Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਜਲੰਧਰ ’ਚ ਭਿਆਨਕ ਸੜਕ ਹਾਦਸਾ, ਖੜ੍ਹੇ ਕੈਂਟਰ ਨਾਲ ਟਕਰਾਈ ਸਵਿਫਟ; 3 ਨੌਜਵਾਨਾਂ ਦੀ ਮੌਤ

Terrible road accident in Jalandhar: ਜਲੰਧਰ: ਪੰਜਾਬ ਦੇ ਜਲੰਧਰ ਵਿੱਚ ਸ਼ਨੀਵਾਰ ਸਵੇਰੇ ਕਰੀਬ 6:30 ਵਜੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਸੜਕ ਕਿਨਾਰੇ ਖੜ੍ਹੇ ਕੈਂਟਰ ਟਰੱਕ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਇਸ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਮਕਸੂਦਾਂ ਇਲਾਕੇ […]
By : Updated On: 08 Aug 2026 12:57:PM
ਜਲੰਧਰ ’ਚ ਭਿਆਨਕ ਸੜਕ ਹਾਦਸਾ, ਖੜ੍ਹੇ ਕੈਂਟਰ ਨਾਲ ਟਕਰਾਈ ਸਵਿਫਟ; 3 ਨੌਜਵਾਨਾਂ ਦੀ ਮੌਤ

Terrible road accident in Jalandhar: ਜਲੰਧਰ: ਪੰਜਾਬ ਦੇ ਜਲੰਧਰ ਵਿੱਚ ਸ਼ਨੀਵਾਰ ਸਵੇਰੇ ਕਰੀਬ 6:30 ਵਜੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਸੜਕ ਕਿਨਾਰੇ ਖੜ੍ਹੇ ਕੈਂਟਰ ਟਰੱਕ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਇਸ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਮਕਸੂਦਾਂ ਇਲਾਕੇ ਵਿੱਚ ਬਾਲ ਹਸਪਤਾਲ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਸਵਿਫਟ ਦੀ ਰਫ਼ਤਾਰ ਕਾਫ਼ੀ ਤੇਜ਼ ਸੀ ਅਤੇ ਉਸ ਨੇ ਪਿੱਛਿਓਂ ਖੜ੍ਹੇ ਕੈਂਟਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੀ ਛੱਤ ਉੱਡ ਗਈ ਅਤੇ ਨੰਬਰ ਪਲੇਟ ਵੀ ਦੂਰ ਜਾ ਡਿੱਗੀ, ਜਦਕਿ ਏਅਰਬੈਗ ਖੁੱਲ੍ਹ ਗਏ। ਦੋ ਮ੍ਰਿਤਕ ਅਗਲੀ ਸੀਟਾਂ ’ਤੇ ਫਸੇ ਹੋਏ ਮਿਲੇ, ਜਦਕਿ ਇੱਕ ਵਿਅਕਤੀ ਟੱਕਰ ਤੋਂ ਬਾਅਦ ਸੜਕ ’ਤੇ ਜਾ ਡਿੱਗਿਆ।

ਲੋਕਾਂ ਦੀ ਮਦਦ ਨਾਲ ਲਾਸ਼ਾਂ ਬਾਹਰ ਕੱਢੀਆਂ
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ। ਕਾਰ ਵਿੱਚ ਫਸੀਆਂ ਲਾਸ਼ਾਂ ਨੂੰ ਕਾਫ਼ੀ ਮੁਸ਼ੱਕਤ ਅਤੇ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਬਾਅਦ ਵਿੱਚ ਤਿੰਨਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

ਕੈਂਟਰ ਡਰਾਈਵਰ ਮੌਕੇ ਤੋਂ ਫਰਾਰ
ਪੁਲਿਸ ਜਾਂਚ ਅਧਿਕਾਰੀ ਮੁਤਾਬਕ ਸਵਿਫਟ ਨੇ ਪਿੱਛੇ ਤੋਂ ਖੜ੍ਹੇ ਕੈਂਟਰ ਨੂੰ ਟੱਕਰ ਮਾਰੀ। ਹਾਦਸੇ ਤੋਂ ਬਾਅਦ ਕੈਂਟਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਡਰਾਈਵਰ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਲਾਸ਼ਾਂ ਮੁਰਦਾਘਰ ਵਿੱਚ ਰੱਖੀਆਂ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News