Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਹੋਵੇਗਾ ਸ਼ੁਰੂ: ਤਰੁਨਪ੍ਰੀਤ ਸੌਂਦ

ਚੰਡੀਗੜ੍ਹ– ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ। ਮੋਹਾਲੀ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ਼ ਦੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਅਗਵਾਈ ਕਰਦਿਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਹੋਵੇਗਾ ਸ਼ੁਰੂ: ਤਰੁਨਪ੍ਰੀਤ ਸੌਂਦ

ਚੰਡੀਗੜ੍ਹ– ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ।

ਮੋਹਾਲੀ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ਼ ਦੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਮੰਤਰੀ ਨੇ ਕਿਹਾ ਕਿ ਮੁਹਿੰਮ ਦੇ ਪਹਿਲੇ ਚਰਨ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪੜਾਅ ਦੌਰਾਨ ਉਹ ਨੌਜਵਾਨ, ਜੋ ਕਦੇ ਨਸ਼ੇ ਦੇ ਸ਼ਿਕਾਰ ਸਨ ਅਤੇ ਇਲਾਜ ਤੋਂ ਬਾਅਦ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਚੁੱਕੇ ਹਨ, ਪ੍ਰੇਰਕ ਵਕਤਾ ਵਜੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ।

ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਸਥਾਨਕ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ, ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਨਤਾ ਵਿੱਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਹਿਲੇ ਪੜਾਅ ਦੌਰਾਨ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਖਿਲਾਫ਼ ਦੂਜੇ ਪੜਾਅ ਵਿੱਚ ਕਰੜੀ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਟ੍ਰੇਨਿੰਗ ਰਾਹੀਂ ਫੀਲਡ ਸਟਾਫ਼ ਦੀ ਸਮਰੱਥਾ ਵਧਾਉਣ, ਪੰਚਾਇਤਾਂ ਨੂੰ ਮਜ਼ਬੂਤ ਕਰਨ ਅਤੇ ਆਮਦਨੀ ਵਾਧੇ ਲਈ ਸਰੋਤਾਂ ਨੂੰ ਵਿਕਸਤ ਕਰਨ ‘ਤੇ ਵੀ ਖ਼ਾਸ ਧਿਆਨ ਦਿੱਤਾ ਗਿਆ ਹੈ। ਇਸ ਇੱਕ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਫੀਲਡ ਕਰਮਚਾਰੀ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News