ਨੇ 13 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਕੀਤਾ ਐਲਾਨ

ਲੁਧਿਆਣਾ ਬੱਸ ਸਟੈਂਡ ‘ਚ ਭਿਆਨਕ ਅੱਗ, ਟਾਇਰਾਂ ਦਾ ਗੋਦਾਮ ਸੜਿਆ

ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਤੋਂ 10 ਗੱਡੀਆਂ ਮੌਕੇ ‘ਤੇ ਪਹੁੰਚੀਆਂ, ਫਿਲਹਾਲ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ Ludhiana Bus Stand Workshop Fire; ਲੁਧਿਆਣਾ ਦੇ ਬੱਸ ਸਟੈਂਡ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬੱਸ ਸਟੈਂਡ ਦੇ ਅੰਦਰ ਬੱਸਾਂ ਦੀ ਮੁਰੰਮਤ ਕਰਨ ਵਾਲੀ ਵਰਕਸ਼ਾਪ ਵਿੱਚ ਪੁਰਾਣੇ ਟਾਇਰਾਂ ਦੇ ਇੱਕ ਵੱਡੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੁਧਿਆਣਾ ਬੱਸ ਸਟੈਂਡ ‘ਚ ਭਿਆਨਕ ਅੱਗ, ਟਾਇਰਾਂ ਦਾ ਗੋਦਾਮ ਸੜਿਆ

ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਤੋਂ 10 ਗੱਡੀਆਂ ਮੌਕੇ ‘ਤੇ ਪਹੁੰਚੀਆਂ, ਫਿਲਹਾਲ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ

Ludhiana Bus Stand Workshop Fire; ਲੁਧਿਆਣਾ ਦੇ ਬੱਸ ਸਟੈਂਡ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬੱਸ ਸਟੈਂਡ ਦੇ ਅੰਦਰ ਬੱਸਾਂ ਦੀ ਮੁਰੰਮਤ ਕਰਨ ਵਾਲੀ ਵਰਕਸ਼ਾਪ ਵਿੱਚ ਪੁਰਾਣੇ ਟਾਇਰਾਂ ਦੇ ਇੱਕ ਵੱਡੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਮੌਕੇ ‘ਤੇ ਹਫ਼ੜਾ-ਦਫ਼ੜੀ ਮਚ ਗਈ।

ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਤਾਇਨਾਤ

ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਰੀਬ 5 ਤੋਂ 10 ਗੱਡੀਆਂ ਮੌਕੇ ‘ਤੇ ਪਹੁੰਚੀਆਂ ਹੋਈਆਂ ਹਨ। ਫਾਇਰ ਕਰਮਚਾਰੀਆਂ ਵੱਲੋਂ ਲਗਾਤਾਰ ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਹੈ। ਹਾਲਾਂਕਿ ਗੋਦਾਮ ਵਿੱਚ ਪਏ ਪੁਰਾਣੇ ਟਾਇਰਾਂ ਦੇ ਸੜਨ ਕਾਰਨ ਮਾਲੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ।

ਬੱਸ ਸਟੈਂਡ ‘ਚ ਸਰਕਾਰੀ ਪੈਟਰੋਲ ਪੰਪ ਵੀ ਮੌਜੂਦ

ਖ਼ਾਸ ਗੱਲ ਇਹ ਹੈ ਕਿ ਬੱਸ ਸਟੈਂਡ ਦੇ ਅੰਦਰ ਹੀ ਸਰਕਾਰੀ ਪੈਟਰੋਲ ਪੰਪ ਵੀ ਮੌਜੂਦ ਹੈ, ਪਰ ਮਿਲੀ ਜਾਣਕਾਰੀ ਮੁਤਾਬਕ ਅੱਗ ਪੈਟਰੋਲ ਪੰਪ ਤੋਂ ਕਾਫ਼ੀ ਦੂਰੀ ‘ਤੇ ਲੱਗੀ ਹੋਈ ਹੈ। ਅੱਗ ਲੱਗਣ ਦੇ ਅਸਲ ਕਾਰਨਾਂ ਅਤੇ ਹੋਏ ਨੁਕਸਾਨ ਬਾਰੇ ਪੂਰੀ ਜਾਣਕਾਰੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।

Read Latest News and Breaking News at Daily Post TV, Browse for more News

Ad
Ad

Punjab District News