Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਆਲੇ ਦੁਆਲੇ ਕੰਕਰੀਟ ਦੇ ਡੰਗੇ ਲਗਾਉਣ ਦੀ ਸੇਵਾ ਹੋਈ ਸ਼ੁਰੂ- ਹਰਜੋਤ ਸਿੰਘ ਬੈਂਸ

Punjab News: ਬਰਸਾਤਾਂ ਦੇ ਮੌਸਮ ਦੌਰਾਨ ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਰਸਾਤ ਅਤੇ ਪਹਾੜਾਂ ਤੋ ਵੱਧ ਮਾਤਰਾ ਵਿਚ ਪਾਣੀ ਆਉਣ ਅਤੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਬਹੁਤ ਸਾਰੇ ਇਲਾਕੇ ਹੜ੍ਹਾਂ ਦੇ ਪ੍ਰਭਾਵ ਵਿਚ ਆਏ ਹਨ। ਬਾਬਾ ਗੁਰਦਿੱਤਾ ਜੀ ਗੁਰਦੁਆਰਾ ਸਾਹਿਬ ਕੀਰਤਪੁਰ ਸਾਹਿਬ ਦੀ ਇਮਾਰਤ ਨੂੰ ਵੀ ਢਾਹ ਲੱਗੀ ਹੈ ਅਤੇ ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਆਲੇ ਦੁਆਲੇ ਕੰਕਰੀਟ ਦੇ ਡੰਗੇ ਲਗਾਉਣ ਦੀ ਸੇਵਾ ਹੋਈ ਸ਼ੁਰੂ- ਹਰਜੋਤ ਸਿੰਘ ਬੈਂਸ
Harjot Singh Bains

Punjab News: ਬਰਸਾਤਾਂ ਦੇ ਮੌਸਮ ਦੌਰਾਨ ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਰਸਾਤ ਅਤੇ ਪਹਾੜਾਂ ਤੋ ਵੱਧ ਮਾਤਰਾ ਵਿਚ ਪਾਣੀ ਆਉਣ ਅਤੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਬਹੁਤ ਸਾਰੇ ਇਲਾਕੇ ਹੜ੍ਹਾਂ ਦੇ ਪ੍ਰਭਾਵ ਵਿਚ ਆਏ ਹਨ। ਬਾਬਾ ਗੁਰਦਿੱਤਾ ਜੀ ਗੁਰਦੁਆਰਾ ਸਾਹਿਬ ਕੀਰਤਪੁਰ ਸਾਹਿਬ ਦੀ ਇਮਾਰਤ ਨੂੰ ਵੀ ਢਾਹ ਲੱਗੀ ਹੈ ਅਤੇ ਇਸ ਖਾਰ ਨੂੰ ਪੂਰਨ ਅਤੇ ਆਲਾ ਦੁਆਲਾ ਮਜਬੂਤ ਕੰਕਰੀਟ ਨਾਲ ਬਣਾਉਣ ਲਈ ਇਲਾਕੇ ਦੇ ਨੌਜਵਾਨਾਂ ਨੇ ਸੇਵਾ ਸੁਰੂ ਕੀਤੀ ਹੈ ਅਸੀ ਉਨ੍ਹਾਂ ਦਾ ਉਤਸ਼ਾਹ ਵਧਾਉਣ ਅਤੇ ਖੁੱਦ ਇਸ ਸੇਵਾ ਵਿੱਚ ਹਿੱਸਾ ਪਾਉਣ ਲਈ ਇੱਕੱਠੇ ਹੋਏ ਹਾਂ, ਜਲਦੀ ਹੀ ਇਸ ਗੁਰਦੁਆਰਾ ਸਾਹਿਬ ਦਾ ਆਲਾ ਦੁਆਲਾ ਸੁਰੱਖਿਅਤ ਕੀਤਾ ਜਾਵੇਗਾ।

ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਰਸਾਤ ਕਾਰਨ ਗੁਰਦੁਆਰਾ ਛੇਵੀ ਪਾਤਸ਼ਾਹ ਨਾਲ ਸੰਬੰਧਤ ਇਮਾਰਤ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਸੀ। ਨੌਜਵਾਨਾਂ ਦੀ ਲਗਨ ਅਤੇ ਸੇਵਾ ਭਾਵਨਾ ਨਾਲ ਹਜ਼ਾਰਾਂ ਬੋਰੀਆਂ ਰੇਤ ਤੇ ਮਿੱਟੀ ਦੀਆਂ ਵਰਤ ਕੇ ਇਸ ਪਵਿੱਤਰ ਸਥਾਨ ਨੂੰ ਨੁਕਸਾਨ ਤੋ ਬਚਾਇਆ ਗਿਆ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਸੰਤ ਮਹਾਂਪੁਰਸ਼ਾ ਦੇ ਹੁਕਮ ਅਨੁਸਾਰ ਇੱਥੇ ਵੱਡੇ ਪੱਧਰ ‘ਤੇ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸੇਵਾ ਦੌਰਾਨ ਡਿਊੜੀ ਦੇ ਆਲੇ-ਦੁਆਲੇ ਖੇਤਰ ਨੂੰ ਚੌੜਾ ਕਰਨ ਦੇ ਨਾਲ-ਨਾਲ ਵੱਡੀ ਪਾਰਕਿੰਗ ਦੀ ਸੁਵਿਧਾ ਦਿੱਤੀ ਜਾਵੇਗੀ। ਬੈਂਸ ਨੇ ਕਿਹਾ ਕਿ ਇਹ ਪ੍ਰਬੰਧ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਸੰਗਰਾਦ, ਹੋਲਾ ਮਹੱਲਾ ਅਤੇ ਹੋਰ ਵੱਡੀਆਂ ਧਾਰਮਿਕ ਸਮਾਗਮਾਂ ਦੌਰਾਨ ਸੰਗਤ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੇਵਾ ਦੌਰਾਨ ਬੱਜਰੀ, ਰੇਤਾ ਅਤੇ ਹੋਰ ਸਮੱਗਰੀ ਦੀ ਲੋੜ ਦੱਸੀ ਗਈ ਹੈ। ਇਲਾਕੇ ਦੀ ਸੰਗਤ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਵਿੱਚ ਨੌਜਵਾਨਾਂ ਦੀ ਟੀਮ ਅੱਗੇ ਰਹੇਗੀ ਅਤੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਆਰ.ਸੀ.ਸੀ. ਕੰਕਰੀਟ ਦਾ ਕੰਮ ਵੀ ਕੀਤਾ ਜਾਵੇਗਾ। ਇਸ ਸੇਵਾ ਦਾ ਮਕਸਦ ਸਿਰਫ਼ ਪਾਰਕਿੰਗ ਤੇ ਸਹੂਲਤਾਂ ਬਣਾਉਣਾ ਹੀ ਨਹੀਂ, ਸਗੋਂ ਗੁਰੂ ਘਰ ਦੀ ਇਮਾਰਤ ਨੂੰ ਹਮੇਸ਼ਾਂ ਲਈ ਸੁਰੱਖਿਅਤ ਤੇ ਮਜਬੂਤ ਕਰਨਾ ਹੈ।

ਬੈਂਸ ਨੇ ਕਿਹਾ ਕਿ ਜਿੱਥੇ ਵੀ ਕਿਤੇ ਇਸ ਮੌਸਮ ਦੌਰਾਨ ਕੋਈ ਵੀ ਨੁਕਸਾਨ ਹੋਇਆ ਹੈ, ਸਾਡੇ ਇਲਾਕੇ ਦੇ ਨੌਜਵਾਨਾਂ, ਆਪ ਵਲੰਟੀਅਰਾਂ, ਪੰਚਾਂ, ਸਰਪੰਚਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਲਾਕੇ ਦੇ ਹੋਰ ਪ੍ਰਭਾਵਿਤ ਖੇਤਰਾਂ ਵਿੱਚ ਸਪੈਸ਼ਲ ਗਿਰਦਾਵਰੀ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਟੀਮਾਂ ਅਤੇ ਪਸ਼ੂਆਂ ਲਈ ਵੈਟਨਰੀ ਡਾਕਟਰ ਪਹੁੰਚੇ ਹੋਏ ਹਨ। ਸਾਰੇ ਪ੍ਰਭਾਵਿਤ ਪਿੰਡਾਂ ਵਿਚ ਦਵਾਈ ਦਾ ਛਿੜਕਾਓ ਵੀ ਕੀਤਾ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News