ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਵੱਖ-ਵੱਖ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਸਗਤ ਨੂੰ ਸਵੇਰੇ 9 ਵਜੇ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ 6 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਵੀ ਪੇਸ਼ ਹੋਣ ਲਈ ਆਖਿਆ ਗਿਆ ਹੈ ਅਤੇ ਦੋਵਾਂ ਨੂੰ ਈ-ਮੇਲ ਰਾਹੀਂ ਜਾਣਕਾਰੀ ਭੇਜ ਦਿੱਤੀ ਗਈ ਹੈ।

ਰਾਜਪੁਰਾ ਪੁਲਿਸ ਵੱਲੋਂ ਦੋ ਮੋਟਰਸਾਈਕਲ ਅਤੇ ਮੋਬਾਈਲ ਚੋਰ ਕਾਬੂ, ਹਥਿਆਰ ਅਤੇ ਚੋਰੀ ਦੀ ਬਾਈਕ ਬਰਾਮਦ
Punjab News: ਰਾਜਪੁਰਾ ਸ਼ਹਿਰ ਵਿਚ ਵਧ ਰਹੀਆਂ ਚੋਰੀਆਂ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਸੀ, ਜਿਸ ਸਬੰਧੀ ਰਾਜਪੁਰਾ ਸਿਟੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬਰਾਮਦਗੀ 'ਚ ਕਿਰਪਾਨ, ਦਾਤਰ ਅਤੇ ਬਿਨਾਂ ਨੰਬਰ ਵਾਲੀ ਮੋਟਰਸਾਈਕਲ ਸ਼ਾਮਲ...