Banner

ਹਰੀਕੇ ਪੱਤਣ ‘ਤੇ ਹੋਵੇਗੀ ਇਨਸਾਫ਼ ਦੀ ਅਰਦਾਸ, ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਲਾਨ

Giani Kuldeep Singh Gargaj; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵੱਲੋਂ ਪੁਲਿਸ ਰਾਹੀਂ ਕਤਲੇਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਉਜਾਗਰ ਕੀਤੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ […]
Jaspreet Singh
By : Updated On: 08 Jul 2026 20:15:PM
ਹਰੀਕੇ ਪੱਤਣ ‘ਤੇ ਹੋਵੇਗੀ ਇਨਸਾਫ਼ ਦੀ ਅਰਦਾਸ, ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਲਾਨ
Jathedar Kuldeep Singh Gargajj

Giani Kuldeep Singh Gargaj; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵੱਲੋਂ ਪੁਲਿਸ ਰਾਹੀਂ ਕਤਲੇਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਉਜਾਗਰ ਕੀਤੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਅਰਦਾਸ ਲਈ 14 ਜੁਲਾਈ 2026 ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰੀ ਅਤੇ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅੱਜ ਤੱਕ ਸਮੂਹਿਕ ਅਰਦਾਸ ਨਹੀਂ ਹੋਈ ਅਤੇ ਬਹੁਤੀਆਂ ਪੀੜਤ ਮਾਵਾਂ ਤੇ ਭੈਣਾਂ ਅੱਜ ਵੀ ਨਹੀਂ ਜਾਣਦੀਆਂ ਕਿ ਉਨ੍ਹਾਂ ਦੇ ਪੁੱਤਰਾਂ ਤੇ ਭਰਾਵਾਂ ਨਾਲ ਕੀ ਬੀਤੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਨਾਲ ਜੋ ਵਾਪਰਿਆ, ਉਹ ਦੁਨੀਆ ਦੇ ਸਾਹਮਣੇ ਆਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੀੜਤ ਪਰਿਵਾਰਾਂ, ਮਾਵਾਂ, ਭੈਣਾਂ, ਵੀਰਾਂ, ਕਾਰਕੁੰਨਾਂ, ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਦਾ ਖੁੱਲ੍ਹਾ ਸੱਦਾ ਦਿੱਤਾ, ਜੋ 1984 ਵੇਲੇ ਅਤੇ ਬਾਅਦ ਦੇ ਦਹਾਕਿਆਂ ਦੌਰਾਨ ਹੋਈਆਂ ਸਰਕਾਰੀ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਹਨ ਅਤੇ ਜਿਨ੍ਹਾਂ ਲਈ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੇਕਸੂਰ ਨੌਜਵਾਨਾਂ ਦੇ ਕਤਲ ਮਾਮਲਿਆਂ ਵਿੱਚ ਬੀਤੇ ਸਮੇਂ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੇ ਪਰਿਵਾਰ ਵੀ ਇਸ ਸਮਾਗਮ ਵਿੱਚ ਜ਼ਰੂਰ ਸ਼ਾਮਲ ਹੋਣ। ਉਨ੍ਹਾਂ ਸੱਦਾ ਦਿੱਤਾ ਕਿ ਆਓ ਸਮੂਹ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਸੰਗਤੀ ਰੂਪ ਵਿੱਚ ਗੁਰਬਾਣੀ ਦਾ ਜਾਪ, ਕੀਰਤਨ ਅਤੇ ਅਰਦਾਸ ਕਰੀਏ ਅਤੇ ਅਕਾਲ ਪੁਰਖ ਅੱਗੇ ਬੇਨਤੀ ਕਰੀਏ ਕਿ ਉਹ ਪੀੜਤ ਪਰਿਵਾਰਾਂ ਨੂੰ ਇਨਸਾਫ਼ ਪ੍ਰਾਪਤ ਕਰਨ ਦਾ ਬਲ ਬਖ਼ਸ਼ਣ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 14 ਜੁਲਾਈ 2026 ਨੂੰ ਸੰਧਿਆ ਵੇਲੇ 6 ਵਜੇ ਦਰਿਆ ਸਤਲੁਜ ਦੇ ਕੰਢੇ ਹਰੀਕੇ ਪੱਤਣ ਜਿੱਥੇ ਕਤਲ ਕੀਤੇ ਗਏ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿੱਚ ਰੋੜ੍ਹੇ ਜਾਣ ਦੀ ਗੱਲ ਸਾਹਮਣੇ ਆਈ ਸੀ, ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ, ਜਿਸ ਤਹਿਤ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕਰਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad