Journalism Of Hope
BREAKING NEWS
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR.....ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ.....ਪੰਜਾਬ ਵਿੱਚ ਗ੍ਰਨੇਡ ਹਮਲੇ ਦੇ ਮਾਮਲੇ ’ਚ ਵਾਂਟੇਡ ਮੁਲਜ਼ਮ ਫਰੀਦਾਬਾਦ ਤੋਂ ਗ੍ਰਿਫ਼ਤਾਰ.....ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਸ਼ੋਅ ’ਚ 3 ਚੀਜ਼ਾਂ ’ਤੇ ਪਾਬੰਦੀ ਲਾਉਣ ਦੀ ਮੰਗ.....ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੁੜ ਬਹਾਲ......ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ......ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ......ਕਰਵਾ ਚੌਥ ਅੱਜ: ਵਿਆਹੁਤਾ ਔਰਤਾਂ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

‘ਭਗਵਾਨ ਘਰ’ ਚੋਰੀ, ਮੰਦਿਰ ਦੇ ਬਾਥਰੂਮਾਂ ‘ਚੋਂ ਟੂਟੀਆਂ ਹੋਈਆਂ ਗਾਇਬ, ਪੂਜਾਰੀ ਮੌਕਾ ਦੇਖ ਹੋਇਆ ਹੈਰਾਨ

Doranggla temple theft; ਗੁਰਦਾਸਪੁਰ, ਸਰਹੱਦੀ ਕਸਬਾ ਦੋਰਾਂਗਲਾ ਵਿੱਚ ਚੋਰੀ ਦੀ ਇੱਕ ਅਜੀਬ ਘਟਨਾ ਸਾਹਮਣੇ ਆਈ ਹੈ। ਇੱਥੇ ਰਮੇਤਰਾ ਮਹਾਜਨ ਬਰਾਦਰੀ ਦੇ ਮੰਦਰ ਬਾਬਾ ਪਰਾਗਣ ਨਾਥ ਜੀ ਦਰਬਾਰ ਦੇ ਬਾਥਰੂਮਾਂ ਵਿੱਚ ਲੱਗੀਆਂ ਕਰੀਬ 25 ਪਾਣੀ ਵਾਲੀਆਂ ਟੂਟੀਆਂ ਚੋਰੀ ਹੋ ਗਈਆਂ। ਘਟਨਾ ਦਾ ਪਤਾ ਸਵੇਰੇ ਉਸ ਸਮੇਂ ਲੱਗਾ, ਜਦੋਂ ਮੰਦਰ ਦੇ ਦਰਵਾਜ਼ੇ ਖੋਲ੍ਹੇ ਗਏ। ਮੰਦਰ ਕਮੇਟੀ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਭਗਵਾਨ ਘਰ’ ਚੋਰੀ, ਮੰਦਿਰ ਦੇ ਬਾਥਰੂਮਾਂ ‘ਚੋਂ ਟੂਟੀਆਂ ਹੋਈਆਂ ਗਾਇਬ, ਪੂਜਾਰੀ ਮੌਕਾ ਦੇਖ ਹੋਇਆ ਹੈਰਾਨ

Doranggla temple theft; ਗੁਰਦਾਸਪੁਰ, ਸਰਹੱਦੀ ਕਸਬਾ ਦੋਰਾਂਗਲਾ ਵਿੱਚ ਚੋਰੀ ਦੀ ਇੱਕ ਅਜੀਬ ਘਟਨਾ ਸਾਹਮਣੇ ਆਈ ਹੈ। ਇੱਥੇ ਰਮੇਤਰਾ ਮਹਾਜਨ ਬਰਾਦਰੀ ਦੇ ਮੰਦਰ ਬਾਬਾ ਪਰਾਗਣ ਨਾਥ ਜੀ ਦਰਬਾਰ ਦੇ ਬਾਥਰੂਮਾਂ ਵਿੱਚ ਲੱਗੀਆਂ ਕਰੀਬ 25 ਪਾਣੀ ਵਾਲੀਆਂ ਟੂਟੀਆਂ ਚੋਰੀ ਹੋ ਗਈਆਂ। ਘਟਨਾ ਦਾ ਪਤਾ ਸਵੇਰੇ ਉਸ ਸਮੇਂ ਲੱਗਾ, ਜਦੋਂ ਮੰਦਰ ਦੇ ਦਰਵਾਜ਼ੇ ਖੋਲ੍ਹੇ ਗਏ।

ਮੰਦਰ ਕਮੇਟੀ ਦੇ ਵਾਈਸ ਪ੍ਰਧਾਨ ਰਮਨ ਮਹਾਜਨ ਅਤੇ ਮੰਦਰ ਦੇ ਪੁਜਾਰੀ ਕੁਲ ਭੂਸ਼ਨ ਸ਼ਰਮਾ ਨੇ ਦੱਸਿਆ ਕਿ ਮੰਦਰ ਦੇ ਅੰਦਰ ਬਣੇ ਕਮਰਿਆਂ ਦੇ ਬਾਥਰੂਮਾਂ ਵਿੱਚੋਂ ਟੂਟੀਆਂ ਗਾਇਬ ਸਨ। ਜਦੋਂ ਉਨ੍ਹਾਂ ਨੇ ਇਹ ਮੰਜ਼ਰ ਦੇਖਿਆ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਮੰਦਰ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਧਾਰਮਿਕ ਸਥਾਨ ਨੂੰ ਨਿਸ਼ਾਨਾ ਬਣਾਉਣਾ ਚਿੰਤਾ ਦਾ ਵਿਸ਼ਾ ਹੈ। ਚੋਰ ਬਾਥਰੂਮਾਂ ਵਿੱਚ ਲੱਗੀਆਂ ਟੂਟੀਆਂ ਖੋਲ੍ਹ ਕੇ ਆਪਣੇ ਨਾਲ ਲੈ ਗਏ, ਜਿਸ ਕਾਰਨ ਮੰਦਰ ਪ੍ਰਬੰਧਕਾਂ ਨੂੰ ਇਸ ਘਟਨਾ ਦਾ ਪਤਾ ਲੱਗਣ ‘ਤੇ ਹੈਰਾਨੀ ਹੋਈ।

ਮੰਦਰ ਕਮੇਟੀ ਦੇ ਪ੍ਰਧਾਨ ਮਨਮੋਹਨ ਮਹਾਜਨ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਧਾਰਮਿਕ ਸਥਾਨ ਨੂੰ ਇਸ ਤਰ੍ਹਾਂ ਨਿਸ਼ਾਨਾ ਨਾ ਬਣਾਇਆ ਜਾ ਸਕੇ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News