Pakistan Train Crash: ਪਾਕਿਸਤਾਨ ਦੇ ਲਾਹੌਰ ਵਿੱਚ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਲਗਭਗ 30 ਯਾਤਰੀ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸਲਾਮਾਬਾਦ ਐਕਸਪ੍ਰੈਸ ਰੇਲਗੱਡੀ ਲਾਹੌਰ ਤੋਂ ਰਾਵਲਪਿੰਡੀ ਜਾ ਰਹੀ ਸੀ, ਜਦੋਂ ਇਸ ਦੇ 10 ਡੱਬੇ ਪਟੜੀ ਤੋਂ ਉਤਰ ਗਏ। ਸਥਾਨਕ ਅਧਿਕਾਰੀਆਂ ਨੇ ਹਾਦਸੇ ਵਾਲੀ ਥਾਂ ‘ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ ਅਤੇ ਜ਼ਖਮੀਆਂ ਦੇ ਇਲਾਜ ਲਈ ਜ਼ਰੂਰੀ ਉਪਾਅ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਹਾਦਸੇ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਫਤਿਹਗੜ੍ਹ ਸਾਹਿਬ ਦੀ ਪਸ਼ੂ ਮੰਡੀ ਬੇਹਾਲ: ਯੋਗ ਸਹੂਲਤਾਂ ਦੀ ਘਾਟ ਕਾਰਨ ਕਿਸਾਨ ਤੇ ਵਪਾਰੀ ਪਰੇਸ਼ਾਨ
Fatehgarh Sahib's cattle market: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਨਬੀਪੁਰ ਵਿੱਚ ਸਥਿਤ ਪਸ਼ੂ ਮੰਡੀ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲਗਭਗ 7.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੀ, ਅੱਜ ਬੇਹਾਲ ਹਾਲਤ ਵਿੱਚ ਹੈ। ਠੇਕੇਦਾਰੀ ਸਿਸਟਮ ਅਤੇ ਪ੍ਰਸ਼ਾਸਨਿਕ ਲਾਪਰਵਾਹੀ ਕਾਰਨ ਕਿਸਾਨਾਂ ਅਤੇ ਪਸ਼ੂ...