Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਹੋਲੇ ਮਹੱਲੇ ਦਾ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ ‘ਚ ਅੱਜ ਤੋਂ ਹੋਵੇਗਾ ਸ਼ੁਰੂ

Punjab News: ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਤਿਉਹਾਰ ਹੋਲਾ ਮਹੱਲਾ ਮੇਲੇ ਦਾ ਦੂਜਾ ਪੜਾਅ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਉਪਰੰਤ ਅੱਜ ਆਰੰਭ ਹੋਵੇਗਾ। ਇਸ ਤੋਂ ਪਹਿਲਾਂ ਹੋਲੇ ਮਹੱਲੇ ਦਾ ਪਹਿਲਾ ਪੜਾਅ ਤਿੰਨ ਰੋਜ਼ਾ ਹੋਲਾ ਮਹੱਲਾ ਸ੍ਰੀ ਕੀਰਤਪੁਰ ਸਾਹਿਬ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਹੋਲੇ ਮਹੱਲੇ ਦੇ ਆਰੰਭ ਦੌਰਾਨ […]
Nishant Malyan
By : Updated On: 02 Mar 2026 07:56:AM
ਹੋਲੇ ਮਹੱਲੇ ਦਾ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ ‘ਚ ਅੱਜ ਤੋਂ ਹੋਵੇਗਾ ਸ਼ੁਰੂ

Punjab News: ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਤਿਉਹਾਰ ਹੋਲਾ ਮਹੱਲਾ ਮੇਲੇ ਦਾ ਦੂਜਾ ਪੜਾਅ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਉਪਰੰਤ ਅੱਜ ਆਰੰਭ ਹੋਵੇਗਾ। ਇਸ ਤੋਂ ਪਹਿਲਾਂ ਹੋਲੇ ਮਹੱਲੇ ਦਾ ਪਹਿਲਾ ਪੜਾਅ ਤਿੰਨ ਰੋਜ਼ਾ ਹੋਲਾ ਮਹੱਲਾ ਸ੍ਰੀ ਕੀਰਤਪੁਰ ਸਾਹਿਬ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਹੋਲੇ ਮਹੱਲੇ ਦੇ ਆਰੰਭ ਦੌਰਾਨ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਉਪਰੰਤ ਸਮਾਪਤ ਹੋ ਗਿਆ ਹੈ।

ਇਸ਼ਤਿਹਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬਕਾਇਦਾ ਤੌਰ ਤੇ ਪ੍ਰਬੰਧਕਾਂ ਨੂੰ ਮੇਲੇ ਵਿਚ ਆਉਣ ਵਾਲੀ ਸੰਗਤ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਨਾ ਆਉਣ ਲਈ ਪੁਖ਼ਤਾ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ ਤੇ ਉਹ ਖ਼ੁਦ ਵੀ ਨਿਗਰਾਨੀ ਰੱਖ ਰਹੇ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਆਲੇ ਦੁਆਲੇ ਨੂੰ ਬਹੁਤ ਸੁੰਦਰ ਤੇ ਖ਼ੂਬਸੂਰਤ ਤਰੀਕੇ ਨਾਲ ਰੰਗ ਬਿਰੰਗੀਆਂ ਤਰੀਕੇ ਨਾਲ ਸਜਾਇਆ ਤੇ ਸਵਾਰਿਆ ਗਿਆ ਹੈ ਜੋ ਕਿ ਇਸ ਮੇਲੇ ਨੂੰ ਵਿਸ਼ੇਸ਼ ਖਿੱਚ ਦਾ ਕੇਂਦਰ ਬਣ ਰਿਹਾ ਹੈ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਤੇ ਮੀਤ ਮੈਨੇਜਰ ਹਰਦੇਵ ਸਿੰਘ ਨੇ ਦੱਸਿਆ ਕਿ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਸ਼ਰਧਾਲੂਆਂ ਦੀ ਸਹੂਲਤ ਲਈ ਕੀਰਤਪੁਰ ਸਾਹਿਬ ਤੇ ਅਨੰਦਪੁਰ ਸਾਹਿਬ ਵਿਖੇ ਉਨ੍ਹਾਂ ਦੀ ਰਿਹਾਇਸ਼ ਗਠੜੀ ਘਰਾਂ ਜੋੜਾ ਘਰਾਂ ਤੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਅਨੰਦਪੁਰ ਸਾਹਿਬ ਪੂਰੇ ਇਲਾਕੇ ਵਿਚ ਵੱਖ-ਵੱਖ ਥਾਵਾਂ ਤੇ ਬਾਹਰੋਂ ਆਈ ਸੰਗਤਾਂ ਵਲੋਂ ਵੀ ਵੱਖ-ਵੱਖ ਲੰਗਰ ਲਗਾਏ ਗਏ ਹਨ।

ਮੇਲੇ ਵਿਚ ਖ਼ਾਸ ਤੌਰ ਤੇ ਭੂਰੀ ਵਾਲਿਆਂ ਦਾ ਲੰਗਰ ਖ਼ਾਸ ਖਿੱਚ ਦਾ ਕੇਂਦਰ ਸੰਗਤਾਂ ਲਈ ਬਣ ਰਿਹਾ ਹੈ। ਕੌਮੀ ਹੋਲੇ ਮਹੱਲੇ ਮੇਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਸ਼ਾਸਨ ਪਿਛਲੇ ਕਈ ਦਿਨਾਂ ਤੋਂ ਪ੍ਰਬੰਧਾ ਨੂੰ ਲੈ ਕੇ ਪੱਬਾਂ ਭਾਰ ਹੋਇਆ ਪਿਆ ਸੀ। ਲੱਖਾਂ ਦੀ ਤਾਦਾਦ ਵਿੱਚ ਕੀਰਤਪੁਰ ਸਾਹਿਬ ਤੇ ਅਨੰਦਪੁਰ ਸਾਹਿਬ ਆਉਣ ਵਾਲੀ ਸੰਗਤ ਲਈ ਪ੍ਰਸ਼ਾਸਨ ਵਲੋਂ ਪੁਖ਼ਤਾ ਇੰਤਜ਼ਾਮ ਵੱਡੇ ਪੱਧਰ ’ਤੇ ਕੀਤੇ ਗਏ ਹਨ। ਦੇਸ਼ ਦੇ ਕੋਨੇ ਕੋਨੇ ਤੋਂ ਸਮੂਹ ਸੰਗਤਾਂ ਹੁਮ ਹੁਮਾ ਕੇ ਇਤਿਹਾਸਿਕ ਸਥਾਨ ਕੀਰਤਪੁਰ ਸਾਹਿਬ ਵਿਖੇ ਟਰੈਕਟਰ ਟਰਾਲੀਆਂ, ਟਰੱਕਾਂ, ਕਾਰਾਂ, ਜੀਪਾਂ, ਸਕੂਟਰਾਂ ਤੇ ਕੇਸਰੀ ਰੰਗ ਦੇ ਝੰਡੇ ਲਗਾ ਕੇ ਬੋਲੇ ਸੋ ਨਿਹਾਲ ਦੇ ਜੈਕਾਰੇ ਛਡਦੇ ਹੋਏ ਗੁਰਦੁਆਰਾ ਪਤਾਲਪੁਰੀ ਸਾਹਿਬ ਪਹਿਲਾਂ ਪੁੱਜਦੇ ਹਨ।

ਖ਼ਾਲਸਾਈ ਵਿਰਾਸਤ ਅਤੇ ਆਧੁਨਿਕ ਵਿਕਾਸ ਦਾ ਸੁੰਦਰ ਮੇਲ ਬਣ ਚੁੱਕਾ ਪੰਜ ਪਿਆਰਾ ਪਾਰਕ ਅੱਜਕਲ ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਖ਼ਾਸ ਆਕਰਸ਼ਣ ਦਾ ਕੇਂਦਰ ਬਣਿਆ ਹੋਇਆ ਹੈ। ਪੰਜਾਬ ਸਰਕਾਰ ਵਲੋਂ ਨਵੀਨੀਕਰਨ ਉਪਰੰਤ ਜਨਤਾ ਲਈ ਖੋਲ੍ਹੇ ਗਏ ਇਸ ਪਾਰਕ ਵਿਚ ਸਥਾਪਤ ਰੁਸ਼ਨਾਇਆ ਖੰਡਾ ਦਿਨ ਦਿਹਾੜੇ ਵੀ ਲੋਕਾਂ ਦੀ ਧਿਆਨ ਕੇਂਦਰਤ ਕਰ ਰਿਹਾ ਹੈ।

ਦੇਸ਼-ਵਿਦੇਸ਼ ਤੋਂ ਆ ਰਹੀ ਸੰਗਤ ਪਾਰਕ ਵਿਚ ਪਹੁੰਚ ਕੇ ਖੰਡੇ ਦੇ ਦਰਸ਼ਨ ਕਰ ਰਹੀ ਹੈ ਅਤੇ ਇਸ ਨੂੰ ਖ਼ਾਲਸਾਈ ਸ਼ਾਨੋ-ਸ਼ੌਕਤ ਦਾ ਪ੍ਰਤੀਕ ਮੰਨਦੀ ਹੋਈ ਤਸਵੀਰਾਂ ਤੇ ਵੀਡੀਉਜ਼ ਕੈਮਰੇ ਵਿਚ ਕੈਦ ਕਰ ਰਹੀ ਹੈ। ਰਾਤ ਦੇ ਸਮੇਂ ਪਾਰਕ ਵਿਚ ਸਥਾਪਿਤ 81 ਫੁੱਟ ਉੱਚਾ ਸਟੇਨਲੈੱਸ ਸਟੀਲ ਨਾਲ ਬਣਿਆ ਰੁਸ਼ਨਾਇਆ ਖੰਡਾ ਇਕ ਅਲੌਕਿਕ ਦ੍ਰਿਸ਼ ਪੇਸ਼ ਕਰਦਾ ਹੈ।

ਖ਼ਾਸ ਲਾਈਟਿੰਗ ਪ੍ਰਬੰਧਾਂ ਨਾਲ ਜਦੋਂ ਖੰਡਾ ਚਮਕਦਾ ਹੈ ਤਾਂ ਸਾਰਾ ਇਲਾਕਾ ਰੌਸ਼ਨੀ ਨਾਲ ਨਿਹਾਲ ਹੋ ਜਾਂਦਾ ਹੈ। ਇਸ ਮਨਮੋਹਕ ਦ੍ਰਿਸ਼ ਨੂੰ ਦੇਖਣ ਲਈ ਸ਼ਾਮ ਤੋਂ ਦੇਰ ਰਾਤ ਤਕ ਸੰਗਤਾਂ ਦੀ ਆਵਾਜਾਈ ਜਾਰੀ ਰਹਿੰਦੀ ਹੈ, ਜਿਸ ਕਾਰਨ ਪਾਰਕ ਵਿਚ ਰੋਜ਼ਾਨਾ ਦਰਸ਼ਨ ਕਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵਲੋਂ ਪਾਰਕ ਦੇ ਰੱਖ-ਰਖਾਅ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ। ਸਫ਼ਾਈ, ਸੁਰੱਖਿਆ, ਹਰੇ-ਭਰੇ ਲਾਨ ਅਤੇ ਬੈਠਣ ਲਈ ਸੁਵਿਧਾਜਨਕ ਥਾਵਾਂ ਪਾਰਕ ਦੀ ਖ਼ੂਬਸੂਰਤੀ ਨੂੰ ਹੋਰ ਨਿਖਾਰ ਰਹੀਆਂ ਹਨ। ਐਲ.ਈ.ਡੀ ਸਕਰੀਨਾਂ ਰਾਹੀਂ ਸ਼ਰਧਾਲੂਆਂ ਨੂੰ ਮੇਲਾ ਖੇਤਰ ਅਤੇ ਪ੍ਰਬੰਧਾਂ ਸਬੰਧੀ ਲੋੜੀਂਦੀ ਜਾਣਕਾਰੀ ਦਿਤੀ ਜਾ ਰਹੀ ਹੈ।

ਰਾਤ ਸਮੇਂ ਪੰਜ ਪਿਆਰਾ ਪਾਰਕ ਵਿਚ ਲੱਗੀਆਂ ਸੁੰਦਰ ਲਾਈਟਾਂ ਨਾਲ ਇਹ ਸਾਰਾ ਦ੍ਰਿਸ਼ ਹੋਰ ਵੀ ਮਨਮੋਹਕ ਹੋ ਜਾਂਦਾ ਹੈ। ਸੰਗਤਾਂ ਨੇ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਥੇ ਆ ਕੇ ਖ਼ਾਲਸਾਈ ਵਿਰਾਸਤ ਨਾਲ ਜੁੜਨ ਦਾ ਇਕ ਵਿਲੱਖਣ ਅਨੁਭਵ ਮਿਲਦਾ ਹੈ। ਪ੍ਰਸ਼ਾਸਨ ਨੇ ਵੀ ਅਪੀਲ ਕੀਤੀ ਹੈ ਕਿ ਆਉਣ ਵਾਲੀਆਂ ਸੰਗਤਾਂ ਸਫ਼ਾਈ ਅਤੇ ਵਿਵਸਥਾ ਬਣਾਈ ਰੱਖਣ ਵਿਚ ਸਹਿਯੋਗ ਕਰਨ, ਤਾਂ ਜੋ ਇਹ ਸੁੰਦਰ ਸਥਾਨ ਭਵਿੱਖ ਵਿਚ ਵੀ ਸਾਰੇ ਦਰਸ਼ਨਾਰਥੀਆਂ ਲਈ ਆਕਰਸ਼ਣ ਦਾ ਕੇਂਦਰ ਬਣਿਆ ਰਹੇ।

Read Latest News and Breaking News at Daily Post TV, Browse for more News

Ad
Ad

Punjab District News