ਫਰਾਂਸ ਦੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਵਿੱਚ ਸੰਗਤ ਨੇ ਰੁੱਖ ਲਗਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਤੀ ਸ਼ਰਧਾਂਜਲੀ

ਫਰਾਂਸ ਤੋਂ ਆ ਰਹੀਆਂ ਇਹ ਖੂਬਸੂਰਤ ਤਸਵੀਰਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਦੀਆਂ ਹਨ। ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਸਥਾਨਕ ਸੰਗਤ ਨੇ ਰੁੱਖ ਲਗਾ ਕੇ ਨੌਵੇਂ ਪਾਤਸ਼ਾਹ ਨੂੰ ਸ਼ਾਂਤਮਈ ਅਤੇ ਹਰੇ–ਭਰੇ ਢੰਗ ਨਾਲ ਸ਼ਰਧਾਂਜਲੀ ਭੇਟ ਕੀਤੀ।

ਡੇਲੀ ਪੋਸਟ ਵੱਲੋਂ ਚਲਾਈ ਗਈ “ਇੱਕ ਬੂਟਾ ਗੁਰੂ ਦੇ ਨਾਮ” ਮੁਹਿੰਮ ਨੂੰ ਜਿੱਥੇ ਪੰਜਾਬ ਅਤੇ ਭਾਰਤ ਦੇ ਵੱਖ–ਵੱਖ ਹਿੱਸਿਆਂ ਤੋਂ ਭਾਰੀ ਸਮਰਥਨ ਮਿਲ ਰਿਹਾ ਹੈ, ਉੱਥੇ ਹੀ ਹੁਣ ਵਿਦੇਸ਼ਾਂ ਵਿੱਚ ਬੈਠੇ ਪੰਜਾਬੀ ਵੀ ਵੱਡੀ ਗਿਣਤੀ ਵਿੱਚ ਇਸ ਪਵਿੱਤਰ ਉਪਰਾਲੇ ਨਾਲ ਜੁੜ ਰਹੇ ਹਨ।

ਫਰਾਂਸ ‘ਚ ਰਹਿੰਦੀ ਸੰਗਤ ਨੇ ਵੀ ਇਸ ਮੁਹਿੰਮ ਦਾ ਹਿੱਸਾ ਬਣਦੇ ਹੋਏ ਗੁਰਦੁਆਰੇ ਦੇ ਪ੍ਰਾਂਗਣ ਵਿਚ ਬੂਟੇ ਲਗਾਏ ਅਤੇ ਵਾਤਾਵਰਣ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਦਾ ਨਿਭਾਅ ਕੀਤਾ।

ਸੰਗਤ ਵੱਲੋਂ ਡੇਲੀ ਪੋਸਟ ਦਾ ਵਿਸ਼ੇਸ਼ ਧੰਨਵਾਦ
ਇਸ ਮੌਕੇ ਕੁਲਵਿੰਦਰ ਸਿੰਘ ਫਰਾਂਸ, ਭਾਈ ਕੁਲਦੀਪ ਸਿੰਘ, ਭਾਈ ਮਹਿੰਦਰ ਸਿੰਘ ਬਰਿਆਰ ਅਤੇ ਭਾਈ ਦਲੇਰ ਸਿੰਘ ਨੇ ਡੇਲੀ ਪੋਸਟ ਟੀਵੀ ਚੈਨਲ ਦਾ ਤਹਿ-ਦਿਲੋਂ ਧੰਨਵਾਦ ਕੀਤਾ। ਉਹਨਾਂ ਨੇ ਕਿਹਾ:
- ਅਸੀਂ ਇਹ ਬੂਟਾ ਫਰਾਂਸ ‘ਚ ਲਗਾ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਨਿਮਾਣੀ ਸ਼ਰਧਾਂਜਲੀ ਭੇਟ ਕਰ ਰਹੇ ਹਾਂ।
- ਇਸ ਬੂਟੇ ਦੀ ਦੇਖਭਾਲ ਅਤੇ ਰੁੱਖ ਬਣਨ ਤੱਕ ਦੀ ਪੂਰੀ ਜ਼ਿੰਮੇਵਾਰੀ ਸਾਨੂੰ ਰਹੇਗੀ।
- ਡੇਲੀ ਪੋਸਟ ਵੱਲੋਂ ਵਾਤਾਵਰਣ ਬਚਾਉਣ ਲਈ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ।

ਸੰਗਤ ਨੇ ਇਹ ਵੀ ਸਪਸ਼ਟ ਕੀਤਾ ਕਿ ਪੰਜਾਬ ਨੂੰ ਇਸ ਵੇਲੇ ਰੁੱਖਾਂ ਦੀ ਸਭ ਤੋਂ ਵੱਧ ਲੋੜ ਹੈ, ਅਤੇ ਹਰ ਵਿਅਕਤੀ ਨੂੰ ਇਸ ਮੁਹਿੰਮ ਨਾਲ ਜੁੜਕੇ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ।