Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਬਿਆਸ ਦਰਿਆ ’ਚ ਆਏ ਪਾਣੀ ਕਾਰਨ ਪਿੰਡ ਅਬਦੁੱਲਾਪੁਰ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਵਧੀਆਂ

Punjab News: ਬਿਆਸ ਦਰਿਆ ’ਚ ਲਗਾਤਾਰ ਵਧ ਰਿਹਾ ਪਾਣੀ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਦਾ ਜਾ ਰਿਹਾ ਹੈ। ਬਿਆਸ ਦਰਿਆ ਦੇ ਕੰਢੇ ’ਤੇ ਪੈਂਦੇ ਪਿੰਡ ਅਬਦੁੱਲਾਪੁਰ ’ਚ ਕਈ ਵਿਅਕਤੀ ਆਪਣੇ ਰਿਸ਼ਤੇਦਾਰਾਂ ਨੂੰ ਰੱਖੜੀ ਬੰਨਣ ਲਈ ਆਏ ਸਨ। ਪਰ ਬਿਆਸ ਦਰਿਆ ’ਚ ਅਚਾਨਕ ਆਏ ਪਾਣੀ ਕਾਰਨ ਪਿੰਡ ਅਬਦੁੱਲਾਪੁਰ ’ਚ ਹੀ ਘਿਰੇ ਗਏ। ਪਿੰਡ ਵਾਸੀਆਂ ਨੇ ਹਿੰਮਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਿਆਸ ਦਰਿਆ ’ਚ ਆਏ ਪਾਣੀ ਕਾਰਨ ਪਿੰਡ ਅਬਦੁੱਲਾਪੁਰ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਵਧੀਆਂ

Punjab News: ਬਿਆਸ ਦਰਿਆ ’ਚ ਲਗਾਤਾਰ ਵਧ ਰਿਹਾ ਪਾਣੀ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਦਾ ਜਾ ਰਿਹਾ ਹੈ। ਬਿਆਸ ਦਰਿਆ ਦੇ ਕੰਢੇ ’ਤੇ ਪੈਂਦੇ ਪਿੰਡ ਅਬਦੁੱਲਾਪੁਰ ’ਚ ਕਈ ਵਿਅਕਤੀ ਆਪਣੇ ਰਿਸ਼ਤੇਦਾਰਾਂ ਨੂੰ ਰੱਖੜੀ ਬੰਨਣ ਲਈ ਆਏ ਸਨ। ਪਰ ਬਿਆਸ ਦਰਿਆ ’ਚ ਅਚਾਨਕ ਆਏ ਪਾਣੀ ਕਾਰਨ ਪਿੰਡ ਅਬਦੁੱਲਾਪੁਰ ’ਚ ਹੀ ਘਿਰੇ ਗਏ। ਪਿੰਡ ਵਾਸੀਆਂ ਨੇ ਹਿੰਮਤ ਨਾਲ ਆਪਣੇ ਟਰੈਕਟਰ ਟਰਾਲੀਆਂ ਰਾਹੀਂ ਪਿੰਡ ਵਾਸੀਆਂ ਅਤੇ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਲੋਕ ਆਪਣੇ ਰਿਸ਼ਤੇਦਾਰਾਂ ਨੂੰ ਵੱਖ-ਵੱਖ ਖੇਤਰਾਂ ਤੋਂ ਰੱਖੜੀ ਬੰਨਣ ਲਈ ਪਿੰਡ ਅਬਦੁੱਲਾਪੁਰ ਵਿੱਚ ਆਏ ਸਨ ਜਦ ਪਾਣੀ ਆਇਆ ਤਾਂ ਲੋਕ ਇਸ ਨੂੰ ਦੇਖ ਕੇ ਹੈਰਾਨ ਰਹਿ ਗਏ।

ਸੁਰੱਖਿਅਤ ਥਾਵਾਂ ’ਤੇ ਪਹੁੰਚਣ ’ਤੇ ਇਨ੍ਹਾਂ ਵਿਅਕਤੀਆਂ ਨੇ ਕਿਹਾ ਕਿ ਪਿੰਡ ਅਬਦੁੱਲਾਪੁਰ ਚਾਰੇ ਪਾਸੇ ਤੋਂ ਪਾਣੀ ਨਾਲ ਘਿਰਿਆ ਹੋਇਆ ਹੈ ਅਤੇ ਪਿੰਡ ਦੇ ਹਾਲਾਤ ਬਦ ਤੋਂ ਬਦਤਰ ਬਣੇ ਹੋਏ ਹਨ। ਪਿੰਡ ਦੀ ਬਿਜਲੀ ਸਪਲਾਈ ਵੀ ਬੰਦ ਹੈ ਅਤੇ ਪਿੰਡ ਵਾਸੀਆਂ ਨੂੰ ਗਰਮੀ ਵਿਚ ਹੀ ਰਹਿਣਾ ਪੈ ਰਿਹਾ ਹੈ ਜਦਕਿ ਬੱਚਿਆਂ ’ਚ ਡਰ ਦਾ ਮਾਹੌਲ ਹੈ। ਪਿੰਡ ਦੇ ਪਾਣੀ ਵਿਚ ਘਿਰੇ ਹੋਣ ਕਾਰਨ ਪਸ਼ੂਆਂ ਲਈ ਹਰਾ ਚਾਰਾ ਲਿਆਉਣ ਬਹੁਤ ਮੁਸ਼ਕਿਲ ਹੋ ਰਿਹਾ ਹੈ, ਜਿਸ ਦੇ ਚਲਦਿਆਂ ਪਸ਼ੂ ਪਿਛਲੇ ਕਈ ਦਿਨਾਂ ਤੋਂ ਭੁੱਖੇ ਪਿਆਸੇ ਹਨ। ਪਿੰਡ ਅਬਦੁੱਲਾਪੁਰ ਦੇ ਵਾਸੀਆਂ ਦੀ ਮਦਦ ਲਈ ਪ੍ਰਸ਼ਾਸਨ ਜਾਂ ਕੋਈ ਜਥੇਬੰਦੀ ਹਾਲੇ ਤੱਕ ਅੱਗੇ ਨਹੀਂ ਆਈ।

Read Latest News and Breaking News at Daily Post TV, Browse for more News

Ad
Ad

Punjab District News