ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਵਿੱਚ ਲੱਗਣ ਵਾਲਾ ਸਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਸਮਾਪਤ
Fatehgarh Sahib Shaheedi Jod Mel concludes; ਦਰਸ਼ਨ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਵਿੱਚ ਫਤਿਹਗੜ੍ਹ ਸਾਹਿਬ ਲੱਗਣ ਵਾਲੇ ਸਲਾਨਾ ਤਿੰਨ ਰੋਜ਼ ਸ਼ਹੀਦੀ ਜੋੜਮੇਲ ਦੇ ਆਖਰੀ ਦਿਨ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਜੋ ਕਿ ਗੁਰਦੁਆਰਾ ਸ੍ਰੀ ਸਰੂਪ ਸਾਹਿਬ ਪਹੁੰਚ ਕੇ ਸਮਾਪਤ ਹੋਇਆ।

ਨਗਰ ਕੀਰਤਨ ਵਿੱਚ ਜਿੱਥੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਵੱਲੋਂ ਸ਼ਮੂਲੀਅਤ ਕੀਤੀ ਗਈ ਉੱਥੇ ਹੀ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਗਤਕੇ ਦੇ ਦਿਲਕਸ਼ ਜੋਹਰ ਦਿਖਾਏ ਗਏ ਅਤੇ ਵੱਖੋ ਵੱਖ ਵਿਦ ਕਿਸ ਸੰਸਥਾਵਾਂ ਦੇ ਸਟਾਫ ਅਤੇ ਵਿਦਿਆਰਥੀਆਂ ਦੇ ਨਾਲ ਵੱਖੋ ਵੱਖ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੋਸਾਇਟੀਆਂ ਪੰਚਾਇਤਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਨਗਰ ਕੀਰਤਨ ਵਿੱਚ ਸ਼ਮੂਲਿਤ ਕੀਤੀ ਗਈ ।

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚਣ ਤੇ ਨਗਰ ਕੀਰਤਨ ਦੀ ਸਮਾਪਤੀ ਤੇ ਸਮਾਪਤੀ ਅਰਦਾਸ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਕੀਤੀ ਗਈ ਜਦੋਂ ਕਿ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਪਰਵਿੰਦਰਪਾਲ ਸਿੰਘ ਵੱਲੋਂ ਲਿਆ ਗਿਆ ਇਸ ਮੌਕੇ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਦਿੱਤਾ ਗਿਆ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੂਰੇ ਪੰਜਾਬ ਭਰ ਵਿੱਚ ਸ਼ਰਾਬ ਦੇ ਠੇਕੇ ਬੰਦ ਤੇ ਸਿਗਰਟ, ਬੀੜੀ ਤੰਬਾਕੂ ਤੇ ਵੀ ਮੁਕੰਮਲ ਪਾਬੰਦੀ ਹੋਣੀ ਚਾਹੀਦੀ ਹੈ, ਕਿਉਂਕਿ ਆਮ ਦਿਹਾੜਿਆਂ ਮੌਕੇ ਜੇ ਸ਼ਰਾਬ ਦੇ ਠੇਕੇ ਬੰਦ ਹੋ ਸਕਦੇ ਹਨ ਤਾਂ ਸ਼ਹੀਦੀ ਦਿਹਾੜਿਆਂ ਮੌਕੇ ਕਿਉਂ ਨਹੀਂ ਕਿਤੇ ਜਾ ਸਕਦੇ ਕਿਉਂਕਿ ਪੰਜਾਬ ਗੁਰੂਆਂ ਦੀ ਧਰਤੀ ਆ ਇੱਥੇ ਅਜਿਹੇ ਨਸ਼ੇ ਸ਼ੋਭਾ ਨਹੀਂ ਦਿੰਦੇ ।

ਜਥੇਦਾਰ ਅਕਾਲ ਤਖਤ ਨੇ ਸਮੁੱਚੇ ਨੌਜਵਾਨ ਵਰਗ ਨੂੰ ਹੁਲਾਰਾ ਦਿੰਦਿਆਂ ਕਿਹਾ ਕਿ ਸਾਬਤ ਸੂਰਤ ਹੋ ਕੇ ਬਾਣੀ ਤੇ ਬਾਣੀ ਦੇ ਧਾਰਨੀ ਹੋਣ ਦੇ ਨਾਲ ਨਾਲ ਗੁਰੂ ਵਲੋ ਦਰਸਾਏ ਮਾਰਗ ਤੇ ਚਲਿਆ ਜਾਵੇ।
ਉਨ੍ਹਾਂ ਜੋਰ ਦੇ ਕੇ ਕਿਹਾ ਕਿ ਸਿੱਖੀ ਇੱਕ ਸੋਚ ਹੈ ਇਸ ਨੂੰ ਕੋਈ ਵੀ ਖਤਮ ਨਹੀਂ ਕਰ ਸਕਦਾ ਤੇ ਸਿੱਖੀ ਸੋਚ ਦਾ ਪ੍ਰਗਟਾਵਾ ਅੱਜ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਿਆ ਲੱਖਾਂ ਦਾ ਇਕੱਠ ਸਪਸ਼ਟ ਰੂਪ ਵਿੱਚ ਦਰਸਾ ਰਿਹਾ ਹੈ ।
ਇਸ ਮੌਕੇ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਨਗਰ ਕੀਰਤਨ ਵਿੱਚ ਅੱਠ ਸਾਲਾ ਬੱਚੇ ਵੱਲੋਂ ਸਾਹਿਬਜ਼ਾਦਿਆਂ ਬਾਰੇ ਕਵਿਤਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।