ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ : ਨਾਇਬ ਸਿੰਘ ਸੈਣੀ 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ,  ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ  ਨਤਮਸਤਕ ਹੋਏ। ਇਸ ਮੌਕੇ ਤੇ ਜਨਤਾ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ । ਇਸ ਮੌਕੇ ਬੋਲਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਫਤਿਹਗੜ੍ਹ […]
Khushi
By : Updated On: 25 Dec 2025 18:00:PM
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ : ਨਾਇਬ ਸਿੰਘ ਸੈਣੀ 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ,  ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ  ਨਤਮਸਤਕ ਹੋਏ। ਇਸ ਮੌਕੇ ਤੇ ਜਨਤਾ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ ।

ਇਸ ਮੌਕੇ ਬੋਲਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਜਗਤ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ । ਇਸ ਉਪਰੰਤ ਉਹ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਵੀ  ਨਤਮਸਤਕ ਹੋਏ, ਜਿੱਥੇ ਬਾਬਾ ਮੋਤੀ ਰਾਮ ਮਹਿਰਾ ਟਰਸਟ ਦੇ ਚੇਅਰਮੈਨ ਨਿਰਮਲ ਸਿੰਘ ਵੱਲੋਂ ਉਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਬੋਲਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਰੇ ਪਰਿਵਾਰ ਵੱਲੋਂ ਸ਼ਹਾਦਤਾਂ ਦੇ ਕੇ ਸਿੱਖ ਧਰਮ ਦੀ ਹੋਂਦ ਬਣਾਈ ਰੱਖੀ ਅਤੇ ਸਾਰਾ ਪਰਿਵਾਰ ਸ਼ਹਾਦਤਾਂ ਪ੍ਰਾਪਤ ਕਰ ਗਿਆ ਪ੍ਰੰਤੂ ਮੁਗਲ ਹਕੂਮਤ ਅੱਗੇ ਹੀਨ ਨਹੀਂ ਮੰਨੀ ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਵੱਲੋਂ ਨਿੱਕੀਆਂ ਉਮਰਾਂ ਵੱਡੇ ਸਾਕੇ ਦੇ ਤਹਿਤ ਮੁਗਲ ਹਕੂਮਤ ਪਾਸੋਂ ਆਪਣਾ ਧਰਮ ਤੇ ਕਾਇਮ ਰਹਿੰਦਿਆਂ ਹੋਇਆਂ  ਸ਼ਹੀਦੀਆਂ ਤੱਕ ਪਾ ਲਈਆਂ ਤੇ ਨਾਲ ਹੀ ਠੰਡੇ ਬੁਰਜ ਵਿੱਚ ਮੁਗਲ ਹਕੂਮਤ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਕੈਦ ਰੱਖਣ ਸਮੇਂ ਗਰਮ ਦੁੱਧ ਬਣਾਉਣ ਦੀ ਸੇਵਾ ਕਰਨ ਵਾਲੇ ਬਾਬਾ ਮੋਤੀ ਰਾਮ ਮਹਿਰਾ ਨੂੰ ਉਸ ਦੇ ਨਿੱਕੇ ਬੱਚੇ ਸਮੇਤ ਕੋਲੂ ਵਿੱਚ ਪੀੜ ਕੇ ਸ਼ਹੀਦ ਕਰ ਦਿੱਤਾ ਗਿਆ ਤੇ ਇਹਨਾਂ ਸ਼ਹੀਦਾਂ ਨੂੰ ਉਹ ਨਤਮਸਤਕ ਹੋਣ ਲਈ ਪਹੁੰਚੇ ਹਨ। ਉਹਨਾਂ ਕਿਹਾ ਕਿ ਅਜਿਹੀਆਂ ਕੁਰਬਾਨੀਆਂ ਦੀ ਮਿਸਾਲ ਦੁਨੀਆਂ ਦੇ ਕਿਧਰੇ ਵੀ ਕੋਨੇ ਵਿੱਚ ਨਹੀਂ ਮਿਲਦੀ।

Read Latest News and Breaking News at Daily Post TV, Browse for more News

Ad
Ad