Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਲਾਡੋਵਾਲ ਟੋਲ ਪਲਾਜ਼ਾ ’ਤੇ ਦਿਨ-ਦਿਹਾੜੇ ਚੋਰੀ, ਬਾਈਕ ਸਵਾਰ ਦੋ ਨੌਜਵਾਨ ਦੇਸੀ ਘਿਓ ਦਾ ਡੱਬਾ ਲੈ ਕੇ ਫਰਾਰ

ਲੁਧਿਆਣਾ: ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ’ਤੇ ਦਿਨ-ਦਿਹਾੜੇ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਟ੍ਰੈਫਿਕ ਜਾਮ ਦਾ ਫਾਇਦਾ ਚੁੱਕਦਿਆਂ ਬਾਈਕ ਸਵਾਰ ਦੋ ਨੌਜਵਾਨ ਇੱਕ ਛੋਟੇ ਹਾਥੀ (ਪਿਕਅੱਪ) ਵਿੱਚੋਂ ਦੇਸੀ ਘਿਓ ਦਾ ਡੱਬਾ ਚੋਰੀ ਕਰਕੇ ਫਰਾਰ ਹੋ ਗਏ। ਘਟਨਾ ਦੀ 12 ਸਕਿੰਟ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੋਵਾਂ ਨੌਜਵਾਨਾਂ ਦੇ ਚਿਹਰੇ ਸਾਫ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲਾਡੋਵਾਲ ਟੋਲ ਪਲਾਜ਼ਾ ’ਤੇ ਦਿਨ-ਦਿਹਾੜੇ ਚੋਰੀ, ਬਾਈਕ ਸਵਾਰ ਦੋ ਨੌਜਵਾਨ ਦੇਸੀ ਘਿਓ ਦਾ ਡੱਬਾ ਲੈ ਕੇ ਫਰਾਰ

ਲੁਧਿਆਣਾ: ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ’ਤੇ ਦਿਨ-ਦਿਹਾੜੇ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਟ੍ਰੈਫਿਕ ਜਾਮ ਦਾ ਫਾਇਦਾ ਚੁੱਕਦਿਆਂ ਬਾਈਕ ਸਵਾਰ ਦੋ ਨੌਜਵਾਨ ਇੱਕ ਛੋਟੇ ਹਾਥੀ (ਪਿਕਅੱਪ) ਵਿੱਚੋਂ ਦੇਸੀ ਘਿਓ ਦਾ ਡੱਬਾ ਚੋਰੀ ਕਰਕੇ ਫਰਾਰ ਹੋ ਗਏ। ਘਟਨਾ ਦੀ 12 ਸਕਿੰਟ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੋਵਾਂ ਨੌਜਵਾਨਾਂ ਦੇ ਚਿਹਰੇ ਸਾਫ਼ ਦਿਖਾਈ ਦੇ ਰਹੇ ਹਨ।

ਵੀਡੀਓ ਮੁਤਾਬਕ, ਟੋਲ ਪਲਾਜ਼ਾ ਦੀ ਲੇਨ ਵਿੱਚ ਵਾਹਨਾਂ ਦੀ ਲੰਮੀ ਕਤਾਰ ਲੱਗੀ ਹੋਈ ਸੀ। ਇਸ ਦੌਰਾਨ ਸਪਲੈਂਡਰ ਬਾਈਕ ’ਤੇ ਸਵਾਰ ਦੋ ਨੌਜਵਾਨ ਇੱਕ ਸਫ਼ੈਦ ਪਿਕਅੱਪ ਦੇ ਪਿੱਛੇ ਆ ਕੇ ਰੁਕ ਗਏ। ਬਾਈਕ ਦੇ ਪਿੱਛੇ ਬੈਠਾ ਨੌਜਵਾਨ ਹੇਠਾਂ ਉਤਰਿਆ ਅਤੇ ਪਿਕਅੱਪ ਵਿੱਚੋਂ ਪੀਲੇ ਰੰਗ ਦਾ ਦੇਸੀ ਘਿਓ ਦਾ ਡੱਬਾ ਕੱਢ ਲਿਆ। ਉਸ ਦਾ ਸਾਥੀ ਬਾਈਕ ਸਟਾਰਟ ਕਰਕੇ ਉਡੀਕ ਕਰ ਰਿਹਾ ਸੀ। ਡੱਬਾ ਚੁੱਕਣ ਤੋਂ ਬਾਅਦ ਦੋਵੇਂ ਭੀੜ ਦਾ ਫਾਇਦਾ ਲੈਂਦਿਆਂ ਮੌਕੇ ਤੋਂ ਫਰਾਰ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਪਛਾਣ ਤੋਂ ਬਚਣ ਲਈ ਬਾਈਕ ਦੀ ਅੱਗੇ ਅਤੇ ਪਿੱਛੇ ਵਾਲੀ ਨੰਬਰ ਪਲੇਟ ’ਤੇ ਲਾਲ ਟੇਪ ਲਗਾਈ ਹੋਈ ਸੀ। ਮੌਕੇ ’ਤੇ ਮੌਜੂਦ ਇੱਕ ਰਾਹਗੀਰ ਨੇ ਇਸ ਘਟਨਾ ਨੂੰ ਆਪਣੇ ਮੋਬਾਈਲ ਕੈਮਰੇ ਵਿੱਚ ਰਿਕਾਰਡ ਕਰ ਲਿਆ।

ਜਾਣਕਾਰੀ ਅਨੁਸਾਰ, ਇਹ ਘਟਨਾ ਵੀਰਵਾਰ ਦੁਪਹਿਰ ਦੀ ਹੈ। ਪਿਕਅੱਪ ਵਿੱਚ ਉੱਤਮ ਦੇਸੀ ਘਿਓ ਦਾ ਮਾਲ ਲੁਧਿਆਣਾ ਵਿੱਚ ਮੈਟਰੋ ਨੇੜੇ ਸਥਿਤ ਗੋਦਾਮ ਤੋਂ ਲੋਡ ਕੀਤਾ ਗਿਆ ਸੀ, ਜਿਸ ਨੂੰ ਪਹਿਲਾਂ ਫਗਵਾੜਾ ਅਤੇ ਫਿਰ ਜਲੰਧਰ ਪਹੁੰਚਾਇਆ ਜਾਣਾ ਸੀ। ਚੋਰੀ ਹੋਏ ਡੱਬੇ ਵਿੱਚ ਕਰੀਬ 10 ਤੋਂ 15 ਕਿਲੋ ਘਿਓ ਸੀ, ਜਿਸ ਦੀ ਕੀਮਤ ਲਗਭਗ 7,600 ਰੁਪਏ ਦੱਸੀ ਜਾ ਰਹੀ ਹੈ।

ਘਟਨਾ ਤੋਂ ਬਾਅਦ ਪੀੜਤ ਧਿਰ ਨੇ ਲਾਡੋਵਾਲ ਪੁਲਿਸ ਨਾਲ ਸੰਪਰਕ ਕੀਤਾ। ਮੁੱਢਲੀ ਜਾਣਕਾਰੀ ਮੁਤਾਬਕ, ਚੋਰੀ ਕਰਨ ਵਾਲੇ ਨੌਜਵਾਨ ਹਾਰਡੀਜ਼ ਵਰਲਡ ਦੇ ਪਿੱਛੇ ਸਥਿਤ ਪਿੰਡ ਫਤਿਹਾਬਾਦ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੀੜਤ ਧਿਰ ਨੇ ਪਿੰਡ ਦੇ ਸਰਪੰਚ ਨਾਲ ਵੀ ਗੱਲ ਕੀਤੀ ਹੈ, ਜਿਨ੍ਹਾਂ ਨੇ ਨੌਜਵਾਨਾਂ ਦੇ ਪਿੰਡ ਆਉਣ ’ਤੇ ਚੋਰੀ ਕੀਤਾ ਸਾਮਾਨ ਵਾਪਸ ਕਰਵਾਉਣ ਦਾ ਭਰੋਸਾ ਦਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News