Banner
Banner

421 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜ ਕਰਵਾ ਕੇ ਹਲਕੇ ਦੀ ਤਸਵੀਰ ਬਦਲੀ: ਲਾਲ ਚੰਦ ਕਟਾਰੂਚੱਕ

Punjab News; ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਸਰਮੋਲਾਹੜੀ ਵਿਖੇ ਲਗਭਗ 2 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਤਿੰਨ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਸ਼ੁਭ ਆਰੰਭ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਹਰ ਪਿੰਡ ਨੂੰ ਬਿਹਤਰ ਸੜਕੀ ਸਹੂਲਤਾਂ ਨਾਲ ਜੋੜਨ ਲਈ ਵਚਨਬੱਧ ਹੈ ਅਤੇ […]
Jaspreet Singh
By : Updated On: 29 Jun 2026 20:02:PM
421 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜ ਕਰਵਾ ਕੇ ਹਲਕੇ ਦੀ ਤਸਵੀਰ ਬਦਲੀ: ਲਾਲ ਚੰਦ ਕਟਾਰੂਚੱਕ
Lal-Chand

Punjab News; ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਸਰਮੋਲਾਹੜੀ ਵਿਖੇ ਲਗਭਗ 2 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਤਿੰਨ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਸ਼ੁਭ ਆਰੰਭ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਹਰ ਪਿੰਡ ਨੂੰ ਬਿਹਤਰ ਸੜਕੀ ਸਹੂਲਤਾਂ ਨਾਲ ਜੋੜਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਪਣੇ ਚਾਰ ਸਾਲ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਭੋਆ ਹਲਕੇ ਵਿੱਚ 421 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਤੋਂ ਇਲਾਵਾ ਹਾਲ ਹੀ ਵਿੱਚ ਕਰੀਬ 20 ਕਿਲੋਮੀਟਰ ਨਵੀਆਂ ਸੜਕਾਂ ਦੀ ਵੀ ਮਨਜ਼ੂਰੀ ਮਿਲੀ ਹੈ, ਜਿਨ੍ਹਾਂ ‘ਤੇ ਜਲਦੀ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਹਲਕੇ ਦੇ ਕਿਸੇ ਵੀ ਪਿੰਡ ਦੇ ਲੋਕਾਂ ਨੂੰ ਚਿੱਕੜ ਅਤੇ ਟੁੱਟੀਆਂ ਸੜਕਾਂ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਤਹਿਤ ਪਿੰਡ ਸਰਮੋਲਾਹੜੀ ਦੀ ਫਿਰਨੀ ਦਾ ਨਿਰਮਾਣ, ਬਾਜ਼ੀਗਰ ਬਸਤੀ ਸੁਕਾਲਗੜ੍ਹ ਤੋਂ ਗੁਲਪੁਰ ਨਹਿਰ ਤੱਕ ਸੜਕ ਦੀ ਉਸਾਰੀ ਅਤੇ ਪਿੰਡ ਸਿੰਬਲੀ ਤੋਂ ਚੱਟਪਟ ਬਣੀ ਕਟਾਰੂਚੱਕ ਸਥਿਤ ਇਤਿਹਾਸਕ ਬਾਬਾ ਭੋਲੇ ਨਾਥ ਮੰਦਰ ਨੂੰ ਮੁੱਖ ਸੜਕ ਨਾਲ ਜੋੜਨ ਵਾਲੇ ਲਿੰਕ ਰੋਡ ਦਾ ਨਿਰਮਾਣ ਕੀਤਾ ਜਾਵੇਗਾ। ਇਨ੍ਹਾਂ ਸੜਕਾਂ ਦੀ ਕੁੱਲ ਲੰਬਾਈ ਕਰੀਬ ਸਵਾ ਪੰਜ ਕਿਲੋਮੀਟਰ ਹੈ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਜਦੋਂ ਉਹ ਪਹਿਲਾਂ ਪਿੰਡ ਸਰਮੋਲਾਹੜੀ ਆਏ ਸਨ ਤਾਂ ਪਿੰਡ ਵਾਸੀਆਂ ਨੇ ਸੜਕਾਂ ਦੀ ਮਾੜੀ ਹਾਲਤ ਸਬੰਧੀ ਮੰਗ ਰੱਖੀ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਇਹ ਮੰਗਾਂ ਲੰਬੇ ਸਮੇਂ ਤੱਕ ਅਣਗੌਲੀਆਂ ਰਹੀਆਂ, ਪਰ ਹੁਣ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਾਰੇ ਨਿਰਮਾਣ ਕਾਰਜ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਅਤੇ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਹਲਕੇ ਦੇ ਹਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪੂਰੇ ਪੰਜਾਬ ਦੇ ਨਾਲ-ਨਾਲ ਭੋਆ ਹਲਕੇ ਨੂੰ ਵੀ ਪਹਿਲ ਦੇ ਆਧਾਰ ‘ਤੇ ਫੰਡ ਜਾਰੀ ਕੀਤੇ ਹਨ, ਜਿਸ ਕਾਰਨ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਅਤੇ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।

Read Latest News and Breaking News at Daily Post TV, Browse for more News

Ad
Ad