Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦਾ ਹੋਇਆ ਅੰਤਿਮ ਸਸਕਾਰ

ਬੀਤੇ ਕੱਲ੍ਹ ਪਾਣੀਪਤ ਨੇੜੇ ਇਕ ਹਾਦਸੇ ਦਾ ਸ਼ਿਕਾਰ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦਾ ਅੱਜ ਬਠਿੰਡਾ ਦੀ ਅਨਾਜ ਮੰਡੀ ਵਿਖੇ ਸਥਿਤ ਸ਼ਮਸਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਉਨ੍ਹਾਂ ਦੇ ਸਪੁੱਤਰ ਅਤੇ ਪਰਿਵਾਰ ਨੇ ਅਗਨੀ ਦਿਖਾਈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦਾ ਹੋਇਆ ਅੰਤਿਮ ਸਸਕਾਰ

ਬੀਤੇ ਕੱਲ੍ਹ ਪਾਣੀਪਤ ਨੇੜੇ ਇਕ ਹਾਦਸੇ ਦਾ ਸ਼ਿਕਾਰ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦਾ ਅੱਜ ਬਠਿੰਡਾ ਦੀ ਅਨਾਜ ਮੰਡੀ ਵਿਖੇ ਸਥਿਤ ਸ਼ਮਸਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਉਨ੍ਹਾਂ ਦੇ ਸਪੁੱਤਰ ਅਤੇ ਪਰਿਵਾਰ ਨੇ ਅਗਨੀ ਦਿਖਾਈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਪ੍ਰਗਟ ਸਿੰਘ, ਕੁਸ਼ਲਦੀਪ ਸਿੰਘ ਢਿੱਲੋਂ, ਵਿਜੇਇੰਦਰ ਸਿੰਗਲਾ ਸਮੇਤ ਵੱਖ-ਵੱਖ ਸਿਆਸੀ ਆਗੂਆਂ ਨੇ ਜਟਾਣਾ ਨੂੰ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦੇ ਸਸਕਾਰ ਸਮੇਂ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਪੁੱਜੇ।


ਇਸ ਮੌਕੇ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਾਡੀ ਪਾਰਟੀ ਦਾ ਆਗੂ ਨਹੀਂ, ਇਕ ਭਰਾ ਤੁਰ ਗਿਆ ਹੈ, ਜਿਸ ਨੇ ਇਕ ਪਿੰਡ ਤੋਂ ਉੱਠ ਕੇ ਕੌਮੀ ਪੱਧਰ ‘ਤੇ ਆਪਣੀ ਪਛਾਣ ਬਣਾਈ। ਰਾਜਾ ਵੜਿੰਗ ਨੇ ਕਿਹਾ ਕਿ ਇਸ ਹਾਦਸੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਹਾਦਸਾ ਇਕ ਸੜਕ ਕਿਨਾਰੇ ਖੜ੍ਹੇ ਵਿਅਕਤੀਆਂ ਨਾਲ ਵਾਪਰਿਆ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਾਦਸੇ ਦੀ ਜਾਂਚ ਸ]ਸ਼ੁਰੂ ਕਰ ਦਿੱਤੀ ਗਈ ਹੈ ਤੇ ਰੱਬ ਕਰੇ ਇਹ ਇਕ ਹਾਦਸਾ ਹੀ ਹੋਵੇ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਜਟਾਣਾ ਦੇ ਪਰਿਵਾਰ ਨਾਲ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਜਟਾਣਾ ਦੇ ਪਿਤਾ ਅਤੇ ਪਤਨੀ ਤੇ ਬੱਚਿਆਂ ਨਾਲ ਦੁੱਖ ਸਾਂਝਾ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News