Banner
Banner

ਫਿਰ ਇਸ ਸ਼ਹਿਰ ਦੇ ਸਕੂਲਾਂ ਨੂੰ ਮਿਲੀ Bomb Threat: ਈਮੇਲ ਮਿਲਣ ਤੋਂ ਬਾਅਦ ਤੁਰੰਤ ਛੁੱਟੀ

Patiala School Bomb Threat: ਪਟਿਆਲਾ ਸ਼ਹਿਰ ਦੇ ਕਈ ਨਾਮਵਰ ਸਕੂਲਾਂ ਨੂੰ ਇੱਕ ਵਾਰ ਫਿਰ ਧਮਕੀ ਭਰੇ ਈਮੇਲ ਮਿਲਣ ਕਾਰਨ ਭਾਜੜਾਂ ਪੈ ਗਈਆਂ। ਈਮੇਲ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਸੀ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਬਿਨਾਂ ਦੇਰੀ ਕੀਤੇ ਸੁਰੱਖਿਆ ਦੇ ਮੱਦੇਨਜ਼ਰ ਬੱਚਿਆਂ ਦੀ ਛੁੱਟੀ ਕਰ ਦਿੱਤੀ ਅਤੇ ਮਾਪਿਆਂ ਨੂੰ ਤੁਰੰਤ […]
Khushi
By : Updated On: 29 Apr 2026 13:09:PM
ਫਿਰ ਇਸ ਸ਼ਹਿਰ ਦੇ ਸਕੂਲਾਂ ਨੂੰ ਮਿਲੀ Bomb Threat: ਈਮੇਲ ਮਿਲਣ ਤੋਂ ਬਾਅਦ ਤੁਰੰਤ ਛੁੱਟੀ

Patiala School Bomb Threat: ਪਟਿਆਲਾ ਸ਼ਹਿਰ ਦੇ ਕਈ ਨਾਮਵਰ ਸਕੂਲਾਂ ਨੂੰ ਇੱਕ ਵਾਰ ਫਿਰ ਧਮਕੀ ਭਰੇ ਈਮੇਲ ਮਿਲਣ ਕਾਰਨ ਭਾਜੜਾਂ ਪੈ ਗਈਆਂ। ਈਮੇਲ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਸੀ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਬਿਨਾਂ ਦੇਰੀ ਕੀਤੇ ਸੁਰੱਖਿਆ ਦੇ ਮੱਦੇਨਜ਼ਰ ਬੱਚਿਆਂ ਦੀ ਛੁੱਟੀ ਕਰ ਦਿੱਤੀ ਅਤੇ ਮਾਪਿਆਂ ਨੂੰ ਤੁਰੰਤ ਬੱਚੇ ਲੈ ਕੇ ਜਾਣ ਦੇ ਸੁਨੇਹੇ ਭੇਜੇ।

ਮਾਪਿਆਂ ਵਿੱਚ ਦਹਿਸ਼ਤ ਅਤੇ ਸੜਕਾਂ ‘ਤੇ ਜਾਮ

ਸਕੂਲਾਂ ਵੱਲੋਂ ਭੇਜੇ ਗਏ ਐਮਰਜੈਂਸੀ ਮੈਸੇਜ ਮਿਲਦੇ ਹੀ ਮਾਪਿਆਂ ਵਿੱਚ ਚਿੰਤਾ ਫੈਲ ਗਈ। ਹਜ਼ਾਰਾਂ ਦੀ ਗਿਣਤੀ ਵਿੱਚ ਮਾਪੇ ਸਕੂਲਾਂ ਵੱਲ ਦੌੜੇ, ਜਿਸ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ ‘ਤੇ ਭਾਰੀ ਟ੍ਰੈਫਿਕ ਜਾਮ ਦੇਖਣ ਨੂੰ ਮਿਲਿਆ। ਸਕੂਲਾਂ ਦੇ ਬਾਹਰ ਮਾਪਿਆਂ ਦੀ ਵੱਡੀ ਭੀੜ ਇਕੱਠੀ ਹੋ ਗਈ ਅਤੇ ਹਰ ਕੋਈ ਆਪਣੇ ਬੱਚੇ ਦੀ ਸੁਰੱਖਿਆ ਨੂੰ ਲੈ ਕੇ ਫਿਕਰਮੰਦ ਨਜ਼ਰ ਆਇਆ।

ਪੁਲਿਸ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਜਾਂਚ

ਸੂਚਨਾ ਮਿਲਦੇ ਹੀ ਪਟਿਆਲਾ ਪੁਲਿਸ ਹਰਕਤ ਵਿੱਚ ਆ ਗਈ। ਬੰਬ ਨਿਰੋਧਕ ਦਸਤੇ (Bomb Disposal Squad) ਅਤੇ ਡੌਗ ਸਕੁਐਡ ਨੇ ਸਕੂਲਾਂ ਦੇ ਕੋਨੇ-ਕੋਨੇ ਦੀ ਤਲਾਸ਼ੀ ਲਈ। ਹਾਲਾਂਕਿ, ਅਜੇ ਤੱਕ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ‘ਤੇ ਯਕੀਨ ਨਾ ਕਰਨ ਅਤੇ ਸ਼ਾਂਤੀ ਬਣਾਈ ਰੱਖਣ।

ਸਾਈਬਰ ਸੈੱਲ ਦੀ ਨਿਗਰਾਨੀ

ਪੁਲਿਸ ਦਾ ਸਾਈਬਰ ਸੈੱਲ ਇਨ੍ਹਾਂ ਧਮਕੀ ਭਰੇ ਈਮੇਲਾਂ ਦੇ ਮੂਲ ਸਰੋਤ (IP Address) ਦਾ ਪਤਾ ਲਗਾਉਣ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਮੇਤ ਲਗਭਗ 12 ਸਕੂਲਾਂ ਅਤੇ ਚੰਡੀਗੜ੍ਹ ਦੀਆਂ ਅਦਾਲਤਾਂ ਨੂੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ।

ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਇਹ ਕਿਸੇ ਦੀ ਸ਼ਰਾਰਤ ਹੈ ਜਾਂ ਇਸ ਪਿੱਛੇ ਕੋਈ ਵੱਡੀ ਸਾਜ਼ਿਸ਼। ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad