ਜੈਕਾਰਿਆਂ ਦੀ ਗੂੰਜ ਨਾਲ ਜਥਾ ਪਾਕਿਸਤਾਨ ਰਵਾਨਾ

Punjab News– ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਇਆ। ਅਟਾਰੀ ਸਰਹੱਦ ’ਤੇ ਸਥਿਤ ਇੰਟੀਗਰੇਟਡ ਚੈੱਕ ਪੋਸਟ ਦੇ ਬਾਹਰ ਅਤੇ ਅੰਦਰ ਸੀਮਾ ਸੁਰੱਖਿਆ ਬਲ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ ਤਾਂ ਕਿ ਜਥੇ ਨੂੰ ਜ਼ੀਰੋ ਲਾਈਨ ਤੱਕ […]
Amritpal Singh
By : Updated On: 10 Apr 2026 12:12:PM
ਜੈਕਾਰਿਆਂ ਦੀ ਗੂੰਜ ਨਾਲ ਜਥਾ ਪਾਕਿਸਤਾਨ ਰਵਾਨਾ

Punjab News– ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਇਆ।

ਅਟਾਰੀ ਸਰਹੱਦ ’ਤੇ ਸਥਿਤ ਇੰਟੀਗਰੇਟਡ ਚੈੱਕ ਪੋਸਟ ਦੇ ਬਾਹਰ ਅਤੇ ਅੰਦਰ ਸੀਮਾ ਸੁਰੱਖਿਆ ਬਲ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ ਤਾਂ ਕਿ ਜਥੇ ਨੂੰ ਜ਼ੀਰੋ ਲਾਈਨ ਤੱਕ ਜਾਣ ਸੰਬੰਧੀ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ ਦੇ ਜਵਾਨ ਵੀ ਮੌਜੂਦ ਸਨ। ਜਥੇ ਕੋਲ 10 ਦਿਨ ਦਾ ਵੀਜ਼ਾ ਹੈ।

ਸ਼ਰਧਾਲੂਆਂ ਨੇ ਗੱਲਬਾਤ ਕਰਦੇ ਦੱਸਿਆ ਕਿ ਉਹ ਵਿਸਾਖੀ ਦਾ ਦਿਹਾੜਾ ਮਨਾਉਣ ਉਪਰੰਤ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨਗੇ। ਯਾਤਰੀਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਪਾਕਿਸਤਾਨ ਜਾਣ ਲਈ ਤੜਕਸਾਰ ਹੀ ਅਟਾਰੀ ਸਰਹੱਦ ’ਤੇ ਪਹੁੰਚ ਗਏ ਸਨ। ਇਮੀਗ੍ਰੇਸ਼ਨ ਅਤੇ ਕਸਟਮ ਦੀ ਲੋੜੀਂਦੀ ਕਾਗਜ਼ੀ ਕਾਰਵਾਈ ਕਰਨ ਤੋਂ ਬਾਅਦ ਸਿੱਖ ਜਥਾ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਆਈ.ਸੀ.ਪੀ. ਤੋਂ ਪਾਕਿਸਤਾਨ ਵੱਲ ਰਵਾਨਾ ਹੋ ਗਿਆ।

Read Latest News and Breaking News at Daily Post TV, Browse for more News

Ad
Ad