Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਕਪੂਰਥਲਾ ’ਚ ਚੱਲਿਆ ਪ੍ਰਸ਼ਾਸਨ ਦਾ ‘ਪੀਲਾ ਪੰਜਾ’, ਨਜਾਇਜ਼ ਕਬਜ਼ਿਆਂ ’ਤੇ ਵੱਡੀ ਕਾਰਵਾਈ

Kapurthala illegal encroachment; ਕਪੂਰਥਲਾ-ਜਲੰਧਰ ਰੋਡ ’ਤੇ ਮਨਸੂਰਵਾਲ ਵਿਖੇ ਅੱਜ ਕਪੂਰਥਲਾ ਪ੍ਰਸ਼ਾਸਨ ਅਤੇ ਕਾਰਪੋਰੇਸ਼ਨ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਜਾਇਜ਼ ਕਬਜ਼ਿਆਂ ’ਤੇ ਪੀਲਾ ਪੰਜਾ ਚਲਾਇਆ ਗਿਆ। ਕਾਰਵਾਈ ਦੌਰਾਨ ਸੜਕ ਕਿਨਾਰੇ ਬੈਠ ਕੇ ਮਿੱਟੀ ਦੇ ਭਾਂਡੇ ਬਣਾਉਣ ਵਾਲੇ ਲੋਕਾਂ ਦੇ ਆਰਜ਼ੀ ਢਾਂਚੇ ਅਤੇ ਹੋਰ ਕਬਜ਼ੇ ਹਟਾਏ ਗਏ। ਕਾਰਵਾਈ ਮੌਕੇ ’ਤੇ ਮੌਜੂਦ ਪੀੜਤ ਲੋਕਾਂ ਨੇ ਪ੍ਰਸ਼ਾਸਨ ਅੱਗੇ ਮਿੰਨਤਾਂ-ਤਰਲੇ ਕਰਦਿਆਂ […]
By : Published: 21 Aug 2026 16:37:PM
ਕਪੂਰਥਲਾ ’ਚ ਚੱਲਿਆ ਪ੍ਰਸ਼ਾਸਨ ਦਾ ‘ਪੀਲਾ ਪੰਜਾ’, ਨਜਾਇਜ਼ ਕਬਜ਼ਿਆਂ ’ਤੇ ਵੱਡੀ ਕਾਰਵਾਈ

Kapurthala illegal encroachment; ਕਪੂਰਥਲਾ-ਜਲੰਧਰ ਰੋਡ ’ਤੇ ਮਨਸੂਰਵਾਲ ਵਿਖੇ ਅੱਜ ਕਪੂਰਥਲਾ ਪ੍ਰਸ਼ਾਸਨ ਅਤੇ ਕਾਰਪੋਰੇਸ਼ਨ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਜਾਇਜ਼ ਕਬਜ਼ਿਆਂ ’ਤੇ ਪੀਲਾ ਪੰਜਾ ਚਲਾਇਆ ਗਿਆ। ਕਾਰਵਾਈ ਦੌਰਾਨ ਸੜਕ ਕਿਨਾਰੇ ਬੈਠ ਕੇ ਮਿੱਟੀ ਦੇ ਭਾਂਡੇ ਬਣਾਉਣ ਵਾਲੇ ਲੋਕਾਂ ਦੇ ਆਰਜ਼ੀ ਢਾਂਚੇ ਅਤੇ ਹੋਰ ਕਬਜ਼ੇ ਹਟਾਏ ਗਏ।

ਇਸ਼ਤਿਹਾਰ

ਕਾਰਵਾਈ ਮੌਕੇ ’ਤੇ ਮੌਜੂਦ ਪੀੜਤ ਲੋਕਾਂ ਨੇ ਪ੍ਰਸ਼ਾਸਨ ਅੱਗੇ ਮਿੰਨਤਾਂ-ਤਰਲੇ ਕਰਦਿਆਂ ਕੁਝ ਹੋਰ ਸਮਾਂ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਪਿਛਲੇ ਕਰੀਬ 60 ਸਾਲਾਂ ਤੋਂ ਇਸੇ ਥਾਂ ’ਤੇ ਮਿੱਟੀ ਦੇ ਭਾਂਡੇ ਬਣਾਉਣ ਦਾ ਕੰਮ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਰਹੇ ਹਨ। ਲੋਕਾਂ ਨੇ ਕਿਹਾ ਕਿ ਉਹ ਇੱਥੋਂ ਹਟਣ ਲਈ ਤਿਆਰ ਹਨ ਪਰ ਉਨ੍ਹਾਂ ਨੂੰ ਬਦਲਵੀਂ ਥਾਂ ਜਾਂ ਕੁਝ ਸਮਾਂ ਦਿੱਤਾ ਜਾਵੇ ਤਾਂ ਜੋ ਉਹ ਆਪਣਾ ਸਾਮਾਨ ਸੰਭਾਲ ਸਕਣ ਅਤੇ ਰੋਜ਼ੀ-ਰੋਟੀ ਦਾ ਪ੍ਰਬੰਧ ਕਰ ਸਕਣ।

ਪੀੜਤਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸਮਰਥਨ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਵੋਟਾਂ ਪਈਆਂ, ਪਰ ਅੱਜ ਉਨ੍ਹਾਂ ਨੂੰ ਆਪਣੇ ਹੀ ਰੋਜ਼ਗਾਰ ਵਾਲੀ ਥਾਂ ਤੋਂ ਹਟਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਾਮਲੇ ਨੂੰ ਹਮਦਰਦੀ ਨਾਲ ਵਿਚਾਰਨ ਦੀ ਮੰਗ ਕੀਤੀ।

ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਸੀ ਕਿ ਸਬੰਧਤ ਲੋਕਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਕਬਜ਼ੇ ਹਟਾਉਣ ਲਈ ਅੱਜ ਦਾ ਸਮਾਂ ਦਿੱਤਾ ਗਿਆ ਸੀ। ਅਧਿਕਾਰੀਆਂ ਮੁਤਾਬਕ ਨੋਟਿਸ ਦੇ ਬਾਵਜੂਦ ਕਬਜ਼ੇ ਨਾ ਹਟਾਏ ਜਾਣ ਕਾਰਨ ਅੱਜ ਕਾਰਵਾਈ ਕਰਨੀ ਪਈ।

ਕਾਰਵਾਈ ਦੌਰਾਨ ਕਾਰਪੋਰੇਸ਼ਨ ਦੇ ਸੁਪਰਡੈਂਟ ਅਤੇ ਡੀਐਸਪੀ ਸੀਤਲ ਸਿੰਘ ਸਮੇਤ ਪੁਲਿਸ ਅਤੇ ਪ੍ਰਸ਼ਾਸਨਿਕ ਅਮਲਾ ਮੌਕੇ ’ਤੇ ਮੌਜੂਦ ਰਿਹਾ। ਪੁਲਿਸ ਦੀ ਮੌਜੂਦਗੀ ਕਾਰਨ ਕਾਰਵਾਈ ਦੌਰਾਨ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ।

ਇਸ ਕਾਰਵਾਈ ਨੇ ਇੱਕ ਪਾਸੇ ਜਿੱਥੇ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਪ੍ਰਸ਼ਾਸਨ ਦੀ ਸਖ਼ਤੀ ਨੂੰ ਸਾਹਮਣੇ ਲਿਆਂਦਾ ਹੈ, ਉੱਥੇ ਦੂਜੇ ਪਾਸੇ ਦਹਾਕਿਆਂ ਤੋਂ ਇੱਥੇ ਮਿੱਟੀ ਦੇ ਭਾਂਡੇ ਬਣਾਕੇ ਆਪਣਾ ਗੁਜ਼ਾਰਾ ਕਰ ਰਹੇ ਪਰਿਵਾਰਾਂ ਲਈ ਰੋਜ਼ਗਾਰ ਅਤੇ ਪੁਨਰਵਾਸ ਦਾ ਸਵਾਲ ਵੀ ਖੜ੍ਹਾ ਕਰ ਦਿੱਤਾ ਹੈ। ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਇਨ੍ਹਾਂ ਪੀੜਤ ਪਰਿਵਾਰਾਂ ਲਈ ਕੋਈ ਬਦਲਵਾਂ ਪ੍ਰਬੰਧ ਕਰਦਾ ਹੈ ਜਾਂ ਨਹੀਂ।

Read Latest News and Breaking News at Daily Post TV, Browse for more News

Ad
Ad

Punjab District News