Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਫਰੀਦਕੋਟ ਦੇ ਗੁਰਦੁਆਰਾ ਸਾਹਿਬ ‘ਚ ਭਿਆਨਕ ਅੱਗ, ਲੋਕਾਂ ਦੀ ਸੂਝ ਨਾਲ ਟਲੀ ਵੱਡੀ ਘਟਨਾ

Faridkot News; ਫਰੀਦਕੋਟ ਵਿੱਚ ਸਥਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿੱਚ ਐਤਵਾਰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਪਿੰਡਾਂ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਟਕਾ ਸਾਹਿਬ ਨੂੰ ਸੁਰੱਖਿਅਤ ਬਾਹਰ ਕੱਢਿਆ। ਅੱਗ ਕਾਰਨ ਗੁਰਦੁਆਰਾ ਸਾਹਿਬ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਫਰੀਦਕੋਟ ਦੇ ਗੁਰਦੁਆਰਾ ਸਾਹਿਬ ‘ਚ ਭਿਆਨਕ ਅੱਗ, ਲੋਕਾਂ ਦੀ ਸੂਝ ਨਾਲ ਟਲੀ ਵੱਡੀ ਘਟਨਾ

Faridkot News; ਫਰੀਦਕੋਟ ਵਿੱਚ ਸਥਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿੱਚ ਐਤਵਾਰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਪਿੰਡਾਂ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਟਕਾ ਸਾਹਿਬ ਨੂੰ ਸੁਰੱਖਿਅਤ ਬਾਹਰ ਕੱਢਿਆ।

ਅੱਗ ਕਾਰਨ ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਰੱਖੇ ਬਿਸਤਰੇ, ਏਸੀ, ਡਾਊਨ ਸੀਲਿੰਗ ਅਤੇ ਹੋਰ ਸਾਮਾਨ ਸੜ ਕੇ ਨੁਕਸਾਨਿਆ ਗਿਆ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ‘ਤੇ ਪਹੁੰਚੀ। ਪਿੰਡ ਵਾਸੀਆਂ ਦੀ ਮਦਦ ਨਾਲ ਅੱਗ ‘ਤੇ ਜਲਦੀ ਕਾਬੂ ਪਾ ਲਿਆ ਗਿਆ।

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਸੂਚਨਾ ਮਿਲਣ ਤੋਂ ਬਾਅਦ ਪਿੰਡ ਦੇ ਸਰਪੰਚ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਕੇ ‘ਤੇ ਪਹੁੰਚੇ।

ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਰਾਹਤ ਦੀ ਗੱਲ ਇਹ ਰਹੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਟਕਾ ਸਾਹਿਬ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਫਿਲਹਾਲ ਪ੍ਰਸ਼ਾਸਨ ਵੱਲੋਂ ਅੱਗ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News