Fire in Talwara Power Grid: ਮੰਡੀ ਗੋਬਿੰਦਗੜ੍ਹ ਦੇ ਤਲਵਾੜਾ ਰੋਡ ‘ਤੇ ਸਥਿਤ ਬਿਜਲੀ ਗਰਿੱਡ ਵਿੱਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਬਿਲਜੀ ਗਰਿੱਡ ‘ਚ ਅੱਗ ਲੱਗਣ ਕਾਰਨ ਬਿਜਲੀ ਦੇ ਚਾਰ ਟਰਾਂਸਫਾਰਮਰ ਬੁਰੀ ਤਰ੍ਹਾਂ ਸੜ ਗਏ। ਇਸ ਦੇ ਨਾਲ ਹੀ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਅੱਗ ਇੰਨੀ ਜ਼ਿਆਦਾ ਸੀ ਕਿ ਇਸ ‘ਤੇ ਕਾਬੂ ਪਾਉਣ ਲਈ ਸਰਹਿੰਦ, ਖੰਨਾ, ਮੰਡੀ ਗੋਬਿੰਦਗੜ੍ਹ, ਲੁਧਿਆਣਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਉਣਾ ਪਿਆ।
ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਸ ਨਾਲ ਇਲਾਕੇ ਦੇ ਆਸ ਪਾਸ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ। ਬਿਜਲੀ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਤਿੰਨ ਬਿਜਲੀ ਦੇ ਟਰਾਂਸਫਾਰਮਰਾਂ ‘ਤੇ ਲੱਗੀ ਅੱਗ ‘ਤੇ ਕਾਬੂ ਪਾ ਲਿਆ ਗਿਆ, ਜਦੋਂਕਿ ਚੌਥੇ ਫਾਰਮਰ ਤੋਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵੱਲੋਂ ਅੱਗ ਬੁਝਾਈ ਜਾ ਰਹੀ। ਉਹਨਾਂ ਦੱਸਿਆ ਕਿ ਇਸ ਗ੍ਰਿਡ ਤੋਂ ਜ਼ਿਆਦਾਤਰ ਬਿਜਲੀ ਇੰਡਸਟਰੀ ਨੂੰ ਸਪਲਾਈ ਹੋ ਰਹੀ ਹੈ। ਦੱਸਿਆ ਕਿ ਅੱਗ ਬੁਝਣ ਉਪਰੰਤ ਹੋਏ ਨੁਕਸਾਨ ਬਾਰੇ ਵਧੇਰੇ ਪਤਾ ਲੱਗ ਸਕੇਗਾ।
ਫਾਇਰ ਬ੍ਰਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਈਵ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਰਹਿੰਦ, ਖੰਨਾ, ਲੁਧਿਆਣਾ, ਮੰਡੀ ਗੋਬਿੰਦਗੜ੍ਹ ਤੋਂ ਵੱਡੀ ਗਿਣਤੀ ਵਿੱਚ ਮੰਗਵਾਈਆਂ ਗਈਆਂ। ਅੱਗ ‘ਤੇ ਕਾਬੂ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।