Journalism Of Hope
BREAKING NEWS
ਚਿਤਕਾਰਾ ਯੂਨੀਵਰਸਿਟੀ ’ਚ ਅੱਧੀ ਰਾਤ ਨੂੰ ਹੰਗਾਮਾ, ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ.....ਏਸ਼ੀਅਨ ਗੇਮਜ਼ ’ਚ ਭਾਰਤ ਦੀ ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਮਗਾ....ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ....ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ....ਹਾਈਕੋਰਟ ਨੇ ਢਾਈ ਸਾਲਾ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੀ....ਕੈਨੇਡਾ ਬੇਅਦਵੀ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਦਿਨਾਂ ’ਚ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼....ਲੁਧਿਆਣਾ ਪੁਲਿਸ ਨੇ 24 ਘੰਟਿਆਂ ’ਚ ਲੱਭੇ 3 ਲਾਪਤਾ ਬੱਚੇ.....

ਆਵਾਰਾ ਕੁੱਤਿਆਂ ਦੀ ਦਹਿਸ਼ਤ ! 6 ਬੱਚਿਆਂ ਸਮੇਤ 15 ਵਿਅਕਤੀਆਂ ਨੂੰ ਬਣਾਇਆ ਨਿਸ਼ਾਨਾ

Terror of stray dogs: ਕਪੂਰਥਲਾ (ਬਲਵਿੰਦਰ ਸਿੰਘ ਧਾਲੀਵਾਲ): ਕਪੂਰਥਲਾ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਦਹਿਸ਼ਤ ਦਾ ਮਾਮਲਾ ਸਾਹਮਣੇ ਆਇਆ ਹੈ। ਮਾਰਕਫੈਡ ਚੌਂਕ ਦੇ ਨੇੜਲੇ ਮੁਹੱਲਿਆਂ ਵਿੱਚ ਇੱਕ ਕਾਲੇ ਰੰਗ ਦੇ ਅਵਾਰਾ ਕੁੱਤੇ ਨੇ 6 ਬੱਚਿਆਂ ਸਮੇਤ ਕਰੀਬ 15 ਵਿਅਕਤੀਆਂ ਨੂੰ ਕੱਟ ਕੇ ਜ਼ਖਮੀ ਕਰ ਦਿੱਤਾ। ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਡਿਊਟੀ ’ਤੇ ਤਾਇਨਾਤ […]
By : Updated On: 26 Sep 2026 15:33:PM
ਆਵਾਰਾ ਕੁੱਤਿਆਂ ਦੀ ਦਹਿਸ਼ਤ ! 6 ਬੱਚਿਆਂ ਸਮੇਤ 15 ਵਿਅਕਤੀਆਂ ਨੂੰ ਬਣਾਇਆ ਨਿਸ਼ਾਨਾ

Terror of stray dogs: ਕਪੂਰਥਲਾ (ਬਲਵਿੰਦਰ ਸਿੰਘ ਧਾਲੀਵਾਲ): ਕਪੂਰਥਲਾ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਦਹਿਸ਼ਤ ਦਾ ਮਾਮਲਾ ਸਾਹਮਣੇ ਆਇਆ ਹੈ। ਮਾਰਕਫੈਡ ਚੌਂਕ ਦੇ ਨੇੜਲੇ ਮੁਹੱਲਿਆਂ ਵਿੱਚ ਇੱਕ ਕਾਲੇ ਰੰਗ ਦੇ ਅਵਾਰਾ ਕੁੱਤੇ ਨੇ 6 ਬੱਚਿਆਂ ਸਮੇਤ ਕਰੀਬ 15 ਵਿਅਕਤੀਆਂ ਨੂੰ ਕੱਟ ਕੇ ਜ਼ਖਮੀ ਕਰ ਦਿੱਤਾ।

ਇਸ਼ਤਿਹਾਰ

ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਜਸ਼ਨ ਅਤੇ ਡਾਕਟਰ ਯੁਕਤਾ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ਤੋਂ ਕੁੱਤੇ ਦੇ ਹਮਲੇ ਦਾ ਸ਼ਿਕਾਰ ਹੋਏ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ।

ਜ਼ਖਮੀਆਂ ਵਿੱਚ ਰੀਨਾ ਦੇਵੀ, ਤਿੰਨ ਸਾਲਾ ਵਰੁਣਜੋਤ ਸਿੰਘ, ਚਾਰ ਸਾਲਾ ਸਤਿਆਮ, ਅੱਠ ਸਾਲਾ ਅਬੀਨੂਰ ਸਿੰਘ, ਸਾਢੇ ਤਿੰਨ ਸਾਲਾ ਰੇਹੂ ਕੁਮਾਰੀ ਅਤੇ ਨੌਂ ਸਾਲਾ ਮੋਨੂ ਕੁਮਾਰ ਤੋਂ ਇਲਾਵਾ ਰਜਿੰਦਰ ਕੌਰ, ਸੰਜੀਵ ਕੁਮਾਰ, ਧਰਮਿੰਦਰ ਕੁਮਾਰ, ਰਵਿੰਦਰ, ਰਾਜਵਿੰਦਰ ਸਮੇਤ ਹੋਰ ਲੋਕ ਸ਼ਾਮਲ ਹਨ।

ਸਾਰੇ ਜ਼ਖਮੀਆਂ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉੱਧਰ, ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ’ਤੇ ਸਵਾਲ ਚੁੱਕਦਿਆਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੱਡਾ ਜਾਨੀ ਨੁਕਸਾਨ ਨਾ ਹੋਵੇ।

Read Latest News and Breaking News at Daily Post TV, Browse for more News

Ad
Ad

Punjab District News