Banner
Banner

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਅਤੇ ਇਸ ਦਾ ਸਮਰਥਨ ਕਰਨਾ ਹਰ ਕਿਸੇ ਦਾ ਨੈਤਿਕ ਫ਼ਰਜ਼- ਸਿਹਤ ਮੰਤਰੀ ਪੰਜਾਬ

ਮਾਲੇਰਕੋਟਲਾ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਵਿਅਕਤੀਆਂ ਦਾ ਇਲਾਜ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 05 ਹਜ਼ਾਰ ਵਾਧੂ ਬਿਸਤਰਿਆਂ […]
Dailypost News
By : Updated On: 06 Jun 2025 20:39:PM
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਅਤੇ ਇਸ ਦਾ ਸਮਰਥਨ ਕਰਨਾ ਹਰ ਕਿਸੇ ਦਾ ਨੈਤਿਕ ਫ਼ਰਜ਼- ਸਿਹਤ ਮੰਤਰੀ ਪੰਜਾਬ

ਮਾਲੇਰਕੋਟਲਾ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਵਿਅਕਤੀਆਂ ਦਾ ਇਲਾਜ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 05 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਮਾਲੇਰਕੋਟਲਾ ਦੇ ਸਰਕਾਰੀ ਹਸਪਤਾਲ ਵਿਖੇ 30 ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲੈਣ, ਕੋਵਿਡ ,ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆ ਨਾਲ ਵਿਸ਼ੇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਲਬੀਰ ਸਿੰਘ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾਵੇਗਾ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।

ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ, ਜਿਸ ਲਈ ਲੋਕਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਮਰਥਨ ਕਰਨਾ ਹਰ ਕਿਸੇ ਦਾ ਨੈਤਿਕ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ,ਜਦੋਂ ਤੱਕ ਨਸ਼ਿਆਂ ਦਾ ਸਰਾਪ ਖ਼ਤਮ ਨਹੀਂ ਹੋ ਜਾਂਦਾ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਮਰੀਜਾਂ ਨਾਲ ਸਮਾਂ ਬਤੀਤ ਕਰਨ, ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਲਈ ਅੱਗੇ ਆਉਂਣ ਦਾ ਸੱਦਾ ਦਿੱਤਾ । ਉਨ੍ਹਾਂ ਅਪੀਲ ਕੀਤੀ ਕਿ ਉਹ ਆਪਣੇ ਗਰੁੱਪ ਬਣਾ ਕੇ ਨਸ਼ੇ ਦੇ ਪੀੜਤ ਵਿਅਕਤੀਆਂ ਲਈ ਲੰਗਰ ਬਣਾਉਣ ਅਤੇ ਉਨ੍ਹਾਂ ਦੀ ਸਮੂਲੀਅਤ ਨੂੰ ਵੀ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦੀ ਇੱਛਾ ਸ਼ਕਤੀ ਮਜਬੂਤ ਕੀਤੀ ਜਾ ਸਕੇ ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।

ਉਨ੍ਹਾਂ ਕਿਹਾ ਕਿ ਮੇਰੀ ਫੇਰੀ ਦਾ ਮਕਸਦ ਮਾਲੇਰਕੋਟਲਾ ਦੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਫੈਸਲਾਕੁੰਨ ਜੰਗ ਵਿੱਚ ਹਿੱਸਾ ਪਾਉਣ ਲਈ ਪ੍ਰੇਰਿਤ ਕਰਨਾ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਸਮਾਜ ਵਿੱਚੋ ਨਸ਼ਿਆਂ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਥਾਨਕ ਸਮਾਜ ਸੇਵੀ ਸੰਸਥਾਵਾਂ ਨੇ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦਾ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਵਿਅਕਤੀਆਂ ਨੂੰ ਘਰ ਵਰਗਾ ਮਾਹੋਲ ਪ੍ਰਦਾਨ ਕਰਨ ਲਈ ਅੱਗੇ ਆਉਂਣ ਦਾ ਸੱਦਾ ਦਿੱਤਾ।

ਸਿਹਤ ਮੰਤਰੀ ਨੇ ਦੱਸਿਆ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਕਿੱਲ ਡਿਵੈਲਪਮੈਂਟ ਕੋਰਸ ਵੀ ਸ਼ੁਰੂ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਨਸ਼ਾ ਛੱਡਣ ਉਪਰੰਤ ਸਮਾਜ ਦੀ ਵਿਚਾਰਧਾਰਾ ਵਿੱਚ ਸ਼ਮਾਲ ਹੋ ਕੇ ਆਤਮ ਨਿਰਭਰ ਹੋ ਸਕਣ । ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਮਰੀਜਾਂ ਲਈ ਯੋਗਾ ਕਲਾਸਾਂ ਵੀ ਸ਼ੁਰੂ ਕੀਤੀਆਂ ਗਈਆ ਹਨ । ਉਨ੍ਹਾਂ ਦੱਸਿਆ ਕਿ ਦਿਹਾਤੀ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਉਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ ਜਿਸ ਤੇ ਛੇਤੀ ਹੀ ਅਮਲ ਸ਼ੁਰੂ ਹੋ ਜਾਵੇਗਾ।

ਪੱਤਰਕਾਰਾਂ ਨਾਲ ਹੋਰ ਗੱਲਬਾਤ ਕਰਦਿਆ ਡੇਂਗੂ ਦੇ ਲਾਰਵੇ ਦਾ ਸੈਪਲ ਦਿਖਾਉਂਦੀਆਂ ਦੱਸਿਆ ਕਿ ਅੱਜ ਸਵੇਰੇ ਸਥਾਨਕ ਮੁਹੱਲਾ ਜਮਾਲਪੂਰਾ,ਮਦਰਸਾ ਅਰਬੀਆ ਹਿਫ਼ਜ਼ੁਲ ਕੁਰਾਨ,ਨਾਮਧਾਰੀ ਸ਼ਹੀਦੀ ਸਮਾਰਕ ਆਦਿ ਸਥਾਨਾਂ ਦਾ ਘਰ ਘਰ ਜਾ ਕੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਤੇ ਡੰਗ ਤੋਂ ਬਚਾਉਣ ਲਈ ਜਾਗਰੂਕ ਕੀਤਾ ਅਤੇ ਉਪਾਏ ਸਾਂਝੇ ਕੀਤੇ । ਜਿਸ ਦੌਰਾਨ ਇਹ ਲਾਰਵਾ ਇੱਕਤਰ ਕੀਤਾ ਗਿਆ ਹੈ। ਉਨ੍ਹਾਂ ਪੱਤਰਕਾਰ ਭਾਈਚਾਰੇ ਨੂੰ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਤੇ ਕਿਹਾ ਕਿ ਡੇਂਗੂ, ਮਲੇਰੀਆ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਉਹ ਥੋੜੀਆਂ ਜਿਹੀਆਂ ਸਾਵਧਾਨੀਆਂ ਵਰਤ ਕੇ ਆਪਣੇ ਆਪ ਅਤੇ ਆਪਣੇ ਭਾਈਚਾਰੇ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋ ਬਚਾ ਸਕਣ ।

ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ,ਡਿਪਟੀ ਕਮਿਸਨਰ ਵਿਰਾਜ ਐਸ.ਤਿੜਕੇ,ਐਸ.ਐਸ.ਪੀ. ਗਗਨ ਅਜੀਤ ਸਿੰਘ,ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ,ਸਿਵਲ ਸਰਜਨ ਡਾ ਸੰਜੇ ਗੋਇਲ, ਮੁੱਖ ਮੰਤਰੀ ਫ਼ੀਲਡ ਅਫ਼ਸਰ -ਕਮ- ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਤੋਂ ਇਲਾਵਾ ਸਥਾਨਕ ਸਮਾਜ ਸੇਵੀ ਸੰਸਥਾਵਾਂ ਦੇ ਮੁਖੀ ਮੌਜੂਦ ਸਨ ।

Read Latest News and Breaking News at Daily Post TV, Browse for more News

Ad
Ad