Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

PSEB ਨੇ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ, 8ਵੀਂ-12ਵੀਂ ਦੀਆਂ ਪ੍ਰੀਖਿਆਵਾਂ 17 ਫਰਵਰੀ ਨੂੰ ਅਤੇ 10ਵੀਂ ਦੀਆਂ ਪ੍ਰੀਖਿਆਵਾਂ 6 ਮਾਰਚ ਨੂੰ ਹੋਣਗੀਆਂ ਸ਼ੁਰੂ

Punjab News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਬੋਰਡ ਪ੍ਰੀਖਿਆਵਾਂ ਫਰਵਰੀ/ਮਾਰਚ 2026 ਲਈ ਹੋਣ ਜਾ ਰਹੀਆਂ ਪ੍ਰਯੋਗੀ ਅਤੇ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਗਈ। ਬੋਰਡ ਵੱਲੋਂ ਇਸ ਸਾਲ ਜਮਾਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਰਦੇ ਹੋਏ ਪ੍ਰਯੋਗੀ ਪ੍ਰੀਖਿਆਵਾਂ ਲਿਖਤੀ ਪ੍ਰੀਖਿਆਵਾਂ ਤੋਂ ਪਹਿਲਾਂ ਮਿਤੀ 02-02-2026 […]
Nishant Malyan
By : Updated On: 30 Dec 2025 18:03:PM
PSEB ਨੇ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ, 8ਵੀਂ-12ਵੀਂ ਦੀਆਂ ਪ੍ਰੀਖਿਆਵਾਂ 17 ਫਰਵਰੀ ਨੂੰ ਅਤੇ 10ਵੀਂ ਦੀਆਂ ਪ੍ਰੀਖਿਆਵਾਂ 6 ਮਾਰਚ ਨੂੰ ਹੋਣਗੀਆਂ ਸ਼ੁਰੂ
PSEB Image

Punjab News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਬੋਰਡ ਪ੍ਰੀਖਿਆਵਾਂ ਫਰਵਰੀ/ਮਾਰਚ 2026 ਲਈ ਹੋਣ ਜਾ ਰਹੀਆਂ ਪ੍ਰਯੋਗੀ ਅਤੇ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਗਈ।

ਇਸ਼ਤਿਹਾਰ

ਬੋਰਡ ਵੱਲੋਂ ਇਸ ਸਾਲ ਜਮਾਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਰਦੇ ਹੋਏ ਪ੍ਰਯੋਗੀ ਪ੍ਰੀਖਿਆਵਾਂ ਲਿਖਤੀ ਪ੍ਰੀਖਿਆਵਾਂ ਤੋਂ ਪਹਿਲਾਂ ਮਿਤੀ 02-02-2026 ਤੋਂ 12-02-2026 ਤੱਕ ਆਯੋਜਿਤ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਲਿਖਤੀ ਪ੍ਰੀਖਿਆਵਾਂ ਤੋਂ ਬਾਅਦ ਹੋਣ ਵਾਲੀਆਂ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਢੁਕਵਾਂ ਸਮਾਂ ਮਿਲ ਸਕੇ ਅਤੇ ਅਗਲੇਰੀਆਂ ਜਮਾਤਾਂ ਦੀ ਪੜ੍ਹਾਈ ਸਮੇਂ ਸਿਰ ਸ਼ੁਰੂ ਹੋ ਸਕੇ।

ਬੋਰਡ ਵੱਲੋ ਲਿਖਤੀ ਪ੍ਰੀਖਿਆਵਾਂ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸੈਸ਼ਨ 2025-26 ਲਈ ਜਮਾਤ ਅੱਠਵੀਂ ਦੀਆਂ ਲਿਖਤੀ ਪ੍ਰੀਖਿਆਵਾਂ ਮਿਤੀ 17-02-2026 ਤੋਂ 27-02-2026 ਤੱਕ ਸਵੇਰੇ 11:00 ਤੋਂ 2:15 ਤੱਕ ਆਯੋਜਿਤ ਕੀਤੀਆਂ ਜਾਣਗੀਆਂ ਜਿਹਨਾਂ ਵਿੱਚ ਲਗਭਗ 2 ਲੱਖ 77 ਹਜ਼ਾਰ ਪ੍ਰੀਖਿਆਰਥੀ 2300 ਤੋਂ ਵਧੇਰੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੇਣਗੇ।

ਇਸੇ ਤਰ੍ਹਾਂ ਜਮਾਤ ਦਸਵੀਂ ਦੀਆਂ ਲਿਖਤੀ ਪ੍ਰੀਖਿਆਵਾਂ ਮਿਤੀ 06-03-2026 ਤੋਂ 01-04-2026 ਤੱਕ ਸਵੇਰੇ 11:00 ਤੋਂ 2:15 ਤੱਕ ਆਯੋਜਿਤ ਕੀਤੀਆਂ ਜਾਣਗੀਆਂ ਜਿਹਨਾਂ ਵਿੱਚ ਲਗਭਗ 2 ਲੱਖ 84 ਹਜ਼ਾਰ ਪ੍ਰੀਖਿਆਰਥੀ 2300 ਤੋਂ ਵਧੇਰੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੇਣਗੇ।

ਇਸ ਤੋਂ ਇਲਾਵਾ ਜਮਾਤ ਬਾਰ੍ਹਵੀਂ ਦੀਆਂ ਲਿਖਤੀ ਪ੍ਰੀਖਿਆਵਾਂ ਮਿਤੀ 17-02-2026 ਤੋਂ 04-04-2026 ਤੱਕ ਸਵੇਰੇ 11:00 ਤੋਂ 2:15 ਤੱਕ ਆਯੋਜਿਤ ਕੀਤੀਆਂ ਜਾਣਗੀਆਂ ਜਿਹਨਾਂ ਵਿੱਚ ਲਗਭਗ 2 ਲੱਖ 84 ਹਜ਼ਾਰ ਪ੍ਰੀਖਿਆਰਥੀ ਲਗਭਗ 2200 ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੇਣਗੇ।

Read Latest News and Breaking News at Daily Post TV, Browse for more News

Ad
Ad

Punjab District News