Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਪਾਕਿਸਤਾਨੀ ISI ਨਾਲ ਜੁੜੇ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼, 4 ਗ੍ਰਿਫ਼ਤਾਰ

Railway Track Blast: ਪਟਿਆਲਾ ਪੁਲਿਸ ਨੇ ਖਾਲਿਸਤਾਨ ਪੱਖੀ ਅਤਿਵਾਦੀ ਮਾਡਿਊਲ ਦੇ 4 ਮੈਂਬਰਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਕੁਲਦੀਪ ਚਾਹਲ ਡੀ.ਆਈ.ਜੀ. ਪਟਿਆਲਾ ਰੇਂਜ ਅਤੇ ਵਰੁਣ ਸ਼ਰਮਾ, ਐੱਸ.ਐੱਸ.ਪੀ. ਪਟਿਆਲਾ ਨੇ ਪੁਸ਼ਟੀ ਕੀਤੀ ਕਿ ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਦੇਰ ਰਾਤ ਹੋਏ ਧਮਾਕੇ ਦੀ ਕੋਸ਼ਿਸ਼ ਲਈ […]
Nishant Malyan
By : Updated On: 28 Apr 2026 16:45:PM
ਪਾਕਿਸਤਾਨੀ ISI ਨਾਲ ਜੁੜੇ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼, 4 ਗ੍ਰਿਫ਼ਤਾਰ

Railway Track Blast: ਪਟਿਆਲਾ ਪੁਲਿਸ ਨੇ ਖਾਲਿਸਤਾਨ ਪੱਖੀ ਅਤਿਵਾਦੀ ਮਾਡਿਊਲ ਦੇ 4 ਮੈਂਬਰਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਕੁਲਦੀਪ ਚਾਹਲ ਡੀ.ਆਈ.ਜੀ. ਪਟਿਆਲਾ ਰੇਂਜ ਅਤੇ ਵਰੁਣ ਸ਼ਰਮਾ, ਐੱਸ.ਐੱਸ.ਪੀ. ਪਟਿਆਲਾ ਨੇ ਪੁਸ਼ਟੀ ਕੀਤੀ ਕਿ ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਦੇਰ ਰਾਤ ਹੋਏ ਧਮਾਕੇ ਦੀ ਕੋਸ਼ਿਸ਼ ਲਈ ਜ਼ਿੰਮੇਵਾਰ ਇੱਕ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਚਾਰ ਅਪਰਾਧੀਆਂ ਦੀ ਗ੍ਰਿਫ਼ਤਾਰੀ ਨਾਲ ਹੋਇਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਵੇਰਵੇ ਪ੍ਰਦੀਪ ਸਿੰਘ ਖਾਲਸਾ ਵਾਸੀ ਮਾਨਸਾ, ਕੁਲਵਿੰਦਰ ਸਿੰਘ ਵਾਸੀ ਪਿੰਡ ਬੱਪੀਆਣਾ (ਮਾਨਸਾ), ਸਤਨਾਮ ਸਿੰਘ ਵਾਸੀ ਤਰਨਤਾਰਨ ਅਤੇ ਗੁਰਪ੍ਰੀਤ ਸਿੰਘ ਵਾਸੀ ਗੋਇੰਦਵਾਲ ਬਾਈਪਾਸ (ਤਰਨਤਾਰਨ) ਹਨ। ਡੀ.ਆਈ.ਜੀ. ਚਾਹਲ ਨੇ ਦੱਸਿਆ ਕਿ ਪ੍ਰਦੀਪ ਸਿੰਘ ਖਾਲਸਾ ਇਸ ਮਾਡਿਊਲ ਦਾ ਮੁੱਖ ਸਰਗਨਾ ਸੀ ਕਿਉਂਕਿ ਉਹ ਮਲੇਸ਼ੀਆ ਸਥਿਤ ਖਾਲਿਸਤਾਨ ਪੱਖੀ ਅਤਿਵਾਦੀ ਦੇ ਨਜ਼ਦੀਕੀ ਹੋਣ ਦੇ ਨਾਲ-ਨਾਲ ਪਾਕਿਸਤਾਨ ਸਥਿਤ ਹਥਿਆਰਾਂ ਦੇ ਸਪਲਾਇਰਾਂ ਨਾਲ ਵੀ ਨਜ਼ਦੀਕੀ ਸੰਪਰਕ ਵਿੱਚ ਸੀ।

ਇਸ਼ਤਿਹਾਰ

ਉਹ ਵੱਖਵਾਦੀ ਨੌਜਵਾਨਾਂ ਨੂੰ ਅਤਿਵਾਦੀ ਸਿਖਲਾਈ ਲਈ ਮਲੇਸ਼ੀਆ ਭੇਜਦਾ ਸੀ ਅਤੇ ਫਿਰ ਉਨ੍ਹਾਂ ਨੂੰ ਅਤਿਵਾਦੀ ਗਤੀਵਿਧੀਆਂ ਦੇ ਕੰਮ ਸੌਂਪਦਾ ਸੀ; ਉਸ ਨੇ ‘ਚਲਦਾ ਵਹੀਰ ਚੱਕਰਵਰਤੀ ਅਟਾਰੀਏ’ ਦੇ ਨਾਂ ‘ਤੇ ਇਕ ਵੱਖਵਾਦੀ ਜਥੇਬੰਦੀ ਵੀ ਬਣਾਈ ਹੋਈ ਸੀ। ਪੁਲੀਸ ਨੇ ਇੱਕ ਹੈਂਡ ਗ੍ਰੇਨੇਡ, ਦੋ .30 ਬੋਰ ਪਿਸਤੌਲ ਸਮੇਤ ਗੋਲਾ ਬਾਰੂਦ, ਹੋਰ ਤਕਨੀਕੀ ਤੌਰ ‘ਤੇ ਆਧੁਨਿਕ ਸੰਚਾਰ ਉਪਕਰਨ ਅਤੇ ਲੈਪਟਾਪ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ ਜਿਸ ਨਾਲ ਉਹ ਮਲੇਸ਼ੀਆ ਸਥਿਤ ਆਪਣੇ ਹੈਂਡਲਰਾਂ ਅਤੇ ਹਥਿਆਰਾਂ ਦੇ ਸਪਲਾਇਰਾਂ ਨਾਲ ਗੱਲਬਾਤ ਕਰਦੇ ਸਨ। ਐੱਸ.ਐੱਸ.ਪੀ. ਨੇ ਕਿਹਾ ਕਿ ਉਹ ਜਨਤਕ ਬੁਨਿਆਦੀ ਢਾਂਚੇ ਅਤੇ ਜਾਇਦਾਦਾਂ ‘ਤੇ ਹੋਰ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸਨ।

Read Latest News and Breaking News at Daily Post TV, Browse for more News

Ad
Ad

Punjab District News