Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ: ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 26 ਲੱਖ ਰੁਪਏ ਦੀ ਲਾਗਤ ਨਾਲ ਬਣੀ ਬੜਮਾਜਰਾ ਕਲੋਨੀ ਦੀ ਸੜ੍ਹਕ ਦਾ ਉਦਘਾਟਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ ਹੈ, ਅਤੇ ਜੋ ਗਾਰੰਟੀਆਂ ਅਤੇ ਵਾਅਦੇ, ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 26 ਲੱਖ ਰੁਪਏ ਦੀ ਲਾਗਤ ਨਾਲ ਬਣੀ ਬੜਮਾਜਰਾ ਕਲੋਨੀ ਦੀ ਸੜ੍ਹਕ ਦਾ ਉਦਘਾਟਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ ਹੈ, ਅਤੇ ਜੋ ਗਾਰੰਟੀਆਂ ਅਤੇ ਵਾਅਦੇ, ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਨਾਲ ਕੀਤੇ ਸਨ, ਉਹਨਾਂ ਨੂੰ ਲਗਪਗ ਪੂਰਾ ਕਰ ਲਿਆ ਗਿਆ ਹੈ, ਜਿਨ੍ਹਾਂ ਵਿੱਚੋਂ ਮਹਿਲਾਵਾਂ ਲਈ 1000 ਪ੍ਰਤੀ ਮਹੀਨਾ ਦੀ ਗਰੰਟੀ ਨੂੰ ਵੀ ਆਉਣ ਵਾਲੇ ਕੁਝ ਸਮੇਂ ਵਿੱਚ ਪੂਰਾ ਕਰ ਲਿਆ ਜਾਵੇਗਾ, ਜਿਸ ਦੇ ਲਈ ਸਮੁੱਚਾ ਬਜਟ ਪ੍ਰਬੰਧ ਕੀਤਾ ਜਾ ਰਿਹਾ ਹੈ।

ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ ਕਲੋਨੀ ਪੰਚਾਇਤ ਵੱਲੋਂ 26 ਲੱਖ ਰੁਪਏ ਦੀ ਲਾਗਤ ਨਾਲ ਤਿਆਰ 1200 ਫੁੱਟ ਲੰਮੀ ਅਤੇ 22 ਫੁੱਟ ਚੌੜੀ ਗਲੀ/ਸੜ੍ਹਕ ਦਾ ਉਦਘਾਟਨ ਕਰਨ ਦੇ ਲਈ ਰੱਖੇ ਗਏ ਸਮਾਗਮ ਵਿੱਚ ਕਹੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਦੇ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਰਹੇ ਹਨ ਅਤੇ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਹੀ ਬਹੁਤ ਸਾਰੇ ਪਿੰਡਾਂ ਵਿੱਚ ਨਸ਼ਾ ਕਾਫੀ ਹੱਦ ਤੱਕ ਖਤਮ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਅਤੇ ਲੋਕਾਂ ਨੂੰ ਨਸ਼ਿਆਂ ਵਰਗੀ ਦਲਿਦਰੀ ਤੋਂ ਰਾਹਤ ਦਿਵਾਏ ਜਾਵੇਗੀ। ਉਹਨਾਂ ਕਿਹਾ ਕਿ ਇਸ ਦੇ ਲਈ ਲੋਕਾਂ ਦਾ ਸਹਿਯੋਗ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਨਸ਼ੇ ਦੇ ਤਸਕਰਾਂ ਅਤੇ ਇਨ੍ਹਾਂ ਦੇ ਸਾਥੀਆਂ ਨੂੰ ਕੋਈ ਵੀ ਪਿੰਡ ਦਾ ਬਾਸ਼ਿੰਦਾ ਮੂੰਹ ਨਾ ਲਗਾਵੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਦੀ ਹੋਂਦ ਵਿੱਚ ਆਈ ਹੈ,ਉਦੋਂ ਤੋਂ ਹੀ ਪੰਜਾਬ ਭਰ ਵਿੱਚ ਵਿਕਾਸਮੁਖੀ ਕੰਮਾਂ ਨੂੰ ਵੀ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਲਾਕੇ ਦੀਆਂ ਟੁੱਟੀਆਂ ਸੜਕਾਂ ਤੇ 50 ਕਰੋੜ ਰੁਪਏ ਲਗਾ ਕੇ ਉਹਨਾਂ ਨੂੰ ਠੀਕ ਕੀਤਾ ਜਾ ਰਿਹਾ ਹੈ ਅਤੇ ਇਸ ਇਲਾਕੇ ਵਿਚਲੇ ਨਾਲੇ ਦੀ ਸਾਫ-ਸਫਾਈ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਤਾਂ ਕਿ ਪਾਣੀ ਦਾ ਵਹਾਅ ਠੀਕ ਹੋ ਸਕੇ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਨਿਜਾਤ ਦਵਾਈ ਆ ਸਕੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮੁਫਤ ਦਿੱਤਾ ਜਾ ਰਿਹਾ ਹੈ ਅਤੇ ਭਾਰਤ ਭਰ ਵਿੱਚ ਪੰਜਾਬ ਪਹਿਲੀ ਸਟੇਟ ਹੈ, ਜਿੱਥੇ ਕਿ ਲੋਕਾਂ ਦਾ ਮੁਫਤ ਇਲਾਜ ਕਿਸੇ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਹੋਵੇ। ਉਹਨਾਂ ਦੁਹਰਾਇਆ ਕਿ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਭਰ ਵਿੱਚ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਮੁਫਤ ਇਲਾਜ ਜਾਰੀ ਰਹੇਗਾ ਅਤੇ ਲੋਕਾਂ ਦੇ ਟੈਸਟ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਰਹਿਣਗੀਆਂ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿਸੇ ਵੀ ਪੰਚਾਇਤ ਅਤੇ ਸਰਕਾਰਾਂ ਦਾ ਇਹ ਇਖਲਾਕੀ ਫਰਜ਼ ਹੁੰਦਾ ਹੈ ਕਿ ਉਹ ਲੋਕਾਂ ਦੀਆਂ ਮੁਢਲੀਆਂ ਮੰਗਾਂ ਅਤੇ ਜਰੂਰੀ ਸਹੂਲਤਾਂ ਆਦਿ ਦਾ ਧਿਆਨ ਰੱਖਣ ਅਤੇ ਖਾਸ ਕਰਕੇ ਬਿਜਲੀ, ਪਾਣੀ,ਸੜਕਾਂ, ਸਾਫ- ਸਫਾਈ ਦਾ ਪ੍ਰਬੰਧ ਠੀਕ ਰਹੇ, ਜਿਸ ਵਿੱਚ ਪੰਜਾਬ ਸਰਕਾਰ ਆਪਣੇ ਫਰਜ਼ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ। ਸਮਾਗਮ ਦੌਰਾਨ ਗੁਰਨਾਮ ਸਿੰਘ ਸਰਪੰਚ ਬੜਮਾਜਰਾ ਕਲੌਨੀ, ਮਨਪ੍ਰੀਤ ਸਿੰਘ ਮਨੀ, ਭੁਪਿੰਦਰ ਸਿੰਘ ਜੋਗੀ ਪੰਚ, ਰਜਿੰਦਰ ਸਿੰਘ ਪ੍ਰਧਾਨ ਹਿਮਾਚਲ ਬਿਹਾਰ ਕਲੌਨੀ, ਕਰਨੈਲ ਸਿੰਘ ਰਾਣਾ, ਸੋਮ ਨਾਥ, ਕੁਲਦੀਪ ਸਿੰਘ ਸਮਾਣਾ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਅਮਰਜੀਤ ਸਿੰਘ, ਅਕਬਿੰਦਰ ਸਿੰਘ ਗੋਸਲ, ਜਸਪਾਲ ਸਿੰਘ, ਹਰਪਾਲ ਸਿੰਘ ਚੰਨਾ, ਆਰ.ਪੀ. ਸ਼ਰਮਾ, ਹਰਮੀਤ ਸਿੰਘ, ਹਰਮੇਸ਼ ਸਿੰਘ, ਗੁਰਪ੍ਰੀਤ ਸਿੰਘ ਕੁਰੜਾ, ਤਰਲੋਚਨ ਸਿੰਘ ਤੋਚੀ ਸਰਪੰਚ ਕੈਲੋਂ, ਸਤਨਾਮ ਸਿੰਘ ਸਰਪੰਚ ਬਲੌਂਗੀ, ਮੱਖਣ ਸਿੰਘ ਬਲੌਂਗੀ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਮਲਕੀਤ ਸਿੰਘ ਬਲਾਕ ਪ੍ਰਧਾਨ, ਬਲਵੀਰ ਸਿੰਘ ਸਰਪੰਚ ਰਾਏਪੁਰ, ਰਜਿੰਦਰ ਸਿੰਘ ਰਾਜੂ ਸਰਪੰਚ ਬੜ ਮਾਜਰਾ, ਰਿੰਕੂ ਬੜ ਮਾਜਰਾ, ਵਿੱਕੀ ਬਲਕਾ ਪ੍ਰਧਾਨ ਬਲੌਂਗੀ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪੰਚ ਸਰਪੰਚ ਮੌਜੂਦ ਰਹੇ।

Read Latest News and Breaking News at Daily Post TV, Browse for more News

Ad
Ad

Punjab District News