Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪਟਿਆਲਾ ‘ਚ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ; ਲੋਕ ਘਬਰਾਹਟ ‘ਚ ਨਾ ਆਉਣ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿਹਤ ਮੰਤਰੀ ਵੱਲੋਂ ਵੱਡੀ ਨਦੀ, ਐੱਸਟੀਪੀ, ਦੌਲਤਪੁਰ, ਫਲੌਲੀ ਸਮੇਤ ਕਈ ਥਾਵਾਂ ਦਾ ਦੌਰਾ ਪਟਿਆਲਾ, 27 ਅਗਸਤ 2025 – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਬੈਠਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਟਿਆਲਾ ‘ਚ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ; ਲੋਕ ਘਬਰਾਹਟ ‘ਚ ਨਾ ਆਉਣ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿਹਤ ਮੰਤਰੀ ਵੱਲੋਂ ਵੱਡੀ ਨਦੀ, ਐੱਸਟੀਪੀ, ਦੌਲਤਪੁਰ, ਫਲੌਲੀ ਸਮੇਤ ਕਈ ਥਾਵਾਂ ਦਾ ਦੌਰਾ

ਪਟਿਆਲਾ, 27 ਅਗਸਤ 2025 – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਬੈਠਕ ਕਰਰੇ ਵੱਡੀ ਨਦੀ ‘ਤੇ ਲੱਗ ਰਹੇ ਐੱਸਟੀਪੀ, ਦੌਲਤਪੁਰ, ਗੁਰਦੁਆਰਾ ਸਾਹਿਬ ਫਲੌਲੀ, ਵੱਡੀ ਨਦੀ ਪੁੱਲ ਰਾਜਪੁਰਾ ਰੋਡ, ਗੋਬਿੰਦ ਬਾਗ਼ ਤੇ ਹੀਰਾ ਬਾਗ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਇਲਾਕੇ ਕੌਂਸਲਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਵਿਖੇ ਭਾਵੇਂ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ ਹੈ ਪਰ ਅਹਿਤਿਹਾਤ ਵਜੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਾੜੀ ਖੇਤਰਾਂ ਵਿੱਚ ਪਈ ਬਰਸਾਤ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹੜ੍ਹ ਆਏ ਹੋਏ ਹਨ, ਪਰ ਪਟਿਆਲਾ ਜ਼ਿਲ੍ਹੇ ਵਿਚੋਂ ਵਗਣ ਵਾਲੀਆਂ ਸਾਰੀਆਂ ਨਦੀਆਂ-ਨਾਲਿਆਂ ਸਮੇਤ ਵੱਡੀ ਅਤੇ ਛੋਟੀ ਨਦੀਂ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਹੈ, ਇਸ ਲਈ ਪਟਿਆਲਾ ਵਾਸੀ ਘਬਰਾਹਟ ਵਿੱਚ ਨਾ ਆਉਣ।

ਸਿਹਤ ਮੰਤਰੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚੋਂ ਲੰਘਦੇ ਨਦੀਆਂ ਤੇ ਨਾਲਿਆਂ ਦੀ 24 ਘੰਟੇ ਨਜ਼ਰਸਾਨੀ ਕੀਤੀ ਜਾ ਰਹੀ ਹੈ ਤੇ ਐਮਰਜੈਂਸੀ ਰਿਸਪਾਂਸ ਟੀਮਾਂ ਵੀ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ਅਤੇ 2358550 ਵੀ ਵੀ 24 ਘੰਟੇ ਕਾਰਜਸ਼ੀਲ ਹਨ ਤਾਂ ਜੋ ਪਾਣੀ ਦੀ ਨਿਕਾਸੀ ਸਬੰਧੀ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਆਏ ਗੰਭੀਰ ਹੜ੍ਹਾਂ ਤੋਂ ਸਬਕ ਸਿੱਖਦਿਆਂ

ਡਾ. ਬਲਬੀਰ ਸਿੰਘ ਨੇ ਇਸ ਮੌਕੇ ਆਪਣੇ ਦੌਰੇ ਦੌਰਾਨ ਐਸਟੀਪੀ ਨੂੰ ਜਾਂਦੇ ਰਸਤੇ ਦੀ ਸਫਾਈ ਕਰਨ ਤੇ ਐਸਟੀਪੀ ਦੇ ਕੰਮ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੀ ਹਦਾਇਤ ਕੀਤੀ।ਫਲੌਲੀ ਨੇੜੇ ਖੱਪੇ ਨੂੰ ਭਰਨ ਦੇ ਨਿਰਦੇਸ਼ ਦਿੱਤੇ, ਤਾਂ ਕਿ ਪਾਣੀ ਆਪਣੇ ਰਸਤੇ ਆਰਾਮ ਨਾਲ ਲੰਘ ਜਾਵੇ।ਇਸ ਤੋਂ ਬਿਨ੍ਹਾਂ ਫਲੌਲੀ ਵਿਖੇ ਵੱਡਾ ਤਲਾਅ ਬਣਾਉਣ ਸਮੇਤ ਨਦੀ ਦੇ ਨਾਲ-ਨਾਲ ਹੋਰ ਵੀ ਅੱਧੀ ਦਰਜਨ ਤਲਾਅ ਬਣਾਏ ਜਾਣਗੇ ਤਾਂਕਿ ਨਦੀ ਉਛਲਣ ਦੀ ਸੂਰਤ ਵਿੱਚ 40 ਤੋਂ 50 ਹਜ਼ਾਰ ਕਿਉਸਿਕ ਪਾਣੀ ਸੰਭਾਲਿਆ ਜਾ ਸਕੇ।

ਉਨ੍ਹਾਂ ਦੌਲਤਪੁਰ ਵਿਖੇ ਨਵੇਂ ਬਣ ਰਹੇ ਪੁੱਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਤੇ ਲੋਕਾਂ ਦੀ ਸਹੂਲਤ ਲਈ ਬਣਾਏ ਆਰਜੀ ਰਸਤੇ ਨੂੰ ਠੀਕ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਣੀ ਦੇ ਕੁਦਰਤੀ ਰਸਤੇ ਵਿੱਚ ਨਜਾਇਜ਼ ਕਬਜ਼ੇ ਨਾ ਕਰਨ ਨਹੀਂ ਤਾਂ ਸਾਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ, ਏਡੀਸੀ ਨਵਰੀਤ ਕੌਰ ਸੇਖੋ ਤੇ ਅਮਰਿੰਦਰ ਸਿੰਘ ਟਿਵਾਣਾ, ਡਰੇਨੇਜ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਦੇ ਦੌਰੇ ਮੌਕੇ ਓਮ ਪ੍ਰਕਾਸ਼ ਸ਼ਰਮਾ, ਰਾਕੇਸ਼ ਸਕਲਨੀ, ਮੋਹਿਤ ਕੁਮਾਰ, ਜਯੋਤੀ ਮਰਵਾਹਾ ਤੇ ਕੁਲਵੰਤ ਲਾਲਕਾ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News