ਖੇਤਾਂ ‘ਚ ਲੱਗੀ ਭਿਆਨਕ ਅੱਗ, ਕਰੀਬ 400 ਕਿੱਲੇ ਕਣਕ ਸੜ ਕੇ ਹੋਈ ਸਵਾਹ, ਕਿਸਾਨਾਂ ‘ਚ ਪ੍ਰਸ਼ਾਸ਼ਨ ਤੇ ਭਾਰੀ ਰੋਸ
Gurdaspur fire on farming:ਗੁਰਦਾਸਪੁਰ ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਕਸਬਾ ਕਲਾਨੌਰ ਦੇ ਨਜ਼ਦੀਕ ਕਿਸਾਨਾਂ ਦੀ ਪੂਰੀ ਤਰ੍ਹਾਂ ਨਾਲ ਪੱਕੀ ਹੋਈ ਕਣਕ ਨੂੰ ਅਚਾਨਕ ਅੱਗ ਗਈ। ਹਵਾ ਕਾਰਨ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਕਰੀਬ 350 ਏਕੜ ਤੋਂ ਵੱਧ ਕਣਕ ਸੜ ਕੇ ਪੂਰੀ ਤਰ੍ਹਾਂ ਨਾਲ ਸਵਾਹ ਹੋ ਗਈ। ਇਸ ਦੌਰਾਨ ਇੱਕ ਖੇਤ ਵਿੱਚ ਸਟੋਰ ਕੀਤੀਆਂ ਗਈਆ ਪਰਾਲੀ ਦੀਆਂ ਪੰਡਾਂ ਵੀ ਸੜ ਕੇ ਸੁਆਹ ਹੋ ਗਈਆਂ । ਫਿਲਹਾਲ ਅੱਗ ਲੱਗਣ ਦੇ ਕਾਰਣਾ ਦਾ ਪਤਾ ਨਹੀ ਲੱਗ ਸੱਕਿਆ ਪਰ ਕਿਸਾਨਾਂ ਵੱਲੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੇੜੇ ਦੇ ਸ਼ੈਲਰ ਨੂੰ ਦਿੱਤੀ ਗਈ ਬਿਜਲੀ ਦੀ ਸਪਲਾਈ ਦੀਆਂ ਤਾਰਾਂ ਵਿੱਚ ਸਪਾਰਕਿੰਗ ਹੋਣ ਕਾਰਨ ਇਹ ਨੁਕਸਾਨ ਹੋਇਆ ਹੈ। ਕਿਸਾਨਾਂ ਵਿੱਚ ਭਾਰੀ ਰੋਸ਼ ਵੇਖਣ ਨੂੰ ਮਿਲਿਆ ਕਿਉਂਕਿ ਉਹਨਾਂ ਦਾ ਕਹਿਣਾ ਹੈ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਕਰੀਬ ਦੋ ਘੰਟੇ ਦੀ ਦੇਰੀ ਨਾਲ ਇੱਥੇ ਪਹੁੰਚੀਆਂ ਸਨ।
ਹਾਲਾਂਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜੋ ਡੇਰਾ ਬਾਬਾ ਨਾਨਕ , ਬਟਾਲਾ ਤੇ ਗੁਰਦਾਸਪੁਰ ਤੋਂ ਮੰਗਵਾਈਆਂ ਗਈਆਂ ਸਨ ਵੱਲੋਂ ਲਗਾਤਾਰ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਚੱਲ ਰਹੀ ਹਵਾ ਕਾਰਨ ਅੱਗ ਤੇ ਜਲਦੀ ਕਾਬੂ ਨਹੀਂ ਪਾਇਆ ਜਾ ਸਕਿਆ ।ਉੱਥੇ ਹੀ ਮੌਕੇ ਤੇ ਤਹਿਸੀਲਦਾਰ, ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਗੁਰਦੀਪ ਰੰਧਾਵਾ ਸਮੇਤ ਹੋਰ ਅਧਿਕਾਰੀ ਵੀ ਪਹੁੰਚ ਗਏ।
ਦਸ ਦਈਏ ਕਿ ਬੀਤੇ ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਦੇ ਹਲਕਾ ਲਹਿਰਾਗਾਗਾ ਦੇ ਨੇੜਲੇ ਪਿੰਡ ਅੜਕਵਾਸ ਅਤੇ ਚੰਗਾਲੀ ਵਾਲੇ ਵਿੱਚ ਖੇਤਾਂ ਵਿੱਚ ਲੱਗੀ ਭਿਆਨਕ ਅੱਗ ਨੇ ਕਿਸਾਨਾਂ ਨੂੰ ਮੁੱਖ ਤੌਰ ‘ਤੇ ਨੁਕਸਾਨ ਪਹੁੰਚਾਇਆ। ਇਸ ਅੱਗ ਨੇ ਲੱਗਭਗ 10 ਤੋਂ 15 ਏਕੜ ਕਣਕ ਦੀ ਨਾੜ ਨੂੰ ਸੜ੍ਹ ਕੇ ਸੁਆਹ ਕਰ ਦਿੱਤਾ।
ਇਸ ਹਾਲਾਤ ਵਿੱਚ ਮੌਕੇ ‘ਤੇ ਲੋਕਾਂ ਨੇ ਅੱਗ ਤੇ ਕਾਬੂ ਪਾਇਆ, ਪਰ ਅਗਨਿਸ਼ਮਨ ਦੇ ਉਪਕਰਨ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਨਾਂ ਹੀ ਪਹੁੰਚੀ। ਇਹ ਪਿੰਡ ਵਾਸੀਆਂ ਲਈ ਇੱਕ ਚਿੰਤਾ ਦਾ ਵਿਸ਼ੇ ਬਣ ਗਿਆ ਹੈ ਕਿ ਕਿਵੇਂ ਐਮਰਜੈਂਸੀ ਸਥਿਤੀ ਵਿੱਚ ਸਹਾਇਤਾ ਮੁਹੱਈਆ ਨਹੀਂ ਹੋ ਸਕਦੀ। ਅੱਗ ਦੇ ਕਾਰਨ ਦਾ ਹਜੇ ਤੱਕ ਪਤਾ ਨਹੀਂ ਲੱਗਾ, ਪਰ ਲੋਕਾਂ ਦੀ ਸਹਾਇਤਾ ਦੇ ਬਾਅਦ ਅੱਗ ਤੇ ਕਾਬੂ ਪਾਇਆ ਗਿਆ ਹੈ। ਪਰ ਇਸ ਸਭ ਦੇ ਬਾਵਜੂਦ ਵੀ ਕਿਸਾਨਾਂ ਦੀਆਂ 15 ਏਕੜ ਕਣਕ ਦੀ ਨਾੜ ਸੜ੍ਹ ਕੇ ਸੁਆਹ ਹੋ ਗਈ। ਜਿਸ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ।