Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅੰਤ੍ਰਿੰਗ ਕਮੇਟੀ ਨੇ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਪੱਧਰ ’ਤੇ ਮਨਾਉਣ ਦਾ ਕੀਤਾ ਫੈਸਲਾ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਆ ਰਹੇ ਹੋਰ ਸ਼ਤਾਬਦੀ ਦਿਹਾੜਿਆਂ ਦੇ ਸਬੰਧ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਗੁਰੂ ਸਾਹਿਬਾਨ ਨੂੰ ਸਮਰਪਿਤ ਢੁੱਕਵੀਆਂ ਯਾਦਗਾਰਾਂ ਉਸਾਰਨ ਦੀ ਪਹਿਲਕਦਮੀ ਕਰਨ। ਅੱਜ ਸ਼੍ਰੋਮਣੀ ਕਮੇਟੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਤ੍ਰਿੰਗ ਕਮੇਟੀ ਨੇ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਪੱਧਰ ’ਤੇ ਮਨਾਉਣ ਦਾ ਕੀਤਾ ਫੈਸਲਾ
Harjinder Singh Dhami

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਆ ਰਹੇ ਹੋਰ ਸ਼ਤਾਬਦੀ ਦਿਹਾੜਿਆਂ ਦੇ ਸਬੰਧ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਗੁਰੂ ਸਾਹਿਬਾਨ ਨੂੰ ਸਮਰਪਿਤ ਢੁੱਕਵੀਆਂ ਯਾਦਗਾਰਾਂ ਉਸਾਰਨ ਦੀ ਪਹਿਲਕਦਮੀ ਕਰਨ।

ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੀ ਸ਼ਤਾਬਦੀ ਨਵੰਬਰ 2025 ਵਿਚ ਕੌਮੀ ਪੱਧਰ ’ਤੇ ਮਨਾਈ ਜਾਵੇਗੀ।

ਇਸ ਸਬੰਧੀ ਵਿਸ਼ਾਲ ਪੱਧਰ ’ਤੇ ਗੁਰਮਤਿ ਸਮਾਗਮ, ਨਗਰ ਕੀਰਤਨ, ਸੈਮੀਨਾਰ ਅਤੇ ਇਤਿਹਾਸਕ ਪ੍ਰਕਾਸ਼ਨਾਵਾਂ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ। ਇਹ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਅਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤੇ ਜਾਣਗੇ, ਜਦਕਿ ਸਰਕਾਰ ਦਾ ਫ਼ਰਜ਼ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਨਿਭਾਉਣ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਸੰਗਤ ਪਾਸੋਂ ਸੁਝਾਅ ਮੰਗੇ ਗਏ ਹਨ, ਲੇਕਿਨ ਇਹ ਕਾਰਜ ਕਰਨਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਜ਼ੁੰਮੇਵਾਰੀ ਹੈ, ਨਾ ਕਿ ਸਰਕਾਰ ਦੀ। ਸਰਕਾਰਾਂ ਦਾ ਕੰਮ ਸ਼ਤਾਬਦੀਆਂ ਮੌਕੇ ਢੁੱਕਵੀਆਂ ਯਾਦਗਾਰਾਂ ਬਣਾਉਣਾ ਅਤੇ ਗੁਰੂ ਸਾਹਿਬਾਨ ਨਾਲ ਸਬੰਧਤ ਨਗਰਾਂ ਅਤੇ ਅਸਥਾਨਾਂ ਵਿਖੇ ਵਿਕਾਸ ਦੇ ਕਾਰਜ ਕਰਨਾ ਹੈ।

ਐਡਵੋਕੇਟ ਧਾਮੀ ਨੇ ਕੇਂਦਰ ਸਰਕਾਰ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਜੀ ਦੇ ਇਸ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੇ ਨਾਲ-ਨਾਲ ਉਸ ਸਮੇਂ ਹਿੰਦੂ ਧਰਮ ਨੂੰ ਬਚਾਉਣ ਲਈ ਆਪਣੀ ਸ਼ਹਾਦਤ ਦਿੱਤੀ ਸੀ, ਜੋ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਇਕ ਮਿਸਾਲ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗੁਰੂ ਸਾਹਿਬ ਦੀ ਇਸ ਮਹਾਨ ਸ਼ਹਾਦਤ ਨੂੰ ਸਤਿਕਾਰ ਦਿੰਦਿਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ।

ਇਕੱਤਰਤਾ ਦੇ ਹੋਰ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬਾਨ ਦੀ ਨਿਯੁਕਤੀ ਤੇ ਸੇਵਾਮੁਕਤੀ ਬਾਰੇ ਨਿਯਮਾਵਲੀ ਬਣਾਉਣ ਲਈ ਪੁੱਜੇ ਸੁਝਾਵਾਂ ਦੀ ਨਜ਼ਰਸਾਨੀ ਵਾਸਤੇ ਉੱਚ ਪੱਧਰੀ ਕਮੇਟੀ ਗਠਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੰਘੇ ਬਜਟ ਇਜਲਾਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਜ਼ੁੰਮੇਵਾਰੀਆਂ ਤੇ ਸੇਵਾਮੁਕਤੀ ਸਬੰਧੀ ਨਿਯਮ ਬਣਾਉਣ ਲਈ ਇਕ ਮਤਾ ਪਾਸ ਕਰਕੇ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਤਹਿਤ ਮੰਗੇ ਸੁਝਾਵਾਂ ਨੂੰ ਵਾਚ ਕੇ ਵਿਧੀ ਵਿਧਾਨ ਬਣਾਇਆ ਜਾਣਾ ਹੈ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਵਿਚ ਵਿਚਾਰ ਕੀਤਾ ਗਿਆ ਹੈ, ਜਿਸ ਅਨੁਸਾਰ ਸਿੱਖ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਅਤੇ ਸਿੱਖ ਵਿਦਵਾਨਾਂ ਦੀ ਕਮੇਟੀ ਗਠਤ ਕਰਕੇ ਆਏ ਸੁਝਾਵਾਂ ਦੀ ਪੜਚੋਲ ਕੀਤੀ ਜਾਵੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੇ ਭਾਰਤ ਅੰਦਰ ਸਿੱਖ ਮਿਸ਼ਨ ਅਤੇ ਵਿਦਿਅਕ ਸੰਸਥਾਵਾਂ ਖੋਲ੍ਹ ਕੇ ਸਿੱਖੀ ਪ੍ਰਚਾਰ ਤੇ ਵਿਦਿਅਕ ਪ੍ਰਸਾਰ ਲਈ ਮੋਹਰੀ ਹੋ ਕੇ ਕਾਰਜ ਕਰ ਰਹੀ ਹੈ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਦੀ ਸ਼ਹਿ ’ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਹਬਾਦ ਮਾਰਕੰਡਾ ਵਿਖੇ ਚੱਲ ਰਹੇ ਮੀਰੀ ਪੀਰੀ ਮੈਡੀਕਲ ਕਾਲਜ ਨੂੰ ਗੈਰ-ਕਾਨੂੰਨੀ ਢੰਗ ਨਾਲ ਹਥਿਆਉਣਾ ਚਾਹੁੰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮੈਡੀਕਲ ਕਾਲਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਨਾਂ ’ਤੇ ਜ਼ਮੀਨ ਪੁਰ ਸਥਾਪਤ ਕੀਤਾ ਗਿਆ ਹੈ, ਨਾ ਕਿ ਕਿਸੇ ਹਰਿਆਣਾ ਸੂਬੇ ਅੰਦਰ ਸਥਿਤ ਗੁਰਦੁਆਰਾ ਸਾਹਿਬ ਦੀ ਜ਼ਮੀਨ ਪੁਰ। ਉਨ੍ਹਾਂ ਹਰਿਆਣਾ ਕਮੇਟੀ ਨੂੰ ਕਿਹਾ ਕਿ ਉਹ ਸਿਆਸੀ ਪਹੁੰਚ ਨਾ ਅਪਣਾਏ ਅਤੇ ਸ਼੍ਰੋਮਣੀ ਕਮੇਟੀ ਦੁਆਰਾ ਮੈਡੀਕਲ ਖੇਤਰ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਵਿਚ ਅੜਿਕਾ ਨਾ ਬਣੇ।

ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨ ਬਠਿੰਡੇ ਜ਼ਿਲ੍ਹੇ ਦੇ ਰਾਮਪੁਰ ਫੂਲ ਵਿਚ ਇਕ ਗੁਰਸਿੱਖ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਵਿਚ ਇਕ ਸਿੱਖ ਨੌਜੁਆਨ ਦੀ ਕੁਟਮਾਰ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਇਸ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ’ਚ ਸਿੱਖ ਬਹੁਗਿਣਤੀ ਹੋਣ ਦੇ ਬਾਵਜੂਦ ਵੀ ਅਜਿਹਾ ਵਰਤਾਰਾ ਵੱਡੀ ਚਿੰਤਾ ਵਾਲਾ ਹੈ। ਪੰਜਾਬ ਵਿਚ ਵੀ ਅਜਿਹੀ ਫਿਰਕਾਪ੍ਰਸਤੀ ਨੂੰ ਉਤਸ਼ਾਹਤ ਕਰਨ ਵਾਲਿਆਂ ਦੇ ਹੌਂਸਲੇ ਵੱਧ ਰਹੇ ਹਨ, ਪਰ ਸਰਕਾਰ ਮੂਕਦਰਸ਼ਕ ਬਣ ਕੇ ਤਮਾਸ਼ਾ ਵੇਖ ਰਹੀ ਹੈ। ਅੰਤ੍ਰਿੰਗ ਕਮੇਟੀ ਨੇ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਰਵਾਈ ਕਰਨ ਅਤੇ ਅਜਿਹੇ ਲੋਕਾਂ ਨੂੰ ਨੱਥ ਪਾਉਣ ਲਈ ਆਖਿਆ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਹਰਦਿਆਲ ਸਿੰਘ ਸੁਰਸਿੰਘ ਨਮਿਤ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News