Banner
Banner

ਕੇਂਦਰੀ ਵਾਤਾਵਰਣ ਮੰਤਰੀ ਦੇ ਸੰਸਦ ‘ਚ ਦਿੱਤੇ ਬਿਆਨ ਨੇ ਖੋਲ੍ਹੀ ਸਰਕਾਰ ਦੀ ਪੋਲ, ਪ੍ਰਦੂਸ਼ਣ ਅਤੇ ਹੜ੍ਹਾਂ ਦੇ ਨਾਂ ‘ਤੇ ਪੰਜਾਬ ਨੂੰ ਸਾਜ਼ਿਸ਼ ਤਹਿਤ ਕੀਤਾ ਬਦਨਾਮ ; ਕੁਲਦੀਪ ਸਿੰਘ ਧਾਲੀਵਾਲ

Punjab News; ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਦੇ ਮੁੱਦੇ ‘ਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਦਿੱਲੀ ਸਰਕਾਰ ‘ਤੇ ਕਰਾਰਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੇਂਦਰ ਸਰਕਾਰ ਅਤੇ ਹੁਣ ਦਿੱਲੀ ਸਰਕਾਰ ਵੀ, ਦਿੱਲੀ […]
Jaspreet Singh
By : Updated On: 03 Dec 2025 07:41:AM
ਕੇਂਦਰੀ ਵਾਤਾਵਰਣ ਮੰਤਰੀ ਦੇ ਸੰਸਦ ‘ਚ ਦਿੱਤੇ ਬਿਆਨ ਨੇ ਖੋਲ੍ਹੀ ਸਰਕਾਰ ਦੀ ਪੋਲ, ਪ੍ਰਦੂਸ਼ਣ ਅਤੇ ਹੜ੍ਹਾਂ ਦੇ ਨਾਂ ‘ਤੇ ਪੰਜਾਬ ਨੂੰ ਸਾਜ਼ਿਸ਼ ਤਹਿਤ ਕੀਤਾ ਬਦਨਾਮ ; ਕੁਲਦੀਪ ਸਿੰਘ ਧਾਲੀਵਾਲ

Punjab News; ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਦੇ ਮੁੱਦੇ ‘ਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਦਿੱਲੀ ਸਰਕਾਰ ‘ਤੇ ਕਰਾਰਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੇਂਦਰ ਸਰਕਾਰ ਅਤੇ ਹੁਣ ਦਿੱਲੀ ਸਰਕਾਰ ਵੀ, ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਉਨ੍ਹਾਂ ਨੂੰ ਬਦਨਾਮ ਕਰਦੀ ਆ ਰਹੀ ਹੈ, ਪਰ ਹੁਣ ਇਨ੍ਹਾਂ ਦੋਵਾਂ ਸਰਕਾਰਾਂ ਦਾ ਸੱਚ ਸਭ ਦੇ ਸਾਹਮਣੇ ਆ ਗਿਆ ਹੈ।

ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੱਲ੍ਹ ਲੋਕ ਸਭਾ ਵਿੱਚ ਕੇਂਦਰੀ ਵਾਤਾਵਰਣ ਮੰਤਰੀ ਭੁਪਿੰਦਰ ਯਾਦਵ ਵੱਲੋਂ ਪੇਸ਼ ਕੀਤੇ ਗਏ ਅੰਕੜਿਆਂ ਨੇ ਸਭ ਸਾਫ਼ ਕਰ ਦਿੱਤਾ ਹੈ। ਕੇਂਦਰੀ ਮੰਤਰੀ ਨੇ ਖੁਦ ਸਦਨ ਵਿੱਚ ਦੱਸਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 90% ਤੱਕ ਦੀ ਕਮੀ ਆਈ ਹੈ। ਇਹ ਬਿਆਨ ਸਾਬਤ ਕਰਦਾ ਹੈ ਕਿ ਭਾਜਪਾ ਅਤੇ ਦਿੱਲੀ ਸਰਕਾਰ ਹੁਣ ਤੱਕ ਜਿਸ ਤਰ੍ਹਾਂ ਦਿੱਲੀ ਦੇ ਪ੍ਰਦੂਸ਼ਣ ਲਈ ਸਿਰਫ਼ ਪੰਜਾਬ ਨੂੰ ਜ਼ਿੰਮੇਵਾਰ ਠਹਿਰਾ ਕੇ ਰੌਲਾ ਪਾ ਰਹੀਆਂ ਸਨ, ਉਹ ਪੂਰੀ ਤਰ੍ਹਾਂ ਝੂਠ ਅਤੇ ਸਿਆਸਤ ਤੋਂ ਪ੍ਰੇਰਿਤ ਸੀ।

ਧਾਲੀਵਾਲ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਦਾ ਮੁੱਖ ਕਾਰਨ ਉੱਥੋਂ ਦਾ ਆਪਣਾ ਇੰਡਸਟਰੀਅਲ ਵੇਸਟ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ‘ਤੇ ਕੰਮ ਕਰਨ ਵਾਲੀ ਪ੍ਰਤਿਸ਼ਠਿਤ ਸੰਸਥਾ ਸੀ.ਐਸ.ਈ. (CSE – ਸੈਂਟਰ ਫਾਰ ਸਾਇੰਸ ਐਂਡ ਐਨਵਾਇਰਮੈਂਟ) ਨੇ ਵੀ ਆਪਣੀ ਰਿਪੋਰਟ ਵਿੱਚ ਸਪੱਸ਼ਟ ਕੀਤਾ ਹੈ ਕਿ ਦਿੱਲੀ ਦੇ ਪ੍ਰਦੂਸ਼ਣ ਦਾ ਅਸਲ ਕਾਰਨ ਉੱਥੋਂ ਦਾ ਇੰਡਸਟਰੀਅਲ ਵੇਸਟ ਅਤੇ ਕੂੜੇ ਦੇ ਪਹਾੜਾਂ ਵਿੱਚ ਲੱਗਣ ਵਾਲੀ ਅੱਗ ਤੋਂ ਉੱਠਣ ਵਾਲਾ ਧੂੰਆਂ ਹੈ।

ਧਾਲੀਵਾਲ ਨੇ ਇਸ ਲਈ ਸਿੱਧੇ ਤੌਰ ‘ਤੇ ਦਿੱਲੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਵਾਤਾਵਰਣ ਮੰਤਰੀ ਮਨਜਿੰਦਰ ਸਿਰਸਾ ਤੋਂ ਸਵਾਲ ਕੀਤਾ ਅਤੇ ਪੁੱਛਿਆ ਕਿ ਉਹ ਦਿੱਲੀ ਦੀ ਜਨਤਾ ਨੂੰ ਦੱਸਣ ਕਿ ਜਦੋਂ ਪੰਜਾਬ ਵਿੱਚ ਪਰਾਲੀ ਸਾੜਨਾ ਨਾ-ਮਾਤਰ ਹੈ, ਤਾਂ ਹੁਣ ਦਿੱਲੀ ਵਿੱਚ ਪ੍ਰਦੂਸ਼ਣ ਲਈ ਹੁਣ ਕੌਣ ਜ਼ਿੰਮੇਵਾਰ ਹੈ?

ਧਾਲੀਵਾਲ ਨੇ ਪੰਜਾਬ ਵਿੱਚ ਆਏ ਹੜ੍ਹਾਂ ਦੇ ਮੁੱਦੇ ‘ਤੇ ਵੀ ਕੇਂਦਰ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਪਹਿਲਾਂ ਕੇਂਦਰ ਨੇ ਪੰਜਾਬ ਵਿੱਚ ਆਏ ਹੜ੍ਹਾਂ ਲਈ ਸੂਬੇ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਕੇਂਦਰ ਨੇ ਤਰਕ ਦਿੱਤਾ ਸੀ ਕਿ ਡਰੇਨਾਂ ਦੀ ਸਫ਼ਾਈ ਨਾ ਹੋਣ ਅਤੇ ਨਾਜਾਇਜ਼ ਮਾਈਨਿੰਗ ਕਾਰਨ ਪੰਜਾਬ ਨੂੰ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ। ਪਰ ਵਾਤਾਵਰਣ ਮੰਤਰੀ ਭੁਪਿੰਦਰ ਯਾਦਵ ਦੇ ਸਦਨ ਵਿੱਚ ਦਿੱਤੇ ਗਏ ਬਿਆਨਾਂ ਨੇ ਇਸ ਝੂਠ ਤੋਂ ਵੀ ਪਰਦਾ ਚੁੱਕ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਸਪੱਸ਼ਟ ਰੂਪ ਵਿੱਚ ਮੰਨਿਆ ਹੈ ਕਿ ਪੰਜਾਬ ਵਿੱਚ ਹੜ੍ਹਾਂ ਦਾ ਕਾਰਨ ਸਿਰਫ਼ ਕੁਦਰਤੀ ਆਫ਼ਤ ਸੀ, ਨਾ ਕਿ ਮਾਈਨਿੰਗ ਜਾਂ ਕੁਝ ਹੋਰ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰੀ ਮੰਤਰੀ ਦੇ ਇਨ੍ਹਾਂ ਬਿਆਨਾਂ ਤੋਂ ਇਹ ਸਾਫ਼ ਹੋ ਗਿਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਦਿੱਲੀ ਸਰਕਾਰ ਮਿਲ ਕੇ ਪੰਜਾਬ ਦੇ ਲੋਕਾਂ ਅਤੇ ਇੱਥੋਂ ਦੇ ਮਿਹਨਤਕਸ਼ ਕਿਸਾਨਾਂ ਨੂੰ ਸੁਨਿਯੋਜਿਤ ਤਰੀਕੇ ਨਾਲ ਬਦਨਾਮ ਕਰ ਰਹੀਆਂ ਸਨ। ਹੁਣ ਪੰਜਾਬ ਅਤੇ ਪੂਰੇ ਦੇਸ਼ ਦੇ ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਸੱਚਾਈ ਕੀ ਹੈ ਅਤੇ ਪੰਜਾਬ ਦੇ ਖਿਲਾਫ਼ ਕੌਣ ਸਾਜ਼ਿਸ਼ ਰਚ ਰਿਹਾ ਸੀ।

Read Latest News and Breaking News at Daily Post TV, Browse for more News

Ad
Ad