Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Nurpur Bedi ‘ਚ ਦਹਿਸ਼ਤ, ਸ਼ੋਰੂਮ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Nurpur Bedi shooting news: ਨੂਰਪੁਰ ਬੇਦੀ ਦੇ ਇੱਕ ਸ਼ੋਅਰੂਮ ਅੱਗੇ ਅੱਜ ਦੇਰ ਸ਼ਾਮ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈ ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਹੈ। ਇਹ ਪਤਾ ਲੱਗਿਆ ਹੈ ਕਿ ਇਹ ਹੱਤਿਆ ਪੁਰਾਣੀ ਰੰਜਿਸ਼ ਕਾਰਨ ਕੀਤੀ ਹੋ ਸਕਦੀ ਹੈ ਪਰ ਪੁਲਿਸ ਨੇ ਹੱਤਿਆ ਦਾ ਕਾਰਨ ਨਾ ਦੱਸਿਆ । ਮਿਲੀ ਜਾਣਕਾਰੀ […]
Nishant Malyan
By : Updated On: 11 May 2026 07:53:AM
Nurpur Bedi ‘ਚ ਦਹਿਸ਼ਤ, ਸ਼ੋਰੂਮ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Nurpur Bedi shooting news: ਨੂਰਪੁਰ ਬੇਦੀ ਦੇ ਇੱਕ ਸ਼ੋਅਰੂਮ ਅੱਗੇ ਅੱਜ ਦੇਰ ਸ਼ਾਮ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈ ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਹੈ। ਇਹ ਪਤਾ ਲੱਗਿਆ ਹੈ ਕਿ ਇਹ ਹੱਤਿਆ ਪੁਰਾਣੀ ਰੰਜਿਸ਼ ਕਾਰਨ ਕੀਤੀ ਹੋ ਸਕਦੀ ਹੈ ਪਰ ਪੁਲਿਸ ਨੇ ਹੱਤਿਆ ਦਾ ਕਾਰਨ ਨਾ ਦੱਸਿਆ ।

ਇਸ਼ਤਿਹਾਰ

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਹਰਮੇਲ ਸਿੰਘ (25) ਪੁੱਤਰ ਜਸਵੀਰ ਸਿੰਘ ਪਿੰਡ ਸ਼ਾਹਪੁਰ ਬੇਲਾ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਗੋਲੀ ਦਾ ਸ਼ਿਕਾਰ ਹੋਇਆ ਨੌਜਵਾਨ ਆਪਣੇ ਇੱਕ ਸਾਥੀ ਨਾਲ ਆਜਮਪਰ ਨਜ਼ਦੀਕ ਭੁੱਲਰ ਇਲੈਕਟਰੋਨਿਕਸ ਤੋਂ ਸਾਮਾਨ ਲੈ ਕੇ ਨਿਕਲਿਆ ਸੀ ਕਿ ਸੜਕ ’ਤੇ ਖੜ੍ਹੇ ਕੁਝ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਨੂੰ ਸਿੰਘਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਸਬੰਧੀ ਨੂਰਪੁਰ ਬੇਦੀ ਪੁਲਿਸ ਥਾਣੇ ਦੇ ਐਸਐਚਓ ਰੋਹਿਤ ਸ਼ਰਮਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਜਾ ਕੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਰੂਪਨਗਰ ਵਿਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

ਨੂਰਪੁਰ ਬੇਦੀ ਵਿਚ ਇੱਕ ਨੌਜਵਾਨ ਦੀ ਹੱਤਿਆ ਦੀ ਜ਼ਿੰਮੇਵਾਰੀ ਹਰਜੋਤ ਸਿੰਘ ਸਿੱਧੂ ਪਿੰਡ ਸ਼ਾਹਪੁਰ ਬੇਲਾ ਨੇ ਲਈ ਹੈ। ਉਸ ਨੇ ਅੱਜ ਇੱਕ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਹ ਖੁਲਾਸਾ ਕਰਦਿਆਂ ਕਿਹਾ ਕਿ ਇਸ ਨੌਜਵਾਨ ਨੇ ਉਸ ਦੇ ਭਰਾ ਦਾ ਮਈ 2019 ਵਿੱਚ ਕਤਲ ਕੀਤਾ ਸੀ ਜਿਸ ਦਾ ਬਦਲਾ ਅੱਜ ਲੈ ਲਿਆ ਹੈ। ਉਸ ਨੇ ਕਿਹਾ ਕਿ ਇਸ ਕਤਲ ਦੀ ਜ਼ਿੰਮੇਵਾਰੀ ਉਸ ਨੇ ਲਈ ਹੈ ਤੇ ਪੁਲਿਸ ਕਿਸੇ ਹੋਰ ਨੂੰ ਤੰਗ ਪ੍ਰੇਸ਼ਾਨ ਨਾ ਕਰੇ।

Read Latest News and Breaking News at Daily Post TV, Browse for more News

Ad
Ad

Punjab District News