Parkash Purb of Sri Guru Granth Sahib Ji; ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ । ਇਸ ਮੌਕੇ ਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਭਾਈ ਮਨਜਿੰਦਰ ਸਿੰਘ ਦੇ ਜਥੇ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਕਥਾ ਵਾਚਕ ਭਾਈ ਸਤਨਾਮ ਸਿੰਘ ਜੀ ਵੱਲੋਂ ਚੜਦੀ ਕਲਾ ਦੀ ਅਰਦਾਸ ਕੀਤੀ ਗਈ ਜਦੋਂ ਕਿ ਹੁਕਮਨਾਮਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਨਿਰਮਲ ਸਿੰਘ ਵੱਲੋਂ ਲਿਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਤੜਕਸਾਰ ਤੋਂ ਹੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਨਤਮਸਤਕ ਹੋਣੀਆਂ ਸ਼ੁਰੂ ਹੋਈਆਂ । ਸੰਗਤਾਂ ਦੀ ਵੱਡੀ ਗਿਣਤੀ ਵਿੱਚ ਆਮਦ ਨੂੰ ਦੇਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਸੁਚੱਜੇ ਤੇ ਢੁਕਵੇ ਪ੍ਰਬੰਧ ਕੀਤੇ ਗਏ।
ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ, ਜਿਲਾ ਅਕਾਲੀ ਦਲ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮਨੇਜਰ ਰਣਜੀਤ ਸਿੰਘ, ਕਥਾਵਾਚਕ ਭਾਈ ਸਤਨਾਮ ਸਿੰਘ ਵੱਲੋਂ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ ।