Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਛਤਰਪਤੀ ਸੰਭਾਜੀਨਗਰ ਦੇ ਹਸਪਤਾਲ ਦੇ NICU ਵਾਰਡ ’ਚ ਭਿਆਨਕ ਅੱਗ, ਸਮੇਂ ਸਿਰ 9 ਨਵਜੰਮੇ ਬੱਚੇ ਸੁਰੱਖਿਅਤ ਕੱਢੇ ਬਾਹਰ

Terrible fire in NICU ward of hospital: ਛਤਰਪਤੀ ਸੰਭਾਜੀਨਗਰ: ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਵਿੱਚ ਏਸ਼ੀਅਨ ਹਸਪਤਾਲ ਦੇ NICU ਵਾਰਡ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਹਾਲਾਂਕਿ ਹਸਪਤਾਲ ਸਟਾਫ਼ ਦੀ ਮੁਸਤੈਦੀ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਅਤੇ NICU ਵਿੱਚ ਦਾਖ਼ਲ 9 ਨਵਜੰਮੇ ਬੱਚਿਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। […]
Ranjit Singh
By : Updated On: 04 Sep 2026 12:12:PM
ਛਤਰਪਤੀ ਸੰਭਾਜੀਨਗਰ ਦੇ ਹਸਪਤਾਲ ਦੇ NICU ਵਾਰਡ ’ਚ ਭਿਆਨਕ ਅੱਗ, ਸਮੇਂ ਸਿਰ 9 ਨਵਜੰਮੇ ਬੱਚੇ ਸੁਰੱਖਿਅਤ ਕੱਢੇ ਬਾਹਰ

Terrible fire in NICU ward of hospital: ਛਤਰਪਤੀ ਸੰਭਾਜੀਨਗਰ: ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਵਿੱਚ ਏਸ਼ੀਅਨ ਹਸਪਤਾਲ ਦੇ NICU ਵਾਰਡ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਹਾਲਾਂਕਿ ਹਸਪਤਾਲ ਸਟਾਫ਼ ਦੀ ਮੁਸਤੈਦੀ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਅਤੇ NICU ਵਿੱਚ ਦਾਖ਼ਲ 9 ਨਵਜੰਮੇ ਬੱਚਿਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ ਅੱਗ ਏਸੀ ਵਿੱਚ ਹੋਏ ਸ਼ਾਰਟ ਸਰਕਟ ਕਾਰਨ ਲੱਗੀ। ਅੱਗ ਲੱਗਣ ਤੋਂ ਤੁਰੰਤ ਬਾਅਦ ਹਸਪਤਾਲ ਵਿੱਚ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ ਅਤੇ ਨਰਸਾਂ ਤੇ ਹੋਰ ਸਟਾਫ਼ ਨੇ ਬੱਚਿਆਂ ਨੂੰ NICU ਤੋਂ ਬਾਹਰ ਕੱਢਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਇਸ਼ਤਿਹਾਰ

9 ਨਵਜੰਮੇ ਬੱਚਿਆਂ ਨੂੰ ਦੂਜੇ ਹਸਪਤਾਲਾਂ ’ਚ ਕੀਤਾ ਸ਼ਿਫਟ
ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। NICU ਵਾਰਡ ਵਿੱਚ ਅੱਗ ਲੱਗਦੇ ਹੀ ਸਟਾਫ਼ ਨੇ ਤੁਰੰਤ ਸਾਰੇ 9 ਨਵਜੰਮੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਸ਼ਿਫਟ ਕਰ ਦਿੱਤਾ ਗਿਆ। ਬੱਚਿਆਂ ਨੂੰ ਘਾਟੀ ਹਸਪਤਾਲ, MGM ਹਸਪਤਾਲ ਅਤੇ ਸੰਜੀਵਨੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਬੁਝਾਈ ਅੱਗ
ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ’ਤੇ ਪਹੁੰਚੀਆਂ। ਕਰੀਬ 10 ਤੋਂ 15 ਮਿੰਟ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ। ਸਮੇਂ ਸਿਰ ਅੱਗ ’ਤੇ ਕਾਬੂ ਪਾਉਣ ਅਤੇ NICU ਵਿੱਚ ਮੌਜੂਦ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਣ ਕਾਰਨ ਵੱਡਾ ਹਾਦਸਾ ਟਲ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਰੈਸਕਿਊ ਦੀ CCTV ਫੁਟੇਜ ਆਈ ਸਾਹਮਣੇ
ਘਟਨਾ ਨਾਲ ਸਬੰਧਤ CCTV ਵੀਡੀਓ ਵੀ ਸਾਹਮਣੇ ਆਈ ਹੈ। ਫੁਟੇਜ ਵਿੱਚ ਦਿਖਾਈ ਦੇ ਰਿਹਾ ਹੈ ਕਿ NICU ਵਿੱਚ ਅੱਗ ਲੱਗਣ ਤੋਂ ਬਾਅਦ ਮੌਜੂਦ ਨਰਸਾਂ ਤੁਰੰਤ ਸਰਗਰਮ ਹੋ ਜਾਂਦੀਆਂ ਹਨ ਅਤੇ ਇੱਕ-ਇੱਕ ਕਰਕੇ ਨਵਜੰਮੇ ਬੱਚਿਆਂ ਨੂੰ ਵਾਰਡ ਤੋਂ ਬਾਹਰ ਕੱਢਣਾ ਸ਼ੁਰੂ ਕਰ ਦਿੰਦੀਆਂ ਹਨ। ਵੀਡੀਓ ਦੇ ਆਖਰੀ ਹਿੱਸੇ ਵਿੱਚ ਜਦੋਂ ਆਖਰੀ ਨਵਜੰਮੇ ਬੱਚੇ ਨੂੰ ਵਾਰਡ ਵਿੱਚੋਂ ਬਾਹਰ ਲਿਆਂਦਾ ਜਾ ਰਿਹਾ ਸੀ, ਉਸ ਸਮੇਂ ਤੱਕ ਵਾਰਡ ਦੇ ਇੱਕ ਹਿੱਸੇ ਵਿੱਚ ਅੱਗ ਅੰਦਰ ਤੱਕ ਪਹੁੰਚ ਚੁੱਕੀ ਸੀ।

ਅਮਰਾਵਤੀ ਦੇ ਹਸਪਤਾਲ ’ਚ 3 ਨਵਜੰਮੇ ਬੱਚਿਆਂ ਦੀ ਹੋਈ ਸੀ ਮੌਤ
ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਅਮਰਾਵਤੀ ਸਥਿਤ ਮਹਿਲਾ ਹਸਪਤਾਲ ਦੇ ਚਾਈਲਡ ਵਾਰਡ ਵਿੱਚ ਵੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ। ਇਸ ਹਾਦਸੇ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 3:30 ਵਜੇ ਵੈਂਟੀਲੇਟਰ ਵਿੱਚ ਧਮਾਕਾ ਹੋਣ ਤੋਂ ਬਾਅਦ ਅੱਗ ਲੱਗੀ ਸੀ। ਅੱਗ ਲੱਗਦੇ ਹੀ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ਼ ਨੇ ਤੁਰੰਤ ਮੋਰਚਾ ਸੰਭਾਲਦਿਆਂ ਕਈ ਬੱਚਿਆਂ ਨੂੰ ਬਚਾ ਲਿਆ ਸੀ, ਪਰ 3 ਨਵਜੰਮੇ ਬੱਚਿਆਂ ਦੀ ਜਾਨ ਨਹੀਂ ਬਚਾਈ ਜਾ ਸਕੀ।

Read Latest News and Breaking News at Daily Post TV, Browse for more News

Ad
Ad

Punjab District News