Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਨੂੰ ਹੋਣ ਵਾਲੀ ਇਕੱਤਰਤਾ ਮੁਲਤਵੀ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ ਕਾਰਨ ਮਿਤੀ 01 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਜਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਨੂੰ ਹੋਣ ਵਾਲੀ ਇਕੱਤਰਤਾ ਮੁਲਤਵੀ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ ਕਾਰਨ ਮਿਤੀ 01 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਜਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਦਾ ਅਗਲਾ ਸਮਾਂ ਅਤੇ ਮਿਤੀ ਤੈਅ ਹੋਣ ਉਪਰੰਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜੋ ਮਿਤੀ 01 ਅਗਸਤ 2025 ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਤਲਬ ਕੀਤਾ ਗਿਆ ਹੈ, ਉਸ ਸਬੰਧੀ ਵੀ ਅਗਲਾ ਸਮਾਂ ਅਤੇ ਮਿਤੀ ਤੈਅ ਕਰਕੇ ਸਬੰਧਤਾਂ ਨੂੰ ਭੇਜੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਨਾਲ ਅੱਜ ਮਿਤੀ 29 ਤੋਂ 31 ਜੁਲਾਈ ਤੱਕ ਤਿੰਨ ਦਿਨਾਂ ਦਾ ਦੌਰਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸਬੰਧਤ ਗੁਰਧਾਮਾਂ ਵਿਖੇ ਨਤਮਸਤਕ ਹੋਣ ਦਾ ਰੱਖਿਆ ਹੋਇਆ ਸੀ, ਉਹ ਵੀ ਫਿਲਹਾਲ ਮੁਲਤਵੀ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News