Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਬਰਖਾਸਤ ਮਹਿਲਾ ਕਾਂਸਟੇਬਲ ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ , 1 ਕਰੋੜ 35 ਲੱਖ ਦੀ ਪ੍ਰੋਪਰਟੀ ਫਰੀਜ਼, ਜਾਣੋਂ ਪੂਰਾ ਮਾਮਲਾ

Constable Amandeep Kaur: ਡਰੱਗ ਮਾਮਲੇ ‘ਚ ਪਹਿਲਾਂ ਤੋਂ ਚਰਚਾ ‘ਚ ਰਹੀ ਪੰਜਾਬ ਪੁਲਿਸ ਦੀ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹੁਣ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅਮਨਦੀਪ ਕੌਰ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਲੱਗੇ ਹਨ। ਡਰੱਗਜ਼ ਮਾਮਲੇ ‘ਚ ਫਿਲਹਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਰਖਾਸਤ ਮਹਿਲਾ ਕਾਂਸਟੇਬਲ ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ , 1 ਕਰੋੜ 35 ਲੱਖ ਦੀ ਪ੍ਰੋਪਰਟੀ ਫਰੀਜ਼, ਜਾਣੋਂ ਪੂਰਾ ਮਾਮਲਾ

Constable Amandeep Kaur: ਡਰੱਗ ਮਾਮਲੇ ‘ਚ ਪਹਿਲਾਂ ਤੋਂ ਚਰਚਾ ‘ਚ ਰਹੀ ਪੰਜਾਬ ਪੁਲਿਸ ਦੀ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹੁਣ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅਮਨਦੀਪ ਕੌਰ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਲੱਗੇ ਹਨ। ਡਰੱਗਜ਼ ਮਾਮਲੇ ‘ਚ ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੇ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 94/2025 ਦੀ ਜਾਂਚ ਤੋਂ ਬਾਅਦ ਮੁਲਜ਼ਮ ਅਮਨਦੀਪ ਕੌਰ ਖ਼ਿਲਾਫ਼ ਬਠਿੰਡਾ ਰੇਂਜ ਦੇ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਜਾਂਚ ਦੌਰਾਨ ਉਕਤ ਮੁਲਜ਼ਮ ਦੀ ਤਨਖਾਹ, ਬੈਂਕ ਖਾਤਿਆਂ ਅਤੇ ਕਰਜ਼ੇ ਦੇ ਰਿਕਾਰਡ ਦੇ ਨਾਲ ਨਾਲ ਉਸ ਵੱਲੋਂ ਸਾਲ 2018 ਅਤੇ 2025 ਦਰਮਿਆਨ ਬਣਾਈਆਂ ਗਈਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮਿਆਦ ਦੌਰਾਨ ਅਮਨਦੀਪ ਕੌਰ ਦੀ ਕੁੱਲ ਆਮਦਨ 1,08,37,550 ਰੁਪਏ ਦੇ ਮੁਕਾਬਲੇ ਉਸਦਾ ਖਰਚ 1,39,64,802.97 ਰੁਪਏ ਪਾਇਆ ਗਿਆ, ਜੋ ਕਿ ਉਸਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 31,27,252.97 ਰੁਪਏ ਅਤੇ ਉਸਦੀ ਜਾਇਜ਼ ਕਮਾਈ ਤੋਂ 28.85 ਫੀਸਦ ਵੱਧ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਜਾਂਚ ‘ਚ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਨੰਬਰ 15 ਮਿਤੀ 26/05/2025 ਦਰਜ ਕੀਤਾ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News