Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸਿੱਖ ਕੌਮ ‘ਸਰਬੱਤ ਦਾ ਭਲਾ’ ਮੰਗਣ ਵਾਲੀ ਕੌਮ, ਆਪਸੀ ਸਾਂਝ ਨੂੰ ਮਜ਼ਬੂਤ ਰੱਖਣਾ ਸਮੇਂ ਦੀ ਲੋੜ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ: ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਗੁਰਦੁਆਰਾ ਮੰਜੀ ਸਾਹਿਬ ਵਿਖੇ ਕਥਾ ਕਰਨ ਲਈ ਪਹੁੰਚੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਧਰਮ ਦਾ ਮੂਲ ਸਿਧਾਂਤ ‘ਸਰਬੱਤ ਦਾ ਭਲਾ’ ਹੈ। ਉਨ੍ਹਾਂ ਆਪਣੇ ਹਾਲੀਆ ਨਿਊਜ਼ੀਲੈਂਡ ਦੌਰੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉੱਥੇ ਕੁਝ ਮਹੀਨੇ ਪਹਿਲਾਂ ਹੋਇਆ ਵਿਰੋਧ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਿੱਖ ਕੌਮ ‘ਸਰਬੱਤ ਦਾ ਭਲਾ’ ਮੰਗਣ ਵਾਲੀ ਕੌਮ, ਆਪਸੀ ਸਾਂਝ ਨੂੰ ਮਜ਼ਬੂਤ ਰੱਖਣਾ ਸਮੇਂ ਦੀ ਲੋੜ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ: ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਗੁਰਦੁਆਰਾ ਮੰਜੀ ਸਾਹਿਬ ਵਿਖੇ ਕਥਾ ਕਰਨ ਲਈ ਪਹੁੰਚੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਧਰਮ ਦਾ ਮੂਲ ਸਿਧਾਂਤ ‘ਸਰਬੱਤ ਦਾ ਭਲਾ’ ਹੈ। ਉਨ੍ਹਾਂ ਆਪਣੇ ਹਾਲੀਆ ਨਿਊਜ਼ੀਲੈਂਡ ਦੌਰੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉੱਥੇ ਕੁਝ ਮਹੀਨੇ ਪਹਿਲਾਂ ਹੋਇਆ ਵਿਰੋਧ ਕਿਸੇ ਭਾਈਚਾਰੇ ਵੱਲੋਂ ਨਹੀਂ, ਸਗੋਂ ਕੁਝ ਸ਼ਰਾਰਤੀ ਅਨਸਰਾਂ ਦੀ ਚਾਲ ਸੀ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਉੱਥੋਂ ਦੇ ਮੋਹਰੀ ਆਗੂਆਂ ਨਾਲ ਮੁਲਾਕਾਤ ਕੀਤੀ ਹੈ, ਜਿਨ੍ਹਾਂ ਨੇ ਸਿੱਖੀ ਸਿਧਾਂਤਾਂ ਦਾ ਸਤਿਕਾਰ ਕਰਦਿਆਂ ਅਗਾਮੀ ਨਗਰ ਕੀਰਤਨਾਂ ਵਿੱਚ ਖੁਦ ਸ਼ਰਧਾ ਨਾਲ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ।

ਜਥੇਦਾਰ ਗੜਗੱਜ ਨੇ ਨੌਜਵਾਨ ਪੀੜ੍ਹੀ ਨਾਲ ਹੋਏ ਸੰਵਾਦ ਬਾਰੇ ਦੱਸਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਸਿੱਖਾਂ ਦੇ ਦਿਲਾਂ ਵਿੱਚ ਅੱਜ ਵੀ ਪੰਜਾਬ, ਪੰਥ ਅਤੇ ਗੁਰੂ ਦੀ ਸਿੱਖੀ ਵੱਸਦੀ ਹੈ। ਉਨ੍ਹਾਂ ਕੋਵਿਡ ਦੌਰਾਨ ਸਿੱਖ ਸੰਸਥਾਵਾਂ ਵੱਲੋਂ ਕੀਤੀ ਗਈ ਨਿਸ਼ਕਾਮ ਸੇਵਾ ਦੀ ਸ਼ਲਾਘਾ ਕੀਤੀ, ਜਿਸ ਸਦਕਾ ਅੱਜ ਦੁਨੀਆ ਭਰ ਦੀਆਂ ਸਰਕਾਰਾਂ ਅਤੇ ਹੋਰ ਕੌਮਾਂ ਵੀ ਸਿੱਖ ਸਮਾਗਮਾਂ ਵਿੱਚ ਉਤਸ਼ਾਹ ਨਾਲ ਸ਼ਾਮਲ ਹੁੰਦੀਆਂ ਹਨ।

ਇਸ ਦੌਰਾਨ ਉਨ੍ਹਾਂ ਨੇ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਹਾੜੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਪ੍ਰੈਲ ਤੋਂ 1 ਮਈ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਕੀਰਤਪੁਰ ਸਾਹਿਬ ਪਹੁੰਚ ਕੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਨਾਲ ਜੁੜਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਨਗਰਾਂ ਦੀ ਸਥਾਪਨਾ ਸਿੱਖ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਆਪਸੀ ਮੇਲ-ਜੋਲ ਵਧਾਉਣ ਲਈ ਕੀਤੀ ਸੀ।

ਅੰਤ ਵਿੱਚ, ਉਨ੍ਹਾਂ ਹਾਲ ਹੀ ਵਿੱਚ ਕੈਨੇਡਾ ਵਿੱਚ ਨੌਜਵਾਨ ਕੁੱਟਮਾਰ ਦੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਭਿਅਕ ਸਮਾਜ ਵਿੱਚ ਅਜਿਹੀ ਹਿੰਸਾ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਦਸਤਾਰ ਦੀ ਅਹਿਮੀਅਤ ‘ਤੇ ਜ਼ੋਰ ਦਿੰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦਸਤਾਰ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜ਼ਾ ਦਿੱਤੀ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News