ਖਾੜੀ ਮੁਲਕਾਂ ’ਚ ਗਏ ਨੌਜਵਾਨਾਂ ਦੇ ਪਰਿਵਾਰਾਂ ਦੇ ਸਾਹ ਸੂਤੇ

ਚੰਡੀਗੜ੍ਹ: ਇਰਾਨ-ਇਜ਼ਰਾਈਲ ਦੇ ਟਕਰਾਅ ਦਰਮਿਆਨ ਉਨ੍ਹਾਂ ਹਜ਼ਾਰਾਂ ਭਾਰਤੀ ਪਰਿਵਾਰਾਂ ਦੇ ਸਾਹ ਸੂਤੇ ਗਏ ਹਨ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਖਾੜੀ ਮੁਲਕਾਂ ’ਚ ਗਏ ਹੋਏ ਹਨ। ਹਜ਼ਾਰਾਂ ਪੰਜਾਬੀ ਨੌਜਵਾਨ ਰੋਜ਼ੀ-ਰੋਟੀ ਖਾਤਰ ਅਰਬ ਮੁਲਕਾਂ ’ਚ ਕੰਮ ਕਰ ਰਹੇ ਹਨ। ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਦੋਹਾ, ਦੁਬਈ ਆਦਿ ਲਈ ਕਰੀਬ 10 ਕੌਮਾਂਤਰੀ ਉਡਾਣਾਂ ਨੂੰ ਰੱਦ ਕੀਤਾ ਗਿਆ ਹੈ। […]
Amritpal Singh
By : Updated On: 02 Mar 2026 07:52:AM
ਖਾੜੀ ਮੁਲਕਾਂ ’ਚ ਗਏ ਨੌਜਵਾਨਾਂ ਦੇ ਪਰਿਵਾਰਾਂ ਦੇ ਸਾਹ ਸੂਤੇ

ਚੰਡੀਗੜ੍ਹ: ਇਰਾਨ-ਇਜ਼ਰਾਈਲ ਦੇ ਟਕਰਾਅ ਦਰਮਿਆਨ ਉਨ੍ਹਾਂ ਹਜ਼ਾਰਾਂ ਭਾਰਤੀ ਪਰਿਵਾਰਾਂ ਦੇ ਸਾਹ ਸੂਤੇ ਗਏ ਹਨ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਖਾੜੀ ਮੁਲਕਾਂ ’ਚ ਗਏ ਹੋਏ ਹਨ। ਹਜ਼ਾਰਾਂ ਪੰਜਾਬੀ ਨੌਜਵਾਨ ਰੋਜ਼ੀ-ਰੋਟੀ ਖਾਤਰ ਅਰਬ ਮੁਲਕਾਂ ’ਚ ਕੰਮ ਕਰ ਰਹੇ ਹਨ। ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਦੋਹਾ, ਦੁਬਈ ਆਦਿ ਲਈ ਕਰੀਬ 10 ਕੌਮਾਂਤਰੀ ਉਡਾਣਾਂ ਨੂੰ ਰੱਦ ਕੀਤਾ ਗਿਆ ਹੈ।

ਹਰਿਆਣਾ ਤੇ ਚੰਡੀਗੜ੍ਹ ਦੇ ਕਈ ਪਰਿਵਾਰ ਦੁਬਈ ’ਚ ਫਸੇ ਹੋਏ ਹਨ। ਬਠਿੰਡਾ ਦੇ ਇੱਕ ਕਾਲਜ ਦੀ ਪ੍ਰਿੰਸੀਪਲ ਨੀਰੂ ਗਰਗ ਆਪਣੇ ਪਰਿਵਾਰ ਸਮੇਤ 23 ਫਰਵਰੀ ਨੂੰ ਦੁਬਈ ਗਈ ਸੀ ਜਿਸ ਨੇ 28 ਫਰਵਰੀ ਨੂੰ ਵਾਪਸ ਆਉਣਾ ਸੀ। ਜਦੋਂ ਉਹ ਹਵਾਈ ਅੱਡੇ ’ਤੇ ਗਈ ਤਾਂ ਹਵਾਈ ਅੱਡਾ ਬੰਦ ਕਰ ਦਿੱਤਾ ਗਿਆ ਸੀ। ਪ੍ਰਿੰਸੀਪਲ ਨੀਰੂ ਗਰਗ ਨੇ ਅੱਜ ਵੀਡੀਓ ਜ਼ਰੀਏ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਮਦਦ ਕੀਤੀ ਜਾਵੇ। ਪ੍ਰਿੰ. ਗਰਗ ਨੇ ਕਿਹਾ ਕਿ ਉਹ ਮਦਦ ਲਈ ਭਾਰਤੀ ਅੰਬੈਸੀ ਦੇ ਦਫ਼ਤਰ ਵੀ ਗਏ ਪਰ ਉਹ ਵੀ ਬੰਦ ਸੀ। ਨੂੰ ਸ਼ਨਿਚਰਵਾਰ ਅੱਧੀ ਰਾਤ ਇੱਕ ਹੋਟਲ ’ਚ ਕਮਰਾ ਮਿਲਿਆ ਸੀ ਅਤੇ ਹੁਣ ਉਨ੍ਹਾਂ ਨੂੰ ਹੋਟਲ ਖਾਲੀ ਕਰਨ ਲਈ ਕਹਿ ਦਿੱਤਾ ਗਿਆ ਹੈ।

ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਕੋਲ ਹੁਣ ਨਾ ਤਾਂ ਪੈਸੇ ਬਚੇ ਹਨ ਅਤੇ ਦਵਾਈਆਂ ਵੀ ਖ਼ਤਮ ਹੋ ਚੁੱਕੀਆਂ ਹਨ। ਪੰਚਕੂਲਾ ਦਾ ਨਵਾਂ ਵਿਆਹਿਆ ਜੋੜਾ ਆਬੂ ਧਾਬੀ ’ਚ ਫਸ ਗਿਆ ਹੈ ਜਦੋਂਕਿ ਪੰਚਕੂਲਾ ਦਾ ਇੱਕ ਸਨਅਤਕਾਰ ਦੁਬਈ ਦੇ ਹੋਟਲ ’ਚ ਫਸਿਆ ਹੋਇਆ ਹੈ। ਚੰਡੀਗੜ੍ਹ ਦੇ ਇੱਕ ਪਰਿਵਾਰ ਨੇ ਸਮਾਗਮ ਲਈ ਦੁਬਈ ’ਚ ਹੋਟਲ ਬੁੱਕ ਕੀਤਾ ਸੀ ਜਿਸ ਦੀ ਬੁਕਿੰਗ ਕੈਂਸਲ ਕਰਾਈ ਗਈ ਹੈ।

ਲੁਧਿਆਣਾ ਤੋਂ ਇੱਕ ਪਰਿਵਾਰ ਨੇ 7 ਮਾਰਚ ਨੂੰ ਦੁਬਈ ਜਾਣਾ ਸੀ ਅਤੇ ਉਨ੍ਹਾਂ ਨੇ ਵੀ ਬੁਕਿੰਗ ਰੱਦ ਕਰਾ ਦਿੱਤੀ ਹੈ। ਇਰਾਨ ’ਚ ਸਿੱਖ ਭਾਈਚਾਰੇ ਦੇ ਕਰੀਬ 60 ਪਰਿਵਾਰ ਹਨ ਜੋ ਇਸ ਟਕਰਾਅ ’ਚ ਫਸ ਗਏ ਹਨ। ਵੇਰਵਿਆਂ ਮੁਤਾਬਕ ਹੋਰ ਸੈਲਾਨੀ ਵੀ ਦੁਬਈ ’ਚ ਫਸੇ ਹੋਏ ਹਨ। ਕੇਂਦਰੀ ਵਿਦੇਸ਼ ਮੰਤਰਾਲੇ ਦੇ ਵੇਰਵਿਆਂ ਅਨੁਸਾਰ ਇਕੱਲੇ ਇਰਾਨ ’ਚ ਹੀ ਇਸ ਵੇਲੇ 10,765 ਭਾਰਤੀ ਹਨ ਜਦੋਂ ਕਿ ਇਰਾਕ ’ਚ 17,100 ਸਾਊਦੀ ਅਰਬ ’ਚ 27.47 ਲੱਖ, ਯੂ ਏ ਈ ’ਚ 38.97 ਲੱਖ ਤੇ ਓਮਾਨ ’ਚ 6.62 ਲੱਖ ਭਾਰਤੀ ਹਨ।

Read Latest News and Breaking News at Daily Post TV, Browse for more News

Ad
Ad