Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਮਾਸਟਰ ਕਾਡਰ ਯੂਨੀਅਨ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਪਰਗਟ ਸਿੰਘ ਨੂੰ ਸੌਂਪਿਆ ਮੰਗ ਪੱਤਰ

ਪਠਾਨਕੋਟ: ਮਾਸਟਰ ਕਾਡਰ ਯੂਨੀਅਨ (ਸੈਕੰਡਰੀ ਵਿਭਾਗ) ਦੇ ਵਫ਼ਦ ਵੱਲੋਂ ਪਠਾਨਕੋਟ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੂੰ ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਅਧਿਆਪਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਾਸਟਰ ਕਾਡਰ ਯੂਨੀਅਨ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਪਰਗਟ ਸਿੰਘ ਨੂੰ ਸੌਂਪਿਆ ਮੰਗ ਪੱਤਰ

ਪਠਾਨਕੋਟ: ਮਾਸਟਰ ਕਾਡਰ ਯੂਨੀਅਨ (ਸੈਕੰਡਰੀ ਵਿਭਾਗ) ਦੇ ਵਫ਼ਦ ਵੱਲੋਂ ਪਠਾਨਕੋਟ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੂੰ ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਅਧਿਆਪਕ ਵਰਗ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ। ਵਫ਼ਦ ਵੱਲੋਂ ਅਧਿਆਪਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਅਧਿਆਪਕ ਵਰਗ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ, ਇਸ ਲਈ ਅਧਿਆਪਕਾਂ ਦੀਆਂ ਮੰਗਾਂ ਨੂੰ ਚੋਣ ਮਨੋਰਥ ਪੱਤਰ ਵਿੱਚ ਵਿਸ਼ੇਸ਼ ਸਥਾਨ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੇ ਮਸਲਿਆਂ ਦਾ ਹੱਲ ਹੋ ਸਕੇ।

ਇਸ ਮੌਕੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਨਰੇਸ਼ ਪੁਰੀ ਅਤੇ ਵਿਧਾਇਕ ਅਮਿਤ ਵਿਜ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਯੂਨੀਅਨ ਦੇ ਵਫ਼ਦ ਨੇ ਆਸ ਪ੍ਰਗਟਾਈ ਕਿ ਪਾਰਟੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News