Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

ਮੀਰੀ ਪੀਰੀ ਖ਼ਾਲਸਾ ਮਾਰਚ ਦੌਰਾਨ ਪੰਥਕ ਏਕਤਾ, ਨਸ਼ਾਮੁਕਤੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਦਿੱਤਾ ਸੁਨੇਹਾ

Samrala Miri Piri Khalsa March; ਮੀਰੀ ਪੀਰੀ ਖਾਲਸਾ ਮਾਰਚ ਸਮਰਾਲਾ ਵਿਖੇ ਪਹੁੰਚਣ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗੁਰੂ ਕਲਗੀਧਰ ਪਾਤਸ਼ਾਹ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੁਨੇਹਾ ਦਿੰਦਿਆਂ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦੌਰਾਨ ਸੰਗਤਾਂ ਅਤੇ ਮੀਡੀਆ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ‘ਤੇ ਪੂਰਨ ਭਰੋਸਾ ਰੱਖਣ ਅਤੇ ਦੇਹਧਾਰੀ […]
Jaspreet Singh
By : Updated On: 02 Sep 2026 14:20:PM
ਮੀਰੀ ਪੀਰੀ ਖ਼ਾਲਸਾ ਮਾਰਚ ਦੌਰਾਨ ਪੰਥਕ ਏਕਤਾ, ਨਸ਼ਾਮੁਕਤੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਦਿੱਤਾ ਸੁਨੇਹਾ

Samrala Miri Piri Khalsa March; ਮੀਰੀ ਪੀਰੀ ਖਾਲਸਾ ਮਾਰਚ ਸਮਰਾਲਾ ਵਿਖੇ ਪਹੁੰਚਣ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗੁਰੂ ਕਲਗੀਧਰ ਪਾਤਸ਼ਾਹ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੁਨੇਹਾ ਦਿੰਦਿਆਂ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦੌਰਾਨ ਸੰਗਤਾਂ ਅਤੇ ਮੀਡੀਆ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ‘ਤੇ ਪੂਰਨ ਭਰੋਸਾ ਰੱਖਣ ਅਤੇ ਦੇਹਧਾਰੀ ਗੁਰੂਡੰਮ ਤੋਂ ਬਚਣ ਦਾ ਸੱਦਾ ਦਿੱਤਾ ਗਿਆ।

ਇਸ਼ਤਿਹਾਰ

ਬੋਲਦਿਆਂ ਆਖਿਆ ਗਿਆ ਕਿ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ‘ਚਿੱਟੇ’ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ। ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਧੀਆਂ ਨੂੰ ਉੱਚ ਸਿੱਖਿਆ ਦੇਣ ‘ਤੇ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ, ਦਾਜ-ਦਹੇਜ ਦੀ ਪ੍ਰਥਾ ਨੂੰ ਖ਼ਤਮ ਕਰਕੇ ਧੀਆਂ ਨੂੰ ‘ਵਿੱਦਿਆ ਦਾ ਦਾਜ’ ਦੇਣ ਦੀ ਅਪੀਲ ਕੀਤੀ ਗਈ।

ਪੰਜਾਬ ਦੇ ਮੁੱਦਿਆਂ ‘ਤੇ ਚਿੰਤਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਲੋਕ ਆਪਣੇ ਪੁਰਖਿਆਂ ਦੀਆਂ ਜ਼ਮੀਨਾਂ ਨਾ ਵੇਚਣ ਅਤੇ ਪੰਜਾਬ ਛੱਡ ਕੇ ਜਾਣ ਦੀ ਬਜਾਏ ਇੱਥੇ ਹੀ ਰਹਿ ਕੇ ਵਾਤਾਵਰਣ, ਪਾਣੀ ਅਤੇ ਰੁੱਖਾਂ ਦੀ ਸੰਭਾਲ ਕਰਨ।

ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਾਰੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਅਤੇ ਜ਼ਮਾਨਤ ਦੀ ਮੰਗ ਕੀਤੀ। ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਕਾਇਮ ਰੱਖਣ ਅਤੇ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਆਪਸੀ ਮਨ-ਮੁਟਾਵ ਭੁਲਾ ਕੇ ਇੱਕਜੁੱਟ ਹੋਣ ਦਾ ਆਹਵਾਨ ਕੀਤਾ, ਕਿਉਂਕਿ ਪੰਥਕ ਏਕਤਾ ਵਿੱਚ ਹੀ ਅਸਲ ਸ਼ਕਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News