Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 29 IAS ਅਧਿਕਾਰੀਆਂ ਦੇ ਤਬਾਦਲੇ, ਰੋਪੜ, ਲੁਧਿਆਣਾ, ਬਰਨਾਲਾ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਦੇ DC ਬਦਲੇ...... ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਅਤੇ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ...... ਪੰਜਾਬ ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ...... IPL 2027: ਹਾਰਦਿਕ ਪਾਂਡਿਆ ਪੰਜਾਬ ਕਿੰਗਜ਼ ’ਚ ਸ਼ਾਮਲ, ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਨਾਲ ਜੁੜੇ...... ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ...... ਸੰਜੀਵ ਅਰੋੜਾ ਨੇ ED ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਹੁਕਮ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ...... ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ....... ਦੁਨੀਆ ਦੇ 50 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 49 ਭਾਰਤ ਦੇ...... ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ......

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ SGPC, 14 ਨਵੰਬਰ ਤੋਂ ਸ਼ੁਰੂ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ

SGPC 650th Jayanti Celebration; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਤਹਿਤ 14 ਨਵੰਬਰ 2026 ਤੋਂ 18 ਫਰਵਰੀ 2027 ਤੱਕ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ 15 ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਦਾ ਮੁੱਖ ਸਮਾਗਮ 19 ਅਤੇ 20 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ SGPC, 14 ਨਵੰਬਰ ਤੋਂ ਸ਼ੁਰੂ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ

SGPC 650th Jayanti Celebration; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਤਹਿਤ 14 ਨਵੰਬਰ 2026 ਤੋਂ 18 ਫਰਵਰੀ 2027 ਤੱਕ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ 15 ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਦਾ ਮੁੱਖ ਸਮਾਗਮ 19 ਅਤੇ 20 ਫਰਵਰੀ 2027 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।

ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਅਤੇ ਸੰਗਤ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਬੁੱਧਵਾਰ ਨੂੰ SGPC ਦਫ਼ਤਰ ਵਿਖੇ ਸਬ-ਕਮੇਟੀ ਦੀ ਮੀਟਿੰਗ ਹੋਈ। SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 14 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਹੋਵੇਗੀ। ਇਸ ਤੋਂ ਬਾਅਦ 29 ਨਵੰਬਰ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ, 5 ਦਸੰਬਰ ਨੂੰ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਬੰਗਾ ਅਤੇ 8 ਦਸੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਮੌ ਸਾਹਿਬ ਵਿਖੇ ਸਮਾਗਮ ਕਰਵਾਏ ਜਾਣਗੇ।

ਸਾਲ 2027 ਵਿੱਚ ਇਨ੍ਹਾਂ ਥਾਵਾਂ ‘ਤੇ ਹੋਣਗੇ ਸਮਾਗਮ

ਸਾਲ 2027 ਵਿੱਚ 2 ਜਨਵਰੀ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ, 5 ਜਨਵਰੀ ਨੂੰ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ, 10 ਜਨਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਅਤੇ 14 ਜਨਵਰੀ ਨੂੰ ਗੁਰਦੁਆਰਾ ਸੰਗ ਜੀ ਢੇਸੀਆਂ ਵਿਖੇ ਸਮਾਗਮ ਕਰਵਾਏ ਜਾਣਗੇ।

ਇਸੇ ਲੜੀ ਤਹਿਤ 22 ਜਨਵਰੀ ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ, 23 ਜਨਵਰੀ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਕਰੀਆਂ ਬਟਾਲਾ, 24 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, 30 ਜਨਵਰੀ ਨੂੰ ਗੁਰਦੁਆਰਾ ਦੁਖਨਿਵਾਰਨ ਸਾਹਿਬ ਪਟਿਆਲਾ ਅਤੇ 7 ਫਰਵਰੀ ਨੂੰ ਗੁਰਦੁਆਰਾ ਜਾਮਨੀ ਸਾਹਿਬ ਬਾਜ਼ੀਦਪੁਰ ਵਿਖੇ ਸਮਾਗਮ ਕਰਵਾਏ ਜਾਣਗੇ।

ਹਿਮਾਚਲ ਵਿੱਚ ਵੀ ਹੋਵੇਗਾ ਵਿਸ਼ੇਸ਼ ਸਮਾਗਮ

ਇਸ ਤੋਂ ਇਲਾਵਾ 14 ਫਰਵਰੀ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਅਤੇ 18 ਫਰਵਰੀ ਨੂੰ ਸ੍ਰੀ ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਇਸ ਤੋਂ ਬਾਅਦ 19 ਅਤੇ 20 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਸਮਾਗਮ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News