Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ: 22 ਸਾਲਾ ਨੌਜਵਾਨ ਦੀ ਮੌਤ, ਸਾਥੀ ਗੰਭੀਰ ਜ਼ਖਮੀ

Latest News: ਬੀਤੀ ਦੇਰ ਰਾਤ ਜਗਰਾਉਂ ਨੇੜੇ ਲੁਧਿਆਣਾ-ਫਿਰੋਜ਼ਪੁਰ ਹਾਈਵੇਅ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ 22 ਸਾਲਾ ਨੌਜਵਾਨ ਤੀਰਥ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਹਠੂਰ ਪਿੰਡ ਦਾ ਵਸਨੀਕ ਸੀ। ਮਿਲੀ ਜਾਣਕਾਰੀ ਮੁਤਾਬਕ ਤੀਰਥ ਸਿੰਘ ਆਪਣੇ ਇੱਕ ਦੋਸਤ ਨਾਲ ਮੋਟਰਸਾਈਕਲ ‘ਤੇ ਮੋਗਾ ਵੱਲੋਂ ਆ ਰਿਹਾ ਸੀ। ਜਦੋਂ ਉਹ ਲੁਧਿਆਣਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ: 22 ਸਾਲਾ ਨੌਜਵਾਨ ਦੀ ਮੌਤ, ਸਾਥੀ ਗੰਭੀਰ ਜ਼ਖਮੀ

Latest News: ਬੀਤੀ ਦੇਰ ਰਾਤ ਜਗਰਾਉਂ ਨੇੜੇ ਲੁਧਿਆਣਾ-ਫਿਰੋਜ਼ਪੁਰ ਹਾਈਵੇਅ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ 22 ਸਾਲਾ ਨੌਜਵਾਨ ਤੀਰਥ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਹਠੂਰ ਪਿੰਡ ਦਾ ਵਸਨੀਕ ਸੀ।

ਮਿਲੀ ਜਾਣਕਾਰੀ ਮੁਤਾਬਕ ਤੀਰਥ ਸਿੰਘ ਆਪਣੇ ਇੱਕ ਦੋਸਤ ਨਾਲ ਮੋਟਰਸਾਈਕਲ ‘ਤੇ ਮੋਗਾ ਵੱਲੋਂ ਆ ਰਿਹਾ ਸੀ। ਜਦੋਂ ਉਹ ਲੁਧਿਆਣਾ ਰੋਡ ‘ਤੇ ਪਹੁੰਚੇ ਤਾਂ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਗਈ ਅਤੇ ਪੁਲ ਦੀ ਰੇਲਿੰਗ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਨੌਜਵਾਨ ਸੜਕ ‘ਤੇ ਡਿੱਗ ਪਏ।

ਜ਼ਖਮੀ ਨੌਜਵਾਨ ਹਸਪਤਾਲ ਵਿੱਚ ਭਰਤੀ

ਹਾਦਸੇ ਦੇ ਨਤੀਜੇ ਵਜੋਂ ਤੀਰਥ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸਦੇ ਸਾਥੀ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਸੜਕ ਸੁਰੱਖਿਆ ਬਲ ਦੇ ਕਰਮਚਾਰੀਆਂ ਦੁਆਰਾ ਉਸਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜ਼ਖਮੀ ਨੌਜਵਾਨ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤੀਰਥ ਸਿੰਘ ਦੀ ਮੌਤ ਦੀ ਖ਼ਬਰ ਨੇ ਹਠੂਰ ਪਿੰਡ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News