Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਕਪੂਰਥਲਾ ‘ਚ ਭਿਆਨਕ ਸੜਕ ਹਾਦਸਾ; ਟਰੱਕ ਅਤੇ ਬਾਈਕ ਦੀ ਟੱਕਰ ‘ਚ ਨੌਜਵਾਨ ਦੀ ਮੌਕੇ ‘ਤੇ ਮੌਤ

Kapurthala Road Accident: ਕਪੂਰਥਲਾ ਸ਼ਹਿਰ ਦੇ ਸਰਕੂਲਰ ਰੋਡ ‘ਤੇ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਪਲਸਰ ਬਾਈਕ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦਾ ਵੇਰਵਾ ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ ਲਗਭਗ 8 ਵਜੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਪੂਰਥਲਾ ‘ਚ ਭਿਆਨਕ ਸੜਕ ਹਾਦਸਾ; ਟਰੱਕ ਅਤੇ ਬਾਈਕ ਦੀ ਟੱਕਰ ‘ਚ ਨੌਜਵਾਨ ਦੀ ਮੌਕੇ ‘ਤੇ ਮੌਤ

Kapurthala Road Accident: ਕਪੂਰਥਲਾ ਸ਼ਹਿਰ ਦੇ ਸਰਕੂਲਰ ਰੋਡ ‘ਤੇ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਪਲਸਰ ਬਾਈਕ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਦਾ ਵੇਰਵਾ

ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ ਲਗਭਗ 8 ਵਜੇ ਵਾਪਰਿਆ। ਰਾਜਸਥਾਨ ਨੰਬਰ ਦੇ ਇੱਕ ਟਰੱਕ (RJ-31-GB-2989) ਅਤੇ ਪਲਸਰ ਬਾਈਕ ਵਿਚਕਾਰ ਟੱਕਰ ਇੰਨੀ ਭਿਆਨਕ ਸੀ ਕਿ ਬਾਈਕ ਸਵਾਰ ਨੌਜਵਾਨ ਸੰਤੁਲਨ ਵਿਗੜਨ ਕਾਰਨ ਟਰੱਕ ਦੇ ਟਾਇਰਾਂ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ

ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵੰਸ਼ ਸਿੰਘ ਉਰਫ਼ ਰਿੰਕੂ ਵਜੋਂ ਹੋਈ ਹੈ, ਜੋ ਕਿ ਮਨਸੂਰਵਾਲ ਦੋਨ ਕਲੋਨੀ ਦਾ ਰਹਿਣ ਵਾਲਾ ਸੀ। ਪੁਲਿਸ ਨੇ ਬਾਈਕ ਦੇ ਨੰਬਰ ਅਤੇ ਹੋਰ ਦਸਤਾਵੇਜ਼ਾਂ ਦੇ ਆਧਾਰ ‘ਤੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ।

ਪੁਲਿਸ ਤੇ ਪੀਲੀਆਰ ਟੀਮ ਮੌਕੇ ਤੇ ਪਹੁੰਚੀ

ਘਟਨਾ ਦੀ ਸੂਚਨਾ ਮਿਲਦੇ ਹੀ ਪੀਸੀਆਰ (PCR) ਅਤੇ ਸਿਟੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ (SHO) ਅਮਨਦੀਪ ਨਾਹਰ ਨੇ ਦੱਸਿਆ ਕਿ:

  • ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ ਹੈ।
  • ਹਾਦਸੇ ਵਿੱਚ ਸ਼ਾਮਲ ਟਰੱਕ ਨੂੰ ਜ਼ਬਤ ਕਰ ਲਿਆ ਗਿਆ ਹੈ।
  • ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News