ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ ਹੈ। ਇਸ ਵਿੱਚ ਦੋ ਸੈਲਾਨੀ ਜ਼ਖਮੀ ਦੱਸੇ ਜਾ ਰਹੇ ਹਨ।
Jammu Kashmir Terrorist Attack: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਸੂਤਰਾਂ ਮੁਤਾਬਕ ਕੁਝ ਸੈਲਾਨੀਆਂ ਨੂੰ ਗੋਲੀ ਵੀ ਲੱਗੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ।
ਸੂਤਰਾਂ ਅਨੁਸਾਰ ਇਲਾਕੇ ਵਿੱਚ ਗੋਲੀਬਾਰੀ ਦੀਆਂ ਆਵਾਜ਼ਾਂ ਵੀ ਸੁਣੀਆਂ ਗਈਆਂ। ਸੁਰੱਖਿਆ ਬਲਾਂ ਦੀ ਟੀਮ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਵਿੱਚ ਦੋ ਸੈਲਾਨੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਇਸ ਗੋਲੀਬਾਰੀ ਵਿੱਚ 4 ਲੋਕ ਜ਼ਖਮੀ ਹੋਏ ਹਨ। ਸੁਰੱਖਿਆ ਬਲਾਂ ਦੀ ਟੀਮ ਅਜੇ ਵੀ ਸਥਿਤੀ ਦੀ ਸਮੀਖਿਆ ਕਰ ਰਹੀ ਹੈ।
ਸੂਤਰਾਂ ਅਨੁਸਾਰ ਇਹ ਖੁਲਾਸਾ ਹੋਇਆ ਹੈ ਕਿ ਇਹ ਸੈਲਾਨੀ ਰਾਜਸਥਾਨ ਤੋਂ ਆਏ ਸੀ। ਇਹ ਇੱਕ ਸੈਰ-ਸਪਾਟਾ ਖੇਤਰ ਹੈ ਅਤੇ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਵਾਲੀਆਂ ਹਨ, ਇਸ ਲਈ ਲੋਕ ਹੌਲੀ-ਹੌਲੀ ਇਸ ਖੇਤਰ ‘ਚ ਘੁੰਮਣ ਲਈ ਪਹੁੰਚ ਰਹੇ ਹਨ।